ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਤੋਂ ਇੱਕ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪੂਰੇ ਇਲਾਕੇ ‘ਚ ਦਹਿਸ਼ਤ ਮਚਾ ਦਿੱਤੀ ਹੈ। ਇੱਥੇ ਪੁਲਸ ਨੇ ਸੋਮਵਾਰ ਨੂੰ ਇੱਕ ਵਿਅਕਤੀ ਨੂੰ ਆਪਣੇ ਦੋਸਤ ਦੀ ਹੱਤਿਆ ਕਰਨ ਦੇ ਦੋਸ਼ ‘ਚ ਹਿਰਾਸਤ ‘ਚ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਨੇ ਆਪਣੀ ਪਤਨੀ ਦਾ ਆਪਣੇ ਦੋਸਤ ਨਾਲ ਪ੍ਰੇਮ ਸਬੰਧ ਹੋਣ ਦੇ ਸ਼ੱਕ ‘ਚ ਕਤਲ ਕਰ ਦਿੱਤਾ। ਪੁਲਸ ਅਨੁਸਾਰ ਇਹ ਘਟਨਾ ਐਤਵਾਰ ਰਾਤ ਨੂੰ ਨੌਲੇਜ ਪਾਰਕ ਖੇਤਰ ‘ਚ ਇੱਕ ਨਿੱਜੀ ਯੂਨੀਵਰਸਿਟੀ ਕੈਂਪਸ ਦੇ ਨਿਰਮਾਣ ਸਥਾਨ ‘ਤੇ ਵਾਪਰੀ।

ਪੁਲਸ ਦੇ ਵਧੀਕ ਡਿਪਟੀ ਕਮਿਸ਼ਨਰ ਸੁਧੀਰ ਕੁਮਾਰ ਦੇ ਅਨੁਸਾਰ ਬਿਹਾਰ ਦੇ ਰਹਿਣ ਵਾਲੇ ਗੋਲੂ ਕੁਮਾਰ ਤੇ ਹਰੀਮੋਹਨ ਦੋਸਤ ਸਨ। ਉਹ ਇਕੱਠੇ ਸ਼ਰਾਬ ਪੀ ਰਹੇ ਸਨ, ਜਦੋਂ ਹਰੀਮੋਹਨ ਨੇ ਕੁਮਾਰ ‘ਤੇ ਆਪਣੀ ਪਤਨੀ ਨਾਲ ਪ੍ਰੇਮ ਸਬੰਧ ਹੋਣ ਦਾ ਦੋਸ਼ ਲਗਾਇਆ। ਜਿਸ ਕਾਰਨ ਦੋਵਾਂ ਵਿਚਕਾਰ ਝਗੜਾ ਹੋ ਗਿਆ, ਜੋ ਹੌਲੀ-ਹੌਲੀ ਲੜਾਈ ਵਿੱਚ ਬਦਲ ਗਿਆ। ਮਾਮਲਾ ਇੰਨਾ ਵਧ ਗਿਆ ਕਿ ਹਰੀਮੋਹਨ ਨੇ ਗੋਲੂ ਦੇ ਸਿਰ ‘ਤੇ ਇੱਟ ਮਾਰੀ ਤੇ ਭੱਜ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਜਿਸ ਤੋਂ ਬਾਅਦ ਕੁਮਾਰ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਦੋਵੇਂ ਸਾਈਟ ‘ਤੇ ਮਜ਼ਦੂਰਾਂ ਵਜੋਂ ਕੰਮ ਕਰਦੇ ਸਨ।
