ਭਗਵੰਤ ਮਾਨ ਦਾ ਅਮਿਤ ਸ਼ਾਹ ਤੇ ਪਲਟਵਾਰ; ਕਿਹਾ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਜ਼ਿੰਮੇਵਾਰੀ ਸੰਭਾਲੋ

ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੇ ਗਏ ਬਿਆਨ ‘ਤੇ ਤਿੱਖੀ ਪ੍ਰਤੀਕ੍ਰਿਆ ਦਿੰਦਿਆਂ ਉਨ੍ਹਾਂ ਨੂੰ ਕਰੜੇ ਹੱਥੀਂ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਮਿਤ ਸ਼ਾਹ ਨੂੰ ਉਨ੍ਹਾਂ ਬਾਰੇ ਕੁਝ ਵੀ ਬੋਲਣ ਤੋਂ ਪਹਿਲਾਂ ਆਪਣੇ ਸਲਾਹਕਾਰਾਂ ਨਾਲ ਚੰਗੀ ਤਰ੍ਹਾਂ ਸਲਾਹ-ਮਸ਼ਵਰਾ ਕਰ ਲੈਣਾ ਚਾਹੀਦਾ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਹੱਦੀ ਖੇਤਰ ਵਿੱਚ 50 ਕਿਲੋਮੀਟਰ ਤੱਕ ਦੀ ਰੇਂਜ ਬੀ.ਐੱਸ.ਐੱਫ. (BSF) ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ। ਭਗਵੰਤ ਮਾਨ ਨੇ ਸਵਾਲ ਉਠਾਇਆ ਕਿ ਗੁਜਰਾਤ ਦੇ ਕਾਂਡਲਾ ਪੋਰਟ ਤੋਂ ਹਜ਼ਾਰਾਂ ਕਿੱਲੋ ਨਸ਼ਾ (ਚਿੱਟਾ) ਫੜਿਆ ਜਾ ਰਿਹਾ ਹੈ, ਇਸ ਲਈ ਉਨ੍ਹਾਂ ਨੂੰ ਦੋਸ਼ੀ ਠਹਿਰਾਉਣ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਸੰਭਾਲਣੀ ਚਾਹੀਦੀ ਹੈ। ਉਨ੍ਹਾਂ ਅਮਿਤ ਸ਼ਾਹ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਚਮਚਿਆਂ ਰਾਹੀਂ ਲਿਖਵਾਏ ਗਏ ਟਵੀਟਾਂ ਨੂੰ ਆਪੋ-ਆਪਣੇ ਸੋਸ਼ਲ ਮੀਡੀਆ ਹੈਂਡਲਾਂ ‘ਤੇ ਕਾਪੀ-ਪੇਸਟ ਕਰਨ ਤੋਂ ਗੁਰੇਜ਼ ਕਰਨ।

By Gurpreet Singh

Leave a Reply

Your email address will not be published. Required fields are marked *