ਫਰੀਦਕੋਟ ਚ ਵਾਪਰੇ ਭਿਆਨਕ ਹਾਦਸੇ ਨੂੰ ਲੈ ਕੇ ਐਕਸ਼ਨ ਮੋਡ ਚ ਭਗਵੰਤ ਮਾਨ!

ਮੁੱਖ ਮੰਤਰੀ ਬਦਲਣ ਦੇ ਅਫਵਾਹਾਂ 'ਤੇ ਬੋਲੇ CM ਮਾਨ, ਕਿਹਾ ਇਹ ਸਿਰਫ਼ ਵਿਰੋਧੀ ਧਿਰ ਵੱਲੋਂ ਫੈਲਾਈਆਂ ਗਈਆਂ ਅਫਵਾਹਾਂ

ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਸਵੇਰੇ ਫਰੀਦਕੋਟ ਚ ਵੱਡਾ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ ‘ਚ ਜਾ ਡਿੱਗੀ। ਇਸ ਹਾਦਸੇ ‘ਚ ਇਕ ਬੱਚੇ ਸਮੇਤ 6 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ ਤੇ ਕਈ ਲੋਕ ਜ਼ਖ਼ਮੀ ਹਨ। ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਐਕਸ਼ਨ ਮੋਡ ਚ ਹਨ।

ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸੰਪਰਕ ਵਿਚ ਹਨ ਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਦੀ ਮਦਦ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਇਸ ਹਾਦਸੇ ‘ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਆਖ਼ਿਆ,”ਅੱਜ ਸਵੇਰੇ ਫਰੀਦਕੋਟ ‘ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ ‘ਚ ਜਾ ਡਿੱਗੀ। ਜਿਸ ਕਾਰਨ ਕਈ ਲੋਕ ਜ਼ਖ਼ਮੀ ਅਤੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ। ਇਸ ਹਾਦਸੇ ‘ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।”

By Gurpreet Singh

Leave a Reply

Your email address will not be published. Required fields are marked *