ਨੈਸ਼ਨਲ ਟਾਈਮਜ਼ ਬਿਊਰੋ :- ਤਰਨਤਾਰਨ ‘ਚ ਡਿਊਟੀ ਦੌਰਾਨ ਸ਼ਹੀਦ ਹੋਏ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਆਪਣੇ X ਅਕਾਊਂਟ ਰਾਹੀਂ ਇਹ ਬਿਆਨ ਜਾਰੀ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਅਧਿਕਾਰੀ ਦੇ ਪਰਿਵਾਰ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ, ਜਦਕਿ HDFC ਬੈਂਕ ਵੱਲੋਂ ਵਾਧੂ 1 ਕਰੋੜ ਰੁਪਏ ਦੀ ਬੀਮਾ ਰਕਮ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਲਿਖਿਆ ਕਿ ਸਬ-ਇੰਸਪੈਕਟਰ ਚਰਨਜੀਤ ਸਿੰਘ ਨੇ ਆਪਣੀ ਡਿਊਟੀ ਨਿਭਾਉਂਦਿਆਂ ਜੋ ਬਲਿਦਾਨ ਦਿੱਤਾ, ਉਹ ਕਦੇ ਨਹੀਂ ਭੁੱਲਿਆ ਜਾਵੇਗਾ। ਉਨ੍ਹਾਂ ਦੀ ਹਿੰਮਤ, ਜ਼ਿੰਮੇਵਾਰੀ ਅਤੇ ਸਮਰਪਣ ਹਰ ਪੰਜਾਬੀ ਵਾਸਤੇ ਮਿਸਾਲ ਬਣੀ ਰਹੇਗੀ।ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜੀ ਹੈ। ਇਹ ਕੁਰਬਾਨੀਆਂ ਸਾਨੂੰ ਹਮੇਸ਼ਾ ਯਾਦ ਦਿਲਾਉਂਦੀਆਂ ਰਹਿਣਗੀਆਂ ਕਿ ਸੂਬੇ ਦੀ ਸੁਰੱਖਿਆ ਲਈ ਕਿੰਨੇ ਸੂਰਮੇ ਆਪਣੀ ਜਾਨ ਵਾਰਦੇ ਹਨ।
