ਭਗਵੰਤ ਮਾਨ ਨੇ ਭਾਰਤੀ ਫੌਜ ਨੂੰ ਦਿੱਤਾ ਸਮਰਥਨ, ਕਿਹਾ – 140 ਕਰੋੜ ਭਾਰਤੀਆਂ ਦੇ ਦਿਲ ‘ਚ ਜਵਾਨਾਂ ਲਈ ਮਾਣ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵੱਲੋਂ ਅੱਤਵਾਦ ਦੇ ਖ਼ਿਲਾਫ਼ ਕੀਤੇ ਗਏ ਕਰਾਰੇ ਜਵਾਬ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੂਰਾ ਦੇਸ਼ ਇਸ ਲੜਾਈ ਵਿੱਚ ਇੱਕਜੁੱਟ ਹੈ। ਉਨ੍ਹਾਂ ਨੇ ਭਾਰਤੀ ਜਵਾਨਾਂ ਦੀ ਹਿੰਮਤ, ਬਹਾਦਰੀ ਅਤੇ ਕੁਰਬਾਨੀ ਨੂੰ ਨਮਨ ਕਰਦਿਆਂ ਕਿਹਾ ਕਿ 140 ਕਰੋੜ ਭਾਰਤੀਆਂ ਦੀ ਭਾਵਨਾਵਾਂ ਫੌਜ ਦੇ ਨਾਲ ਜੁੜੀਆਂ ਹੋਈਆਂ ਹਨ।

ਮੁੱਖ ਮੰਤਰੀ ਨੇ ਕਿਹਾ, ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਵੀ ਫੌਜ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।”

ਉਨ੍ਹਾਂ ਨੇ ਆਪਣੇ ਸੰਦੇਸ਼ ਦੀ ਅਖੀਰ ‘ਚ “ਜੈ ਹਿੰਦ, ਜੈ ਭਾਰਤ” ਕਿਹਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਭਗਵੰਤ ਮਾਨ ਵੱਲੋਂ ਦਿੱਤਾ ਗਿਆ ਇਹ ਸੰਦੇਸ਼ ਨਾ ਸਿਰਫ਼ ਪੰਜਾਬ ਵਿੱਚ ਸਲਾਮੀ ਮਿਲ ਰਿਹਾ ਹੈ, ਸਗੋਂ ਸਾਰੇ ਦੇਸ਼ ਵਿੱਚ ਲੋਕ ਇਸ ਵਿਚਾਰ ਨੂੰ ਸ਼ਲਾਘਾ ਦੇ ਰਹੇ ਹਨ।

By Gurpreet Singh

Leave a Reply

Your email address will not be published. Required fields are marked *