ਅੰਮ੍ਰਿਤਸਰ- ਅੱਜ 16 ਮਾਰਚ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ‘ਚ ਮੁੱਖ ਮੰਤਰੀ ਬਦਲੇ ਜਾਣ ਦੀਆਂ ਚਰਚਾਵਾਂ ‘ਤੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ 5 ਸਾਲ ਪੂਰੇ ਕਰਨਗੇ ਅਤੇ 2027 ‘ਚ ਹੋਣ ਵਾਲੀਆਂ ਚੋਣਾਂ ‘ਚ ਵੀ ਭਗਵੰਤ ਮਾਨ ਹੀ ਹੋਣਗੇ ਮੁੱਖ ਮੰਤਰੀ ਦਾ ਚਿਹਰਾ। ਕੇਜਰੀਵਾਲ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਗਰੀਬਾਂ ਦੀ ਸੇਵਾ ਕਰਨੀ ਪਵੇਗੀ। ਲੋਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਪਵੇਗਾ। ਇਸ ਲਈ ਅਸੀਂ ਗੁਰੂਆਂ ਦਾ ਅਸ਼ੀਰਵਾਦ ਲੈਣ ਆਏ ਹਾਂ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਚੱਲ ਰਹੀ ਹੈ। ਅਸੀਂ 52 ਹਜ਼ਾਰ ਨੌਕਰੀਆਂ ਦਿੱਤੀਆਂ। ਅਰਵਿੰਦ ਕੇਜਰੀਵਾਲ ਗੁਰੂਆਂ ਤੋਂ ਆਪਣੀਆਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰਦੇ ਰਹਿਣ ਲਈ ਆਸ਼ੀਰਵਾਦ ਲੈਣ ਆਏ ਹਨ।
