ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਰਨਿਆਂ ਅਤੇ ਹੜਤਾਲਾਂ ਨੂੰ ਲੋਕ ਵਿਰੋਧੀ ਵਰਤਾਰੇ ਕਰਾਰ ਦਿੰਦਿਆਂ ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਨੂੰ ਸਪਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿਤੀ ਹੈ ਕਿ ਜੇ ਉਹਨਾਂ ਨੇ ਇਨ੍ਹਾਂ ਢੰਗਾਂ ਰਾਹੀਂ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਤਾਂ ਉਹ ਸਖ਼ਤ ਕਾਨੂੂੰਨੀ ਕਾਰਵਾਈ ਲਈ ਤਿਆਰ ਰਹਿਣ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਸੰਬੰਧੀ ਸੋਸ਼ਲ ਮੀਡੀਆ ਪਲੇਟਫ਼ਾਰਮ ‘ਐਕਸ’ ’ਤੇ ਕੀਤਾ ਗਿਆ ਟਵੀਟ ਹੇਠ ਅਨੁਸਾਰ ਹੈ:
ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ,ਧਰਨੇ ਜਾਂ ਹੜਤਾਲਾਂ ..ਪਬਲਿਕ ਦੇ ਵਿਰੁੱਧ ਮੰਨੇ ਜਾਣਗੇ..ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ..ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ..ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ.. ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ਚ ਜਾਰੀ…
