ਗੁਰਪ੍ਰੀਤ ਸਿੰਘ :- ਪੰਜਾਬ ਯੂਨੀਵਰਸਿਟੀ ਵਿੱਚ ਵਾਈਸ-ਚਾਂਸਲਰ ਦੇ ਅਹੁਦੇ ਨੂੰ ਲੈ ਕੇ ਅਹਿਮ ਪ੍ਰਸ਼ਾਸਕੀ ਹੁਕਮ ਜਾਰੀ ਕੀਤੇ ਗਏ ਹਨ। ਭਾਰਤ ਦੇ ਉਪ-ਰਾਸ਼ਟਰਪਤੀ-ਕਮ-ਚਾਂਸਲਰ ਦੇ ਹੁਕਮਾਂ ਅਨੁਸਾਰ ਡਾ. ਮੀਨਾਕਸ਼ੀ ਗੋਇਲ ਨੂੰ ਪੰਜਾਬ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਜਾਰੀ ਹੁਕਮਾਂ ਮੁਤਾਬਕ, ਡਾ. ਮੀਨਾਕਸ਼ੀ ਗੋਇਲ, ਜੋ ਇਸ ਸਮੇਂ ਯੂਨੀਵਰਸਿਟੀ ਇੰਸਟ੍ਰਕਸ਼ਨ ਦੀ ਡੀਨ ਹਨ, 29 ਜੁਲਾਈ 2026 ਦੀ ਸਵੇਰ ਤੋਂ ਵਾਈਸ-ਚਾਂਸਲਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੀਆਂ। ਇਹ ਪ੍ਰਬੰਧ ਉਦੋਂ ਤੱਕ ਲਾਗੂ ਰਹੇਗਾ ਜਦੋਂ ਤੱਕ ਕੋਈ ਵਿਕਲਪਿਕ ਪ੍ਰਬੰਧ ਨਹੀਂ ਕੀਤਾ ਜਾਂਦਾ ਜਾਂ ਅਗਲੇ ਹੁਕਮ ਜਾਰੀ ਨਹੀਂ ਹੁੰਦੇ।
ਇਹ ਨਿਯੁਕਤੀ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਕੰਮਕਾਜ ਨੂੰ ਨਿਰਵਿਘਨ ਜਾਰੀ ਰੱਖਣ ਦੇ ਮੱਦੇਨਜ਼ਰ ਕੀਤੀ ਗਈ ਹੈ। ਦੱਸ ਦਈਏ ਕਿ ਇਹ ਜ਼ਿੰਮੇਵਾਰੀ ਉਹ ਮੌਜੂਦਾ ਕੁਲਪਤੀ ਪ੍ਰੋ. ਰੇਣੁ ਵਿਗ ਦਾ ਸੇਵਾ-ਵਿਸਥਾਰ ਖਤਮ ਹੋਣ ਤੋਂ ਬਾਅਦ ਸੰਭਾਲਣਗੇ। ਪ੍ਰੋ. ਮੀਨਾਕਸ਼ੀ ਗੋਇਲ ਇਸ ਸਮੇਂ ਪੰਜਾਬ ਯੂਨੀਵਰਸਿਟੀ ਵਿੱਚ ਡੀਨ ਦੇ ਅਹੁਦੇ ਤੇ ਸੇਵਾ ਨਿਭਾ ਰਹੇ ਹਨ।
