ਪੰਜਾਬ ਦੇ 3 ਸ਼ਹਿਰਾਂ ਲਈ ਹੋ ਗਿਆ ਵੱਡਾ ਐਲਾਨ, ਰਾਜਪਾਲ ਨੇ ਦਿੱਤੀ ਮਨਜ਼ੂਰੀ, ਪੜ੍ਹੋ ਪੂਰੀ ਨੋਟੀਫਿਕੇਸ਼ਨ

ਚੰਡੀਗੜ੍ਹ : ਪੰਜਾਬ ਦੇ 3 ਸ਼ਹਿਰਾਂ ਲਈ ਵੱਡਾ ਐਲਾਨ ਹੋ ਗਿਆ ਹੈ। ਇਨ੍ਹਾਂ 3 ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਰਾਜਪਾਲ ਵਲੋਂ ਭਗਵੰਤ ਮਾਨ ਸਰਕਾਰ ਦੇ ਫ਼ੈਸਲੇ ‘ਤੇ ਮੋਹਰ ਲਾਉਂਦਿਆਂ ਇਨ੍ਹਾਂ ਤਿੰਨਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸਬੰਧੀ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

ਦਰਅਸਲ ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਮਾਨ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ (ਚਾਰਦੀਵਾਰੀ ਵਾਲਾ ਸ਼ਹਿਰ) ਨੂੰ ਪਵਿੱਤਰ ਸ਼ਹਿਰਾਂ ਵਜੋਂ ਐਲਾਨਿਆ ਗਿਆ ਸੀ ਅਤੇ ਹੁਣ ਇਸ ਫ਼ੈਸਲੇ ਨੂੰ ਰਾਜਪਾਲ ਦੀ ਮਨਜ਼ੂਰੀ ਮਿਲ ਗਈ ਹੈ। ਇਸ ਨੋਟੀਫਿਕੇਸ਼ਨ ਤੋਂ ਬਾਅਦ ਇਨ੍ਹਾਂ ਸ਼ਹਿਰਾਂ ਨੂੰ ਰਸਮੀਂ ਤੌਰ ‘ਤੇ ਪਵਿੱਤਰ ਸ਼ਹਿਰ ਦਾ ਦਰਜਾ ਮਿਲਿਆ ਹੈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਰਸਮੀ ਤੌਰ ‘ਤੇ ਲਾਗੂ ਹੋ ਗਏ ਹਨ।

ਪਵਿੱਤਰ ਸ਼ਹਿਰਾਂ ਦੇ ਐਲਾਨ ਤੋਂ ਬਾਅਦ ਇੱਥੇ ਸਫ਼ਾਈ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਭੀੜ ਪ੍ਰਬੰਧਨ ਅਤੇ ਆਵਾਜਾਈ ਨਿਯੰਤਰਣ ਵਿੱਚ ਸੁਧਾਰ ਕੀਤਾ ਜਾਵੇਗਾ। ਇਤਿਹਾਸਕ ਗਲੀਆਂ ਅਤੇ ਧਾਰਮਿਕ ਮਾਰਗਾਂ ਨੂੰ ਸੁੰਦਰ ਬਣਾਇਆ ਜਾਵੇਗਾ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਸਖ਼ਤੀ ਨਾਲ ਨਿਗਰਾਨੀ ਰੱਖੀ ਜਾਵੇਗੀ। ਇਸ ਫ਼ੈਸਲੇ ਨਾਲ ਸੰਗਤਾਂ ਦੀ ਲੰਬੇ ਸਮੇਂ ਦੀ ਮੰਗ ਪੂਰੀ ਹੋ ਗਈ ਹੈ।

PunjabKesari
By Gurpreet Singh

Leave a Reply

Your email address will not be published. Required fields are marked *