23 ਅਤੇ 24 ਅਪ੍ਰੈਲ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ

ਅੰਮ੍ਰਿਤਸਰ- ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ  ਚਾਰ ਦਿਨ ਲਈ ਭਾਰਤ ਦੌਰੇ ‘ਤੇ ਅੱਜ ਨਵੀਂ ਦਿੱਲੀ ਪਹੁੰਚੇ ਹਨ, ਜਿਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ  ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਮੁਲਾਕਾਤ ਹੋ ਰਹੀ ਹੈ।

ਉਨ੍ਹਾਂ ਕਿਹਾ ਅਮਰੀਕਾ ਵਿਕਸਿਤ ਮੁਲਕ ਭਾਰਤ ‘ਤੇ ਲਗਾਤਾਰ ਦਬਾਅ ਪਾ ਰਿਹਾ ਹੈ ਕਿ ਖੇਤੀ ਖੇਤਰ, ਡੇਅਰੀ ਖੇਤਰ, ਪੋਲਟਰੀ ਖੇਤਰ ਅਤੇ ਹੋਰ ਵਪਾਰ ਜਿਵੇਂ ਟੈਕਸਟਾਈਲ ਨੂੰ ਟੈਕਸ ਮੁਕਤ ਕੀਤਾ ਜਾਵੇ, ਜਿਸ ਨੂੰ ਫ੍ਰੀ ਟ੍ਰੇਡ ਐਗਰੀਮੈਂਟ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਹੁਣ ਭਾਰਤ ਅਮਰੀਕਾ ਦੇ ਇਸ ਦਵਾਬ ‘ਚ ਆ ਕੇ ਖੇਤੀ ਸੈਕਟਰ ਦੇ ਵਿਰੁੱਧ ਸਮਝੌਤੇ ਕਰਨ ਜਾ ਰਿਹਾ ਹੈ, ਜਿਸ ਦਾ ਅਸੀਂ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿ  ਪੂਰੇ ਦੇਸ਼ ਪੱਧਰ ‘ਤੇ 23 ਅਤੇ 24 ਅਪ੍ਰੈਲ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਦੇ ਪੁੱਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਹੀ ਜਥੇਬੰਦੀਆਂ, ਟਰੇਡ ਯੂਨੀਅਨ ਤੇ ਵਪਾਰ ਮੰਡਲ ਦੀਆਂ ਯੂਨੀਅਨਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਇਹ ਜੋ ਸਮਝੋਤਾ ਹੋਣ ਜਾ ਰਿਹਾ ਹੈ, ਇਸ ਦਾ ਵਿਰੋਧ ਕੀਤਾ ਜਾਵੇ ਤਾਂ ਕੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਬਹੁਤ ਵੱਡੇ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇਗਾ। ਇਸ ਮੁੱਦੇ ਨੂੰ ਲੈ ਕੇ ਸ਼ਾਮ 5 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਉਨ੍ਹਾਂ ਜੋ ਫਸਲ ਦਾ ਗੜ੍ਹੇਮਾਰੀ ਜਾਂ ਫਿਰ ਅੱਗ ਲੱਗਣ ਨਾਲ ਨੁਕਸਾਨ ਹੋਏ ਹਨ ਉਸ ਦੀ ਭਰਪਾਈ ਲਈ ਸਰਕਾਰਾਂ ਕੋਲੋਂ ਮੁਆਵਜ਼ੇ ਦੀ ਮੰਗ ਵੀ ਕਰਾਂਗੇ।

By Gurpreet Singh

Leave a Reply

Your email address will not be published. Required fields are marked *