ਪੰਜਾਬੀਆਂ ਲਈ ਵੱਡੇ ਐਲਾਨ, CM ਮਾਨ ਦੀ ਅਹਿਮ ਪ੍ਰੈੱਸ ਕਾਨਫਰੰਸ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਸਬੰਧੀ ਵੱਡੇ ਐਲਾਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਜਾਣੂ ਕਰਵਾਇਆ ਕਿ ਪਿਛਲੇ 3 ਸਾਲਾਂ ਵਿੱਚ 811 ਮੁਹੱਲਾ ਕਲੀਨਿਕਾਂ ਖੋਲੀਆਂ ਗਈਆਂ ਹਨ ਅਤੇ ਹੁਣ ਹੋਰ 200 ਕਲੀਨਿਕਾਂ ਖੋਲ੍ਹੀਆਂ ਜਾਣਗੀਆਂ, ਜਿਸ ਨਾਲ ਇਹ ਗਿਣਤੀ 1,000 ਹੋ ਜਾਵੇਗੀ।

ਸਰਕਾਰ 10 ਲੱਖ ਰੁਪਏ ਦਾ ਸਿਹਤ ਬੀਮਾ ਸਕੀਮ ਵੀ ਸ਼ੁਰੂ ਕਰਨ ਜਾ ਰਹੀ ਹੈ। ਇਸ ਦਾ ਰਜਿਸਟ੍ਰੇਸ਼ਨ ਕੱਲ੍ਹ ਤੋਂ ਤਰਨ ਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਅੰਦਾਜ਼ਾ ਹੈ ਕਿ 10 ਤੋਂ 12 ਦਿਨਾਂ ਵਿੱਚ ਦੋਹਾਂ ਜ਼ਿਲ੍ਹਿਆਂ ਵਿੱਚ ਇਹ ਕਾਰਵਾਈ ਮੁਕੰਮਲ ਹੋ ਜਾਵੇਗੀ ਅਤੇ ਫਿਰ ਇਹ ਸਕੀਮ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਲਾਗੂ ਕੀਤੀ ਜਾਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਇਸ ਸਕੀਮ ਵਿੱਚ ਪਰਿਵਾਰ ਦੇ ਸਾਰੇ ਮੈਂਬਰ ਸ਼ਾਮਿਲ ਹੋਣਗੇ, ਜਿਸ ਨਾਲ ਹਰ ਘਰ ਦੀ ਸਿਹਤ ਸੰਭਾਲ ਵਿੱਚ ਸੁਧਾਰ ਆਵੇਗਾ। ਇਸ ਐਲਾਨ ਨਾਲ ਪੰਜਾਬੀਆਂ ਲਈ ਸਿਹਤ ਸਬੰਧੀ ਵੱਡੀ ਸੁਵਿਧਾ ਉਪਲਬਧ ਹੋਣ ਦੀ ਉਮੀਦ ਹੈ।

By Gurpreet Singh

Leave a Reply

Your email address will not be published. Required fields are marked *