ਪੰਜਾਬ ਕਾਂਗਰਸ, ਅਕਾਲੀ ਦਲ ਤੇ ਬੀਜੇਪੀ ਨੂੰ ਵੱਡਾ ਝਟਕਾ; ਤਿੰਨ ਦਰਜਨ ਸਰਪੰਚ `ਆਪ` ਵਿੱਚ ਸ਼ਾਮਿਲ

ਗੁਰਪ੍ਰੀਤ ਸਿੰਘ :- ਪੰਜਾਬ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਨੂੰ ਵੱਡਾ ਝਟਕਾ ਲੱਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਘੁੰਮਣ ਸਦਕਾ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਦੇ ਕਰੀਬ ਤਿੰਨ ਦਰਜਨ ਸਰਪੰਚ, ਪੰਚ ਅਤੇ ਹੋਰ ਸੀਨੀਅਰ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

ਪੰਜਾਬ ਕਾਂਗਰਸ ਪਾਰਟੀ ਦੇ ਵਾਈਸ ਪ੍ਰਧਾਨ (ਐਸ ਸੀ ਵਿੰਗ) ਸਾਹਿਬ ਸਿੰਘ ਛੱਜਲਵੱਡੀ, ਸਰਬਜੀਤ ਕੌਰ ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ ਪਾਰਟੀ ਅੰਮ੍ਰਿਤਸਰ ਦਿਹਾਤੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ।

ਸ਼ਾਮਿਲ ਆਗੂਆਂ ਨੇ ਭਗਵੰਤ ਮਾਨ ਦੀ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਣ ਦਾ ਵੱਡਾ ਫੈਸਲਾ ਲਿਆ। ਇਸ ਮੌਕੇ ਚੇਅਰਮੈਨ ਪੰਜਾਬ ਖਾਦੀ ਵੈਲਫੇਅਰ ਬੋਰਡ ਗਗਨਦੀਪ ਸਿੰਘ ਆਹੂਵਾਲੀਆ ਵਿਸ਼ੇਸ਼ ਤੌਰ ਉਤੇ ਮੌਜੂਦ ਸਨ।

By Gurpreet Singh

Leave a Reply

Your email address will not be published. Required fields are marked *