Big Breaking: ਤਰਨਤਾਰਨ ‘ਚ ਵਿਆਹ ਸਮਾਗਮ ਦੌਰਾਨ ‘ਆਪ’ ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਤਰਨਤਾਰਨ : ਬੀਤੇ ਦਿਨੀਂ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਸਿੱਧੂ ਫਾਰਮ ਵਿੱਚ ਆਮ ਆਦਮੀ ਪਾਰਟੀ ਤੋਂ ਮੌਜੂਦਾ ਸਰਪੰਚ ਹਰਭਿੰਦਰ ਸਿੰਘ (45) ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਦੇ ਸਬੰਧ ਵਿਚ ਤਰਨਤਾਰਨ ਪੁਲਸ ਵਲੋਂ ਅੱਜ ਵੱਡੀ ਕਾਰਵਾਈ ਕੀਤੀ ਗਈ। ਪੁਲਸ ਨੇ ਸਰਪੰਚ ਦਾ ਕਤਲ ਕਰਨ ਵਾਲੇ 2 ਮੁਲਜ਼ਮਾਂ ਦਾ ਪਿੰਡ ਨੌਸ਼ਹਿਰਾ ਪੰਨੂਆ ਨਜ਼ਦੀਕ ਐਨਕਾਊਂਟਰ ਕਰ ਦਿੱਤਾ। ਇਸ ਕਾਰਵਾਈ ਦੌਰਾਨ ਦੋਵੇ ਮੁਲਜ਼ਮ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪੁਲਸ ਨੇ ਕਾਬੂ ਕਰ ਲਿਆ। 

PunjabKesari

ਜਾਣਕਾਰੀ ਮੁਤਾਬਕ ਪੁਲਸ ਵਲੋਂ ਇਸ ਮਾਮਲੇ ਦੇ ਸਬੰਧ ਵਿਚ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ। ਦੋਵੇਂ ਮੁਲਜ਼ਮ ਪੁਲਸ ਨੂੰ ਜਦੋਂ ਬਾਈਕ ‘ਤੇ ਸਵਾਰ ਹੋ ਕੇ ਜਾਂਦੇ ਦਿਖਾਈ ਦਿੱਤੇ ਤਾਂ ਦੋਵਾਂ ਵਿਚਕਾਰ ਫਾਇਰਿੰਗ ਹੋਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਤਾਇਨਾਕ ਕੀਤੇ ਗਏ ਪੁਲਸ ਕਰਮਚਾਰੀਆਂ ਵਲੋਂ ਜਦੋਂ ਜਵਾਬੀ ਕਾਰਵਾਈ ਕੀਤੀ ਗਈ ਤਾਂ ਦੋਵੇਂ ਮੁਲਜ਼ਮ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਉਕਤ ਸਥਾਨ ‘ਤੇ ਐੱਸਐੱਸਪੀ ਸੁਰਿੰਦਰ ਲਾਂਬਾ ਸਮੇਤ ਕਈ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ। 

PunjabKesari

ਪੁਲਸ ਵਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸ਼ਰਨਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਦੇ ਸਬੰਧ ਵਿਚ ਪੁਲਸ ਨੇ ਮੁਲਜ਼ਮਾਂ ਕੋਲੋ 2 ਪਿਸਤੌਲ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਮੁਕਾਬਲੇ ਵਿਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਮੁਲਜ਼ਮਾਂ ਨੂੰ ਸਿਵਿਲ ਹਸਪਤਾਲ ਤਰਨਤਾਰਨ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਪੁਲਸ ਵਲੋਂ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *