ਪੰਜਾਬੀਆਂ ਲਈ ਵੱਡਾ ਖ਼ਤਰਾ! ਗੁਰਦੁਆਰਿਆਂ ”ਚ ਹੋ ਰਹੀ ਅਨਾਊਂਸਮੈਂਟ, ਪਿੰਡ ਖ਼ਾਲੀ ਕਰਨ ਦੀ ਅਪੀਲ

ਨੈਸ਼ਨਲ ਟਾਈਮਜ਼ ਬਿਊਰੋ :- ਸਰਹੱਦੀ ਇਲਾਕੇ ‘ਚ ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਹੈ ਕਿ ਹਰੀਕੇ ਹੈੱਡ ਵਰਕਸ ਤੋਂ ਇਕ ਲੱਖ 70 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਸ ਤੋਂ ਇਲਾਵਾ 50 ਹਜ਼ਾਰ ਕਿਊਸਿਕ ਪਾਣੀ ਹੁਸੈਨੀਵਾਲਾ ਵੱਲ ਛੱਡਿਆ ਗਿਆ ਹੈ। ਇਸ ਕਾਰਨ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਇਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ‘ਚੋਂ ਬਾਹਰ ਭੇਜ ਦੇਣ।

ਇਸ ਸਬੰਧੀ ਗੁਰਦੁਆਰਿਆਂ ‘ਚ ਅਨਾਊਂਸਮੈਂਟਾਂ ਕਰਵਾਈਆਂ ਜਾ ਰਹੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਏ. ਡੀ. ਸੀ. ਵਿਕਾਸ ਫ਼ਾਜ਼ਿਲਕਾ ਸੁਭਾਸ਼ ਚੰਦਰ ਨੇ ਦੱਸਿਆ ਕਿ ਸੋਮਵਾਰ ਨੂੰ ਹਰੀਕੇ ਹੈੱਡ ਵਰਕਸ ਤੋਂ ਇਕ ਲੱਖ 70 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਸ ਤੋਂ ਬਾਅਦ ਹੋਰ ਪਾਣੀ ਛੱਡਣ ਦੀ ਵੀ ਸੰਭਾਵਨਾ ਬਣੀ ਹੋਈ ਹੈ। ਜਿਸ ਕਾਰਨ ਸਰਹੱਦੀ ਪਿੰਡਾਂ ਵਿੱਚ ਹੜ੍ਹ ਦਾ ਖ਼ਤਰਾ ਵੱਧ ਗਿਆ ਹੈ।

ਇਸ ਨੂੰ ਦੇਖਦਿਆਂ ਹੋਇਆ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਔਰਤਾਂ, ਬਜ਼ੁਰਗਾਂ, ਬੱਚਿਆਂ ਨੂੰ ਇਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ‘ਚੋਂ ਬਾਹਰ ਭੇਜ ਦੇਣ। ਉਨ੍ਹਾਂ ਇਹ ਵੀ ਦੱਸਿਆ ਹੈ ਕਿ ਇਸ ਲਈ ਪ੍ਰਸ਼ਾਸ਼ਨ ਦੀਆਂ ਟੀਮਾਂ ਲੋਕਾਂ ਦੀ ਮਦਦ ਲਈ ਤਾਇਨਾਤ ਕੀਤੀਆਂ ਗਈਆਂ ਹਨ। ਕਿਸੇ ਵੀ ਐਮਰਜੈਂਸੀ ਹਾਲਾਤ ‘ਚ ਕੰਟਰੋਲ ਰੂਮ ਨੰਬਰ 01638-262153 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

By Gurpreet Singh

Leave a Reply

Your email address will not be published. Required fields are marked *