ਪੰਜਾਬ ‘ਚ ਇਸ ਜ਼ਿਲ੍ਹੇ ਦੇ ਲੋਕਾਂ ਨੂੰ ਵੱਡਾ ਖ਼ਤਰਾ! ਬੇਹੱਦ ਸਾਵਧਾਨ ਰਹਿਣ ਦੀ ਅਪੀਲ

ਨੈਸ਼ਨਲ ਟਾਈਮਜ਼ ਬਿਊਰੋ :- ਸ਼ਹਿਰ ’ਚ ਇਕ ਵਾਰ ਫਿਰ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਹਸਪਤਾਲਾਂ ’ਚ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ ਅਤੇ ਸਿਹਤ ਵਿਭਾਗ ਵਲੋਂ ਟੈਸਟਿੰਗ ਅਤੇ ਟਰੇਸਿੰਗ ਲਗਾਤਾਰ ਵਧਾਈ ਜਾ ਰਹੀ ਹੈ। ਅਜਿਹੀ ਸਥਿਤੀ ’ਚ ਸ਼ਹਿਰ ਦੇ ਪ੍ਰਮੁੱਖ ਸਮਾਜ ਸੇਵਕਾਂ, ਚਾਰਟਰਡ ਅਕਾਊਂਟੈਂਟਾਂ ਅਤੇ ਕਾਰੋਬਾਰੀਆਂ ਨੇ ਲੋਕਾਂ ਨੂੰ ਪੂਰੀ ਸਾਵਧਾਨੀ ਵਰਤਣ ਅਤੇ ਪੀੜਤਾਂ ਦੀ ਲੜੀ ਨੂੰ ਤੋੜਨ ’ਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ।
ਇਸ ਬਾਰੇ ਪੰਡਿਤ ਸ਼ਿਵਮ ਭਾਰਦਵਾਜ ਨੇ ਕਿਹਾ ਕਿ ਧਰਮ ਗ੍ਰੰਥਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਸਰੀਰ ਧਰਮ ਦਾ ਪਹਿਲਾ ਸਾਧਨ ਹੈ। ਜੇਕਰ ਅਸੀਂ ਤੰਦਰੁਸਤ ਨਹੀਂ ਹਾਂ, ਤਾਂ ਕੋਈ ਵੀ ਸਾਧਨਾ ਸਫ਼ਲ ਨਹੀਂ ਹੁੰਦੀ। ਇਸ ਲਈ ਮੈਂ ਸ਼ਰਧਾਲੂਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਧਾਰਮਿਕ ਸਮਾਗਮਾਂ ’ਚ ਵੀ ਮਾਸਕ ਪਹਿਨਣ ਅਤੇ ਦੂਰੀ ਬਣਾਈ ਰੱਖਣ।
ਇਹੀ ਸੱਚੀ ਸੇਵਾ ਹੈ। ਉੱਥੇ ਹੀ ਗੁਰਵਿੰਦਰ ਸਿੰਘ ਮੰਗਾ ਕਾਰੋਬਾਰੀ ਨੇ ਕਿਹਾ ਕਿ ਅਸੀਂ ਕੋਰੋਨਾ ਦੀ ਪਹਿਲੀ ਅਤੇ ਦੂਜੀ ਲਹਿਰ ’ਚ ਆਪਣੇ ਬਹੁਤ ਸਾਰੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਹੁਣ ਪੁਰਾਣੀਆਂ ਗਲਤੀਆਂ ਤੋਂ ਸਿੱਖਣ ਦਾ ਸਮਾਂ ਹੈ। ਮੈਂ ਪ੍ਰਸ਼ਾਸਨ ਨੂੰ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰਨ ਅਤੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਵੀ ਅਪੀਲ ਕਰਦਾ ਹਾਂ।

By Gurpreet Singh

Leave a Reply

Your email address will not be published. Required fields are marked *