ਪੰਜਾਬ ਯੂਨੀਵਰਸਿਟੀ ਪਟਿਆਲਾ ਦਾ ਵੱਡਾ ਫ਼ੈਸਲਾ! ਸਿਰਫ਼ ਪੰਜਾਬੀ ਵਿੱਚ ਦਸਤਖ਼ਤ ਕਰਨ ਦੇ ਦਿੱਤੇ ਹੁਕਮ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਪੰਜਾਬੀ ਭਾਸ਼ਾ ਲਈ ਇੱਕ ਵੱਡਾ ਅਤੇ ਇਤਿਹਾਸਕ ਕਦਮ ਚੁੱਕਿਆ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਹੁਣੋਂ ਯੂਨੀਵਰਸਿਟੀ ਦੇ ਸਾਰੇ ਅਧਿਆਪਕ ਅਤੇ ਗੈਰ-ਅਧਿਆਪਕ ਮੁਲਾਜ਼ਮਾਂ ਨੂੰ ਪੰਜਾਬੀ ਭਾਸ਼ਾ ਵਿੱਚ ਹੀ ਸਾਰੇ ਸਰਕਾਰੀ ਕੰਮ ਕਰਨੇ ਹੋਣਗੇ।

ਜਾਰੀ ਹੁਕਮਾਂ ਮੁਤਾਬਕ, ਹਰ ਇਕ ਅਧਿਕਾਰੀ ਅਤੇ ਕਰਮਚਾਰੀ ਆਪਣੇ ਦਸਤਖ਼ਤ ਪੰਜਾਬੀ ਭਾਸ਼ਾ ਵਿੱਚ ਕਰੇਗਾ। ਯੂਨੀਵਰਸਿਟੀ ਦੇ ਸਾਰੇ ਸਰਕਾਰੀ ਕਾਗਜ਼, ਨੋਟਿਸ, ਹੁਕਮ, ਫਾਈਲਾਂ ਅਤੇ ਦਫ਼ਤਰੀ ਰਿਕਾਰਡ ਪੰਜਾਬੀ ਵਿੱਚ ਹੀ ਤਿਆਰ ਕੀਤਾ ਜਾਵੇਗਾ। ਭਾਸ਼ਾ ਦੇ ਆਧਾਰ ‘ਤੇ ਬਣੀ ਦੇਸ਼ ਦੀ ਪਹਿਲੀ ਅਤੇ ਦੁਨੀਆ ਦੀ ਦੂਜੀ ਯੂਨੀਵਰਸਿਟੀ ਹੋਣ ਦੇ ਨਾਤੇ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਇਹ ਕਦਮ ਭਾਸ਼ਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ

ਯੂਨੀਵਰਸਿਟੀ ਦੇ ਇਸ ਫ਼ੈਸਲੇ ਦਾ ਅਕਾਦਮਿਕ ਵਰਗ ਵੱਲੋਂ ਵੀ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਪੰਜਾਬੀ ਭਾਸ਼ਾ ਲਈ ਇੱਕ ਮਹੱਤਵਪੂਰਨ ਮੋੜ ਮੰਨਿਆ ਜਾ ਰਿਹਾ ਹੈ।

By Gurpreet Singh

Leave a Reply

Your email address will not be published. Required fields are marked *