ਪੰਜਾਬ ਵਿਧਾਨ ਸਭਾ ਵਿੱਚ ਅੱਜ ਅੰਮ੍ਰਿਤਸਰ ਗਲਿਆਰੇ ‘ਤੇ ਵੱਡਾ ਫੈਸਲਾ, ਅਨੰਦਪੁਰ ਸਾਹਿਬ ਲਈ ਵੀ ਐਲਾਨ ਦੀ ਸੰਭਾਵਨਾ

ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਅਨੰਦਪੁਰ ਸਾਹਿਬ ਵਿੱਚ ਹੋ ਰਿਹਾ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋ ਰਿਹਾ ਹੈ। 

ਅੱਜ ਦੀ ਵਿਧਾਨ ਸਭਾ ਦੀ ਕਾਰਵਾਈ ਵਿੱਚ ਸਭ ਤੋਂ ਅਹਿਮ ਖਬਰ ਅੰਮ੍ਰਿਤਸਰ ਗਲਿਆਰੇ ਨਾਲ ਜੁੜੀ ਹੋਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਇਸ ਗਲਿਆਰੇ ਬਾਰੇ ਕੋਈ ਵੱਡਾ ਫੈਸਲਾ ਲੈ ਸਕਦੀ ਹੈ। ਇਸਦੇ ਨਾਲ ਹੀ ਅਨੰਦਪੁਰ ਸਾਹਿਬ ਨੂੰ ਲੈ ਕੇ ਵੀ ਇੱਕ ਮਹੱਤਵਪੂਰਨ ਐਲਾਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਵਿਧਾਨ ਸਭਾ ਦੇ ਅੰਦਰ ਅੱਜ ਮੁੱਖ ਮੰਤਰੀ ਪੰਜਾਬ ਵੱਲੋਂ ਇਹ ਵੱਡਾ ਐਲਾਨ ਕੀਤਾ ਜਾ ਸਕਦਾ ਹੈ, ਜਿਸ ਕਾਰਨ ਸੂਬੇ ਵਿੱਚ ਰਾਜਨੀਤਿਕ ਹਲਚਲ ਤੇਜ਼ ਹੋ ਗਈ ਹੈ। ਲੋਕਾਂ ਅਤੇ ਸਥਾਨਕ ਸੰਗਠਨਾਂ ਦੀ ਨਜ਼ਰ ਵੀ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਸਰਕਾਰ ਕੀ ਨਵੀਂ ਯੋਜਨਾ ਸਾਹਮਣੇ ਲਿਆਉਂਦੀ ਹੈ।

By Gurpreet Singh

Leave a Reply

Your email address will not be published. Required fields are marked *