ਪੰਜਾਬ ‘ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਲਾਕਾ

ਤਰਨਤਾਰਨ- ਤਰਨਤਾਰਨ ‘ਚ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਵਿਦੇਸ਼ ਵਿੱਚ ਬੈਠੇ ਗੈਂਗਸਟਰ ਸਤਨਾਮ ਸਿੰਘ ਸੱਤਾ ਦੇ ਖ਼ਾਸ ਗੁਰਗੇ ਨਾਲ ਪੁਲਸ ਦਾ ਮੁਕਾਬਲਾ ਹੋਇਆ। ਮਿਲੀ ਜਾਣਕਾਰੀ ਮੁਤਾਬਕ ਪਿੰਡ ਖਵਾਸਪੁਰ ਨਜ਼ਦੀਕ ਪੁੱਲ ਉੱਪਰ ਜਦੋਂ ਪੁਲਸ ਵੱਲੋਂ ਲਗਾਏ ਗਏ ਨਾਕੇ ਦੌਰਾਨ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਕਾਰ ਸਵਾਰਾਂ ਵੱਲੋਂ ਪੁਲਸ ਪਾਰਟੀ ਉੱਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ  ਦੋਵੇਂ ਪਾਸਿਓਂ ਤਾਬੜਤੋੜ ਗੋਲ਼ੀਆਂ ਚੱਲੀਆਂ। ਪੁਲਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਇਕ ਮੁਲਜ਼ਮ ਜ਼ਖ਼ਮੀ ਹੋ ਗਿਆ ਜਦਕਿ ਦੂਜਾ ਫਰਾਰ ਹੋ ਗਿਆ। ਦੋਵੇਂ ਪਾਸਿਓਂ ਗੋਲ਼ੀਆਂ ਚਲਦੀਆਂ ਵੇਖ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। 

PunjabKesari

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕੋਲੋਂ ਇਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ। ਐੱਸ. ਐੱਸ. ਪੀ. ਰਵਜੋਤ ਗਰੇਵਾਲ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮੁਲਜ਼ਮ ਲੰਮੇ ਸਮੇਂ ਤੋਂ ਪੁਲਸ ਨੂੰ ਲੋੜੀਂਦਾ ਸੀ ਅਤੇ ਇਸ ਵੱਲੋਂ ਕਤਲ ਤੋਂ ਇਲਾਵਾ ਫਿਰੌਤੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਸੀ। ਫਿਲਹਾਲ ਪੁਲਸ ਵੱਲੋਂ ਥਾਣਾ ਗੋਇੰਦਵਾਲ ਸਾਹਿਬ ਵਿਖੇ ਪਰਚਾ ਦਰਜ ਕਰਦੇ ਹੋਏ ਫਰਾਰ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

By Gurpreet Singh

Leave a Reply

Your email address will not be published. Required fields are marked *