ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: ਮੰਡੀਆਂ ‘ਚ ਨਵੀਆਂ ਸਹੂਲਤਾਂ, ਵਪਾਰੀਆਂ ਲਈ ਨਵੇਂ ਦਫਤਰ

ਨੈਸ਼ਨਲ ਟਾਈਮਜ਼ ਬਿਊਰੋ :- ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਲਈ ਅਨਾਜ ਮੰਡੀਆਂ ‘ਚ ਨਵੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਅੱਜ ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਅਗੰਮਪੁਰ ਅਨਾਜ ਮੰਡੀ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਸ਼ੈਡ ਦਾ ਉਦਘਾਟਨ ਕੀਤਾ।

ਉਨ੍ਹਾਂ ਦੱਸਿਆ ਕਿ ਕੀਰਤਪੁਰ ਸਾਹਿਬ ਵਿੱਚ ਵੀ 3.50 ਕਰੋੜ ਰੁਪਏ ਦੀ ਲਾਗਤ ਨਾਲ ਵੱਡਾ ਸ਼ੈਡ ਬਣਾਇਆ ਜਾਵੇਗਾ। ਅਗੰਮਪੁਰ ਮੰਡੀ ਵਿੱਚ ਹੋਰ ਦੁਕਾਨਾਂ ਦੀ ਨਿਲਾਮੀ ਜਲਦੀ ਕਰਵਾਈ ਜਾਵੇਗੀ ਅਤੇ ਆੜ੍ਹਤੀਆਂ ਲਈ ਨਵੇਂ ਦਫਤਰ ਵੀ ਬਣਾਏ ਜਾਣਗੇ। ਇਸ ਮੰਡੀ ਵਿੱਚ ਲੱਕੜ ਮੰਡੀ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ, ਜੋ ਇਲਾਕੇ ਦੀ ਲੋੜ ਹੈ।

ਮੰਤਰੀ ਨੇ ਇਹ ਵੀ ਕਿਹਾ ਕਿ ਪਿਛਲੇ ਸਾਲ ਉਨ੍ਹਾਂ ਨੇ ਮੰਡੀ ਦੇ ਸ਼ੈਡ ਅਤੇ ਕਿਸਾਨ ਹਵੇਲੀ ਦੀ ਮੁਰੰਮਤ ਲਈ 2 ਕਰੋੜ ਰੁਪਏ ਜਾਰੀ ਕੀਤੇ ਸਨ, ਜੋ ਹੁਣ ਮੁਕੰਮਲ ਹੋ ਚੁੱਕੇ ਹਨ।

ਸੈਰਸਪਾਟੇ ਦੇ ਮੌਕੇਆਂ ਬਾਰੇ ਗੱਲ ਕਰਦਿਆਂ ਸ. ਬੈਂਸ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੰਜਾਬ ਦੀ ਪਹਿਲੀ ਵਾਈਲਡ ਲਾਈਫ ਸੈਚੁਰੀ ਬਣਾਈ ਜਾ ਰਹੀ ਹੈ। ਕੇਂਦਰੀ ਮੰਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਹੁਣ ਭਾਖੜਾ ਬੀਬੀਐਮਬੀ ਵੱਲੋਂ ਵੀ ਇਲਾਕੇ ਵਿੱਚ ਟੂਰਿਜ਼ਮ ਵਧਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ ਅਤੇ ਸੈਲਾਨੀਆਂ ਦੀ ਆਮਦ ਵਧਣ ਨਾਲ ਇਥੇ ਦੇ ਵਪਾਰ ਨੂੰ ਵੀ ਲਾਭ ਹੋਵੇਗਾ।

By Gurpreet Singh

Leave a Reply

Your email address will not be published. Required fields are marked *