ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

ਗੁਰਪ੍ਰੀਤ ਸਿੰਘ :- ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਗਠਿਤ ਕਮੇਟੀਆਂ ਦੀ ਬੈਠਕ ਦਿੱਲੀ ਦੇ ਇੰਦਰਾ ਭਵਨ ਵਿਖੇ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਵਿੱਚ ਸੂਬਾ ਪ੍ਰਧਾਨ ਰਾਜਾ ਵੜਿੰਗ ਤੋਂ ਇਲਾਵਾ ਕੈਂਪੇਨਿੰਗ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੋਰ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ, ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ, ਇਲੈਕਸ਼ਨ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਵਿਜੇ ਇੰਦਰ ਸਿੰਗਲਾ ਸਮੇਤ ਕਾਰਜਕਾਰੀ ਪ੍ਰਧਾਨਾਂ ਤੇ ਕੋ-ਚੇਅਰਮੈਨਾਂ ਨੂੰ ਵੀ ਦਿੱਲੀ ਬੁਲਾਇਆ ਗਿਆ ਹੈ।

ਭੂਪੇਸ਼ ਬਘੇਲ ਨੇ ਪੰਜਾਬ ਚੋਣਾਂ ਦੀਆਂ ਤਿਆਰੀਆਂ ਲਈ ਜੋ ਬੈਠਕ ਦਿੱਲੀ ਵਿੱਚ ਬੁਲਾਈ ਹੈ, ਉਸ ਵਿੱਚ ਜਥੇਬੰਦਕ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੀ ਸ਼ਾਮਲ ਹੋਣਗੇ। ਦੱਸ ਦਈਏ ਕਿ ਪਿਛਲੇ ਦਿਨਾਂ ‘ਚ ਖੁੱਲ੍ਹ ਕੇ ਇੱਕ-ਦੂਜੇ ਖਿਲਾਫ ਆਹਮੋ-ਸਾਹਮਣੇ ਆਉਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਲੀਡਰਾਂ ਦੀ ਇਹ ਪਹਿਲੀ ਬੈਠਕ ਹੈ। ਖਾਸ ਗੱਲ ਇਹ ਹੈ ਕਿ ਚੋਣਾਂ ਤੋਂ ਪਹਿਲਾਂ ਚੰਨੀ ਅਤੇ ਵੜਿੰਗ ਵਿਚਕਾਰ ਧੜੇਬੰਦੀ ਦੇ ਵਿਚਕਾਰ ਪੰਜਾਬ ਕਾਂਗਰਸ ਵਿੱਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਦੋਵੇਂ ਆਗੂ ਇੱਕੋ -ਦੂਜੇ ਦੇ ਆਹਮੋ-ਸਾਹਮਣੇ ਬੈਠਣਗੇ। ਹਾਲਾਂਕਿ, ਇਸ ਮੀਟਿੰਗ ਵਿੱਚ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਹੋਣਗੇ ਜਾਂ ਨਹੀਂ, ਇਹ ਤੈਅ ਨਹੀਂ ਹੈ।

ਦੱਸ ਦਈਏ ਕਿ ਕਾਂਗਰਸ ਹਾਈਕਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਰਾਜਾ ਵੜਿੰਗ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਨਹੀਂ ਹਟਾਇਆ ਜਾਵੇਗਾ, ਇਸ ਲਈ ਉਹ ਸੰਗਠਨ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਕੋਲ ਹੀ ਰਹੇਗੀ ਅਤੇ ਹਾਈਕਮਾਨ ਬਾਗ਼ੀ ਚੰਨੀ ਧੜੇ ਨੂੰ ਟਿਕਟ ਵੰਡ ਵਿੱਚ ਭੂਮਿਕਾ ਦੀ ਪੇਸ਼ਕਸ਼ ਕਰਕੇ ਅਤੇ ਬਹੁਮਤ ਪ੍ਰਾਪਤ ਕਰਨ ‘ਤੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਵਜੋਂ ਵਿਚਾਰਨ ਦਾ ਵਾਅਦਾ ਕਰਕੇ ਖੁਸ਼ ਕਰ ਸਕਦੀ ਹੈ।

By Gurpreet Singh

Leave a Reply

Your email address will not be published. Required fields are marked *