ਵੱਡੀ ਖ਼ਬਰ – ਸੋਨਮ ਵਾਂਗਚੁਕ ਤੋਂ ਬਾਅਦ ਅਭਿਜੀਤ ਦੀਪਕੇ ਨੇ ਵੀ ਸ਼ੁਰੂ ਕੀਤੀ ਭੁੱਖ ਹੜਤਾਲ

ਰਾਜੀਵ ਸ਼ਰਮਾ :- ਸੋਨਮ ਵਾਂਗਚੁਕ ਨੂੰ ਦਿੱਲੀ ਪੁਲਿਸ ਵੱਲੋਂ ਹਸਪਤਾਲ ਲਿਜਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਅਤੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਮੁਖੀ ਅਭਿਜੀਤ ਦੀਪਕੇ ਨੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ 20 ਜੁਲਾਈ ਨੂੰ ਹੋਣ ਵਾਲੇ ‘ਚਲੋ ਸੰਸਦ’ ਮਾਰਚ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ। ਦੀਪਕੇ ਨੇ ਦਾਅਵਾ ਕੀਤਾ ਕਿ ਸੋਨਮ ਵਾਂਗਚੁਕ ਨੂੰ ਹਟਾਏ ਜਾਣ ਮਗਰੋਂ ਪ੍ਰਦਰਸ਼ਨਕਾਰੀਆਂ ਨਾਲ ਸਖ਼ਤੀ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਅੰਦੋਲਨ ਨਾਲ ਜੁੜਨ ਦੀ ਅਪੀਲ ਵੀ ਕੀਤੀ। ਇਸ ਦੌਰਾਨ ਜੰਤਰ-ਮੰਤਰ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਅਤੇ ਪੁਲਿਸ ਵੱਲੋਂ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।


By Rajeev Sharma

Leave a Reply

Your email address will not be published. Required fields are marked *