ਵੱਡੀ ਖ਼ਬਰ – ਅੱਤਾਵਦੀਆਂ ਨੇ ਉਡਾ’ਤਾ ਫ਼ੌਜੀ ਕਾਫ਼ਲਾ ! 9 ਜਵਾਨਾਂ ਦੀ ਮੌਤ, ਕਈ ਹੋਰ ਜ਼ਖ਼ਮੀ

ਨੈਸ਼ਨਲ ਟਾਈਮਜ਼ ਬਿਊਰੋ :- ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅੱਤਵਾਦੀਆਂ ਨੇ ਖ਼ੈਬਰ ਪਖ਼ਤੂਨਖ਼ਵਾ ‘ਚ ਇਕ ਵੱਡਾ ਵਿਸਫੋਟ ਕਰ ਕੇ ਸੈਨਾ ਦੇ ਕਾਫ਼ਿਲੇ ਨੂੰ ਨਿਸ਼ਾਨਾ ਬਣਾਇਆ ਹੈ, ਜਿਸ ਕਾਰਨ 9 ਜਵਾਨਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। 

ਜਾਣਕਾਰੀ ਅਨੁਸਾਰ ਇਹ ਘਟਨਾ ਦੱਖਣੀ ਵਜ਼ੀਰਿਸਤਾਨ ਦੇ ਮੋਲਾ ਖਾਨ ਸਰਾਈ ਇਲਾਕੇ ‘ਚ ਵਾਪਰੀ, ਜਿੱਥੇ ਅੱਤਵਾਦੀਆਂ ਨੇ ਫਰੰਟੀਅਰ ਕੋਰ ਹੈੱਡਕੁਆਰਟਰ ਨੇੜੇ ਇਕ ਆਈ.ਈ.ਡੀ. ਧਮਾਕਾ ਕੀਤਾ, ਜਿਸ ‘ਚ 9 ਸੈਨਿਕਾਂ ਦੀ ਮੌਤ ਹੋ ਗਈ ਹੈ, ਜਦਕਿ 8 ਹੋਰ ਜ਼ਖ਼ਮੀ ਹੋਏ ਹਨ। 

ਫਿਲਹਾਲ ਮਾਮਲੇ ਦੀ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ, ਪਰ ਸ਼ੁਰੂਆਤੀ ਜਾਂਚ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਉਕਤ ਹਮਲੇ ਪਿੱਛੇ ਤਹਿਰੀਕ ਏ ਤਾਲੀਬਾਨ ਦਾ ਹੱਥ ਹੋ ਸਕਦਾ ਹੈ। 

By Gurpreet Singh

Leave a Reply

Your email address will not be published. Required fields are marked *