ਬਿਕਰਮ ਮਜੀਠੀਆ ਮਾਮਲੇ ਵਿਚ ਹਾਈਕੋਰਟ ਤੋਂ ਆਈ ਵੱਡੀ ਖ਼ਬਰ!

ਨੈਸ਼ਨਲ ਟਾਈਮਜ਼ ਬਿਊਰੋ :- ਬਿਕਰਮ ਮਜੀਠੀਆ ਮਾਮਲੇ ਦੀ ਸੁਣਵਾਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਹੋਈ। ਬਿਕਰਮ ਮਜੀਠੀਆ ਨੂੰ ਰਾਹਤ ਨਹੀਂ ਮਿਲੀ, ਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ। ਜ਼ਿਕਰੇਖਾਸ ਹੈ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਸੂਬੇ ਵਿੱਚ 26 ਥਾਵਾਂ ‘ਤੇ ਮਜੀਠੀਆ ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਫਿਰ ਸਵੇਰੇ 11:30 ਵਜੇ ਤੋਂ ਬਾਅਦ, ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਸਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 29 ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ। ਦਾਅਵਾ ਕੀਤਾ ਗਿਆ ਕਿ ਇਹ ਮਜੀਠੀਆ ਤੋਂ ਬਰਾਮਦ ਕੀਤੇ ਗਏ ਹਨ।

ਅੱਗੇ ਦੀ ਖ਼ਬਰ ਲਈ ਬਣੇ ਰਹੋ ਨੈਸ਼ਨਲ ਟਾਈਮਜ਼ ਮੀਡੀਆ ਨਾਲ……

By Gurpreet Singh

Leave a Reply

Your email address will not be published. Required fields are marked *