ਚੰਡੀਗੜ੍ਹ : ਪੰਜਾਬ ਵਿਧਾਨ ‘ਚ ਬਜਟ ਪੇਸ਼ ਹੋਣ ਤੋਂ ਪਹਿਲਾਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਕਿ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਹੈ, ਜਿਸ ਤੋਂ ਬਾਅਦ ਪੁਲਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ‘ਚ ਆ ਗਈਆਂ ਹਨ।
ਵਿਧਾਨ ਸਭਾ ਕੰਪਲੈਕਸ ਅੰਦਰ ਸਖ਼ਤ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਬੰਬ ਸਕੁਐਡ ਟੀਮਾਂ ਵਲੋਂ ਇਲਾਕੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਅਜੇ ਤੱਕ ਪੁਲਸ ਨੂੰ ਕਿਸੇ ਤਰ੍ਹਾਂ ਦੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਹੈ ਪਰ ਸੁਰੱਖਿਆ ਦੇ ਮੱਦੇਨਜ਼ਰ ਪੁਲਸ ਨੇ ਆਸ-ਪਾਸ ਦੇ ਇਲਾਕਿਆਂ ‘ਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਹੈ।
