ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗਿਰਫਤਾਰੀ ‘ਤੇ 22 ਅਪ੍ਰੈਲ ਤੱਕ ਰੋਕ ਲਾ ਦਿੱਤੀ ਹੈ। ਬਾਜਵਾ ਵੱਲੋਂ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਖ਼ਿਲਾਫ ਦਰਜ ਕੀਤੀ ਗਈ FIR ਰੱਦ ਕੀਤੀ ਜਾਵੇ।
ਮਾਮਲੇ ਦੀ ਸੁਣਵਾਈ ਦੌਰਾਨ ਕੋਰਟ ਨੂੰ ਦੱਸਿਆ ਗਿਆ ਕਿ ਪ੍ਰਤਾਪ ਬਾਜਵਾ ਵੱਲੋਂ ਦਿੱਤਾ ਗਿਆ ਵਿਵਾਦਤ ਬਿਆਨ ਪਹਿਲਾਂ ਹੀ ਇਕ ਅਖ਼ਬਾਰ ‘ਚ ਪ੍ਰਕਾਸ਼ਤ ਹੋ ਚੁੱਕਾ ਸੀ, ਪਰ ਓਸ ਉੱਤੇ ਕੋਈ FIR ਦਰਜ਼ ਕਿਉਂ ਨਹੀਂ ਕੀਤੀ ਗਈ? ਫਿਲਹਾਲ ਕੋਰਟ ਨੇ ਪ੍ਰਤਾਪ ਸਿੰਘ ਬਾਜਵਾ ਨੂੰ 22 ਤਰੀਕ ਤੱਕ ਕੋਈ ਵੀ ਜਨਤਕ ਬਿਆਣ ਨਾ ਦੇਣ ਦੇ ਨਿਰਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਬਾਜਵਾ ਵੱਲੋਂ ਇਕ ਨਿੱਜੀ ਟੀਵੀ ਚੈਨਲ ‘ਤੇ ਬੰਬ ਤੇ ਗ੍ਰੇਨੇਡ ਨਾਲ ਸੰਬੰਧਤ ਬਿਆਨ ਦਿੱਤਾ ਗਿਆ ਸੀ, ਜਿਸ ‘ਤੇ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਹੁਣ ਹਾਈ ਕੋਰਟ ਨੇ ਇਸ ਮਾਮਲੇ ‘ਚ ਅਗਲੀ ਕਾਰਵਾਈ ਲਈ 22 ਅਪ੍ਰੈਲ ਤੱਕ ਉਨ੍ਹਾਂ ਦੀ ਗਿਰਫਤਾਰੀ ‘ਤੇ ਰੋਕ ਲਗਾ ਦਿੱਤੀ ਹੈ।
