ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਹੁਣ ਲੋਕਾਂ ਨੂੰ ਆਪਣੀਆਂ ਪ੍ਰਾਪਰਟੀ ਦੀਆਂ ਰਜਿਸਟਰੀਆਂ ਕਰਵਾਉਣ ਲਈ ਬਿਨਾਂ ਰਿਸ਼ਵਤ ਦੇ ਕੰਮ ਕਰਨ ਦੀ ਸਹੂਲਤ ‘ਈਜ਼ੀ ਰਜਿਸਟਰੀ’ ਦੀ ਸ਼ੁਰੂਆਤ ਮੋਗਾ ‘ਚ ਵੀ ਹੋ ਚੁੱਕੀ ਹੈ।
ਇਸ ਦੇ ਨਾਲ ਹੀ ਸਰਕਾਰ ਕੁੱਝ ਮੁਲਾਜ਼ਮਾਂ ਦੇ ਤਬਾਦਲੇ ਵੀ ਕਰ ਰਹੀ ਹੈ, ਜਿਨ੍ਹਾਂ ‘ਚ ਰਜਿਸਟਰੀ ਕਲਰਕ ਅਤੇ ਸੇਵਾਦਾਰ ਵੀ ਸ਼ਾਮਲ ਹਨ, ਤਾਂ ਜੋ ਲੋਕਾਂ ਨੂੰ ਹੋਰ ਵਧੀਆ ਸੇਵਾਵਾਂ ਮਿਲ ਸਕਣ। ਰਜਿਸਟਰੀ ਕਰਵਾਉਣ ਆਏ ਲੋਕਾਂ ਨੇ ਕਿਹਾ ਕਿ ਸਰਕਾਰ ਵੱਲੋਂ ਈਜ਼ੀ ਰਜਿਸਟਰੀ ਦਾ ਜੋ ਕੰਮ ਸ਼ੁਰੂ ਕੀਤਾ ਗਿਆ ਹੈ, ਉਹ ਬਹੁਤ ਹੀ ਤਾਰੀਫ਼ ਦੇ ਕਾਬਿਲ ਹੈ।
ਇਸ ਨਾਲ ਰਿਸ਼ਵਤਖੋਰੀ ‘ਤੇ ਵੀ ਕਾਬੂ ਪਾਇਆ ਜਾ ਸਕੇਗਾ। ਅਧਿਕਾਰੀਆਂ ਨੇ ਕਿਹਾ ਕਿ ਕੁੱਝ ਮੁਲਾਜ਼ਮਾਂ ਦੇ ਤਬਾਦਲੇ ਵੀ ਕੀਤੇ ਜਾ ਰਹੇ ਹਨ, ਤਾਂ ਜੋ ਬਿਨਾਂ ਰਿਸ਼ਵਤ ਦੇ ਲੋਕਾਂ ਦਾ ਕੰਮ ਢੰਗ ਨਾਲ ਹੋ ਸਕੇ।