ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਮਾਰਚ ਮਹੀਨੇ ਬੱਚਿਆਂ ਦੀਆਂ ਮੌਜਾਂ (Holidays in Punjab ) ਲੱਗਣ ਵਾਲੀਆਂ ਹਨ। ਦਰਅਸਲ ਮਾਰਚ ਮਹੀਨੇ ਵਿਚ ਹੋਣ ਵਾਲੀਆਂ ਛੁੱਟੀਆਂ ਦੀ ਸੂਚੀ ਆ ਗਈ ਹੈ। 31 ਦਿਨਾਂ ਦੇ ਮਾਰਚ ਮਹੀਨੇ ਵਿਚ ਇਸ ਵਾਰ ਜਿੱਥੇ 5 ਐਤਵਾਰ ਹਨ, ਉੱਥੇ ਹੀ 4 ਸਰਕਾਰੀ ਛੁੱਟੀਆਂ (school closed) ਵੀ ਆ ਰਹੀਆਂ ਹਨ, ਜਿਨ੍ਹਾਂ ਵਿਚ ਦੋ ਰਾਖਵੀਆਂ ਛੁੱਟੀਆਂ ਹਨ ਜਦਕਿ ਇਕ ਸਰਕਾਰੀ ਛੁੱਟੀ ਐਤਵਾਰ ਵਾਲੇ ਦਿਨ ਆ ਰਹੀ ਹੈ।
14 ਮਾਰਚ ਦਿਨ ਸ਼ੁੱਕਰਵਾਰ ਨੂੰ ਹੋਲੀ ਦਾ ਤਿਉਹਾਰ ਆ ਰਿਹਾ ਹੈ, ਜਿਸ ਕਾਰਨ ਸਰਕਾਰੀ ਛੁੱਟੀ ਰਹੇਗੀ। ਇਸ ਮੌਕੇ ਸਾਰੇ ਸਕੂਲ-ਕਾਲਜ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਵਸ ਮਨਾਇਆ ਜਾਵੇਗਾ। 31 ਮਾਰਚ ਦਿਨ ਸੋਮਵਾਰ ਨੂੰ ਈਦ-ਉੱਲ-ਫਿਤਰ ਦਾ ਤਿਉਹਾਰ ਆ ਰਿਹਾ ਹੈ, ਜਿਸ ਕਰਕੇ ਸਰਕਾਰੀ ਛੁੱਟੀ ਐਲਾਨੀ ਗਈ ਹੈ।
ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੀ ਛੁੱਟੀ 8 ਮਾਰਚ ਸ਼ਨੀਵਾਰ ਨੂੰ ਆ ਰਹੀ ਹੈ, ਜਿਸ ਦੇ ਚੱਲਦੇ ਪੂਰੇ ਪੰਜਾਬ ਵਿਚ ਰਾਖਵੀ ਛੁੱਟੀ ਰਹਿਣ ਵਾਲੀ ਹੈ। ਇਸ ਤੋਂ ਇਲਾਵਾ 15 ਮਾਰਚ ਸ਼ਨੀਵਾਰ ਨੂੰ ਹੋਲਾ-ਮੁਹੱਲਾ ਆ ਰਿਹਾ ਹੈ। 8 ਮਾਰਚ ਅਤੇ 15 ਮਾਰਚ ਦੀਆਂ ਰਾਖਵੀਆਂ ਛੁੱਟੀਆਂ ਐਲਾਨੀਆਂ ਗਈਆਂ ਹਨ। ਦੱਸਣਯੋਗ ਹੈ ਕਿ ਮਾਰਚ ਮਹੀਨੇ ਵਿਚ ਜਿੱਥੇ 5 ਐਤਵਾਰ ਆ ਰਹੇ ਹਨ, ਉੱਥੇ ਹੀ 5 ਸ਼ਨੀਵਾਰ ਵੀ ਆ ਰਹੇ ਹਨ, ਸੂਬੇ ਦੇ ਕਈ ਸਕੂਲਾਂ ਵਿਚ ਸ਼ਨੀਵਾਰ ਦੀ ਵੀ ਛੁੱਟੀ ਹੁੰਦੀ ਹੈ।