ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅੱਪਡੇਟ!

ਨੈਸ਼ਨਲ ਟਾਈਮਜ਼ ਬਿਊਰੋ :- ਨਵੰਬਰ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਪੰਜਾਬ ਦੇ ਮੌਸਮ ਨੇ ਆਪਣਾ ਰੁਖ ਬਦਲਣਾ ਸ਼ੁਰੂ ਕਰ ਦਿੱਤਾ ਹੈ। ਜਿਸ ਦਾ ਭਾਵ ਹੈ ਕਿ ਨਵੰਬਰ ਦੇ ਸ਼ੁਰੂਆਤੀ ਦੌਰ ਤੋਂ ਹੀ ਠੰਡ ਪੂਰੀ ਤਰ੍ਹਾਂ ਜ਼ੋਰ ਦਿਖਾਵੇਗੀ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਇੱਕ ਨਵੀਂ ਪੱਛਮੀ ਗੜਬੜੀ ਉੱਤਰੀ ਭਾਰਤ ਵਿੱਚ ਸਰਗਰਮ ਹੋ ਰਹੀ ਹੈ, ਜਿਸ ਦਾ ਹੌਲਾ ਪ੍ਰਭਾਵ ਹੁਣ ਪੰਜਾਬ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ‘ਚ ਠੰਡੀਆਂ ਹਵਾਵਾਂ ਦਾ ਪ੍ਰਭਾਵ ਹੋਰ ਵਧੇਗਾ ਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਧੁੰਦ ਪੈਣ ਦੇ ਵੀ ਆਸਾਰ ਹਨ।

ਮੌਸਮ ਵਿਭਾਗ ਦੇ ਤਾਜ਼ਾ ਰਿਪੋਰਟ ਅਨੁਸਾਰ, ਅਗਲੇ ਚਾਰ ਤੋਂ ਪੰਜ ਦਿਨਾਂ ਵਿਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 2 ਡਿਗਰੀ ਤੱਕ ਘੱਟ ਸਕਦਾ ਹੈ। ਇਸ ਨਾਲ ਸਵੇਰ ਤੇ ਸ਼ਾਮ ਦੇ ਸਮੇਂ ਹਵਾ ‘ਚ ਠੰਡਕ ਮਹਿਸੂਸ ਹੋਣੀ ਸ਼ੁਰੂ ਹੋ ਜਾਵੇਗੀ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਬਠਿੰਡਾ ਅਤੇ ਫਿਰੋਜ਼ਪੁਰ ਜਿਹੇ ਖੇਤਰਾਂ ਵਿੱਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਸਵੇਰ ਤੋਂ ਠੰਡੀਆਂ ਹਵਾਵਾਂ ਮਹਿਸੂਸ ਹੋ ਰਹੀਆਂ ਹਨ। ਪੇਂਡੂ ਇਲਾਕਿਆਂ ਵਿੱਚ ਲੋਕ ਹੁਣ ਸਵੇਰ-ਸ਼ਾਮ ਹਲਕੇ ਗਰਮ ਕੱਪੜਿਆਂ ਦਾ ਸਹਾਰਾ ਲੈ ਰਹੇ ਹਨ।

ਮੌਸਮ ਮਾਹਿਰਾਂ ਨੇ ਲੋਕਾਂ ਨੂੰ ਸਿਹਤ ਸਬੰਧੀ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ, ਖਾਸਕਰ ਬਜ਼ੁਰਗਾਂ ਅਤੇ ਬੱਚਿਆਂ ਨੂੰ ਤਾਪਮਾਨ ਵਿੱਚ ਅਚਾਨਕ ਆ ਰਹੇ ਬਦਲਾਅ ਤੋਂ ਬਚਾਅ ਲਈ ਗਰਮ ਕੱਪੜੇ ਪਹਿਨਣ ਅਤੇ ਸਵੇਰ ਦੀ ਠੰਡੀ ਹਵਾ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਲੱਗਦਾ ਹੈ ਕਿ ਹੁਣ ਪੰਜਾਬ ਵਿੱਚ ਸਰਦੀ ਦੇ ਆਸਾਰ ਸ਼ੁਰੂ ਹੋ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਠੰਡ ਹੋਰ ਵਧਣ ਦੀ ਪੂਰੀ ਸੰਭਾਵਨਾ ਹੈ।

By Gurpreet Singh

Leave a Reply

Your email address will not be published. Required fields are marked *