ਨੈਸ਼ਨਲ ਟਾਈਮਜ਼ ਬਿਊਰੋ :- ਹਿਮਾਚਲ ਵਿਚ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਮਸ਼ਹੂਰ ਪੰਜਾਬੀ ਗਾਈਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹਨ, ਜਿਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਇਸ ਸਮੇਂ ਉਹਨਾਂ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ ਇਹ ਆ ਰਹੀ ਹੈ ਕਿ ਉਹਨਾਂ ਦਾ ਬਲੱਡ ਪ੍ਰੈਸ਼ਰ ਠੀਕ ਹੈ। ਹਾਲਤ ਥੋੜੀ ਜਿਹੀ ਸਥਿਰ ਹੋਈ ਹੈ। ਇਸ ਦੇ ਨਾਲ ਹੀ ਉਹਨਾਂ ਦੀ ਦਿਲ ਦੀ ਧੜਕਣ ਵੀ ਠੀਕ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬੀ ਗਾਈਕ ਰੇਸ਼ਨ ਅਨਮੋਲ ਅਤੇ ਐਮੀ ਵਿਰਕ ਵੱਲੋ ਦਿੱਤੀ ਗਈ ਹੈ।
ਬੀਤੇ ਦਿਨ ਦੱਸਿਆ ਗਿਆ ਕਿ ਰਾਜਵੀਰ ਦੇ ਸਰੀਰ ‘ਚ ਆਕਸੀਜਨ ਦੀ ਕਮੀ ਬਣੀ ਹੋਈ ਹੈ। ਸਰੀਰ ਦੇ ਅੰਗਾਂ ਨੂੰ ਪੂਰੇ ਤਰੀਕੇ ਨਾਲ ਆਕਸੀਜਨ ਨਹੀਂ ਮਿਲ ਪਾ ਰਹੀ। ਇਸ ਦੇ ਨਾਲ ਹੀ ਉਨ੍ਹਾਂ ਦੀ ਐਮਆਰਆਈ ਰਿਪੋਰਟ ਤੋਂ ਇਹ ਵੀ ਪਤਾ ਚੱਲਿਆ ਹੈ ਕਿ ਗਰਦਨ ਤੇ ਰੀੜ ‘ਚ ਗਹਿਰੀਆਂ ਸੱਟਾਂ ਆਈਆਂ ਹਨ। ਇਸ ਨਾਲ ਉਨ੍ਹਾਂ ਦੇ ਹੱਥਾਂ ਪੈਰਾਂ ‘ਚ ਕਮਜ਼ੋਰੀ ਹੈ, ਉਨ੍ਹਾਂ ਨੂੰ ਲੰਬੇ ਸਮੇਂ ਤੱਕ ਵੈਂਟੀਲੇਟਰ ‘ਤੇ ਰੱਖਣਾ ਪੈ ਸਕਦਾ ਹੈ। ਰਾਜਵੀਰ ਦੀ ਸਿਹਤ ਜਲਦੀ ਤੋਂ ਜਲਦੀ ਠੀਕ ਹੋਵੇ, ਇਸ ਲਈ ਅਰਦਾਸਾਂ ਦਾ ਦੌਰ ਜਾਰੀ ਹੈ।
ਦੱਸ ਦੇਈਏ ਕਿ ਗਾਈਕ ਰਾਜਵੀਰ ਪਿਛਲੇ 3 ਦਿਨਾਂ ਤੋਂ ਲਗਾਤਾਰ ਵੈਂਟੀਲੇਟਰ ਸਪੋਰਟ ‘ਤੇ ਹਨ। ਹਾਦਸੇ ਦੌਰਾਨ ਸਿਰ ਅਤੇ ਰੀੜ ਦੀ ਹੱਡੀ ‘ਤੇ ਲੱਗੀ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਦਾ ਇਲਾਜ਼ ਨਿਊਰੋ ਸਰਜਰੀ ਤੇ ਕ੍ਰਿਟੀਕਲ ਕੇਅਰ ਦੀ ਮਾਹਿਰ ਟੀਮ ਵਲੋਂ ਕੀਤਾ ਜਾ ਰਿਹਾ ਹੈ। ਉਹਨਾਂ ਨੂੰ ਮਿਲਣ ਲਈ ਵੱਡੀ ਗਿਣਤੀ ਵਿਚ ਪੰਜਾਬੀ ਗਾਈਕ ਅਤੇ ਆਗੂ ਆ ਰਹੇ ਹਨ, ਜਿਹਨਾਂ ਨੇ ਮੁਤਾਬਕ ਅਰਦਾਸਾਂ ਨਾਲ ਹੀ ਰਾਜਵੀਰ ਦੀ ਸਿਹਤ ਵਿਚ ਹੋਰ ਸੁਧਾਰ ਹੋ ਸਕਦਾ ਹੈ।
