ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਵੱਡੀ ਅੱਪਡੇਟ!

ਨੈਸ਼ਨਲ ਟਾਈਮਜ਼ ਬਿਊਰੋ :-ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅੱਜ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਅਹਿਮ ਪੇਸ਼ੀ ਹੋਣ ਜਾ ਰਹੀ ਹੈ। ਇਸ ਪੇਸ਼ੀ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਦਾਲਤ ਵਿੱਚ ਗਵਾਹੀ ਦੇਣ ਲਈ ਪੇਸ਼ ਹੋਣਗੇ।

ਜਾਣਕਾਰੀ ਮੁਤਾਬਕ, ਅੱਜ ਅਦਾਲਤ ਵਿੱਚ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਵੀ ਪੇਸ਼ ਕੀਤੀ ਗਈ ਹੈ, ਜਿਸ ਦੀ ਪਹਿਚਾਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਬਲਕੌਰ ਸਿੰਘ ਵੱਲੋਂ ਘਟਨਾ ਸਮੇਂ ਵਰਤੀਆਂ ਗਈਆਂ ਕੋਰੋਲਾ ਅਤੇ ਬੋਲੇਰੋ ਗੱਡੀਆਂ ਦੀ ਪਹਿਚਾਣ ਕੀਤੀ ਜਾ ਚੁੱਕੀ ਹੈ।

ਇਸ ਤੋਂ ਇਲਾਵਾ, ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਦੀ ਵੀ ਪਹਿਚਾਣ ਬਲਕੌਰ ਸਿੰਘ ਵੱਲੋਂ ਪਹਿਲਾਂ ਅਦਾਲਤ ਵਿੱਚ ਕੀਤੀ ਗਈ ਸੀ। ਅੱਜ ਦੀ ਪੇਸ਼ੀ ਨੂੰ ਮਾਮਲੇ ਲਈ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਬਲਕੌਰ ਸਿੰਘ ਦੀ ਗਵਾਹੀ ਨਾਲ ਕੇਸ ਨੂੰ ਹੋਰ ਮਜ਼ਬੂਤੀ ਮਿਲ ਸਕਦੀ ਹੈ।

By Gurpreet Singh

Leave a Reply

Your email address will not be published. Required fields are marked *