ਨੈਸ਼ਨਲ ਟਾਈਮਜ਼ ਬਿਊਰੋ :- ਪਿੱਛਲੇ ਕੁਝ ਦਿਨਾਂ ਤੋਂ ਗਰਮੀ ਤਾਂ ਕਹਿਰ ਕਾਫ਼ੀ ਨਜ਼ਰ ਆ ਰਿਹਾ ਹੈ। ਉੱਥੇ ਹੀ ਹਿਮਾਚਲ ਪ੍ਰਦੇਸ਼ ਹੋਈ ਬਾਰਿਸ਼ ਨੇ ਇਕ ਵਾਰ ਫਿਰ ਪੰਜਾਬ ਦੇ ਮੌਸਮ ‘ਚ ਵੱਡੀ ਤਬਦੀਲੀ ਲਿਆਂਦੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਵਾਵਾਂ ਤੋਂ ਬਾਅਦ ਪੰਜਾਬ ਦਾ ਮੌਸਮ ਵੀ ਬਦਲ ਗਿਆ ਹੈ। ਇਸ ਦੇ ਨਾਲ ਹੀ ਕੱਲ੍ਹ ਸ਼ਾਮ ਕੁਝ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਵੀ ਮਿਲੀ।
ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਰਿਪੋਰਟ ਅਨੁਸਾਰ, ਆਉਣ ਵਾਲੇ ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ,ਬਿਜਲੀ ਗਰਜਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 17 ਤੇ 18 ਮਈ ਨੂੰ ਪੰਜਾਬ ਭਰ ‘ਚ ਕੋਈ ਚੇਤਾਵਨੀ ਨਹੀਂ, ਮੌਸਮ ਆਮ ਦੀ ਰਹੇਗਾ। ਇਸ ਦੇ ਨਾਲ ਹੀ 19 ਮਈ ਨੂੰ ਪੰਜਾਬ ਦੇ 12 ਜ਼ਿਲ੍ਹਿਆਂ ‘ਚ ਫਿਰ ਤੋਂ ਬਿਜਲੀ ਗਰਜਨ ਅਤੇ ਤੂਫਾਨ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਤੋਂ ਇਲਾਵਾ 20 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਦੇ ਆਸ-ਪਾਸ ਰਿਹਾ, ਹਾਲਾਂਕਿ ਕੱਲ੍ਹ ਦੇ ਮੁਕਾਬਲੇ ਇਸ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 45.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹੈ।
