ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ ਅਪਡੇਟ

ਜਲੰਧਰ- ਪੰਜਾਬ ‘ਚ ਆਉਣ ਵਾਲੇ ਕੁਝ ਦਿਨਾਂ’ਚ ਮੌਸਮ ਨੂੰ ਲੈ ਕੇ ਕਾਫ਼ੀ ਹਲਚਲ ਨਜ਼ਰ ਆਉਣ ਵਾਲੀ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ  ਤਾਜ਼ਾ ਜਾਣਕਾਰੀ  ਦਿੱਤੀ ਹੈ। ਵਿਭਾਗ ਮੁਤਾਬਕ ਹੁਣ ਕੁਝ ਦਿਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਨੇ 17 ਜੂਨ ਤੋਂ 21 ਜੂਨ 2025 ਤੱਕ ਲਈ ਜ਼ਿਲ੍ਹਾ ਵਾਰ ਚਿਤਾਵਨੀਆਂ ਜਾਰੀ ਕੀਤੀਆਂ ਹਨ। ਕਈ ਹਿੱਸਿਆਂ ਵਿਚ ਬਦਲ ਗਰਜਣ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੇ ਆਸਾਰ ਬਣੇ ਹੋਏ ਹਨ। ਉੱਥੇ ਹੀ ਕੁਝ ਇਲਾਕਿਆਂ ਲਈ ਪੀਲਾ ਅਲਰਟ ਜਾਰੀ ਕਰਕੇ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ 17 ਜੂਨ  ਨੂੰ ਬਠਿੰਡਾ, ਮਾਨਸਾ, ਫ਼ਾਜ਼ਿਲਕਾ, ਮੋਗਾ, ਅੰਮ੍ਰਿਤਸਰ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਬਦਲ ਗਰਜਣ ਦੇ ਨਾਲ ਮੀਂਹ ਦੀ ਚਤਾਵਨੀ ਦਿੱਤੀ ਗਈ ਹੈ। ਉੱਥੇ ਹੀ ਇਨ੍ਹਾਂ ਇਲਾਕਿਆਂ ‘ਚ ਪੀਲਾ ਅਲਰਟ ਵੀ ਜਾਰੀ ਕੀਤਾ ਗਿਆ ਹੈ। 18 ਜੂਨ ਨੂੰ ਮੌਸਮ ਦੀ ਕੋਈ ਚਤਾਵਨੀ ਨਹੀਂ ਹੈ, ਸਿਰਫ਼ ਪਠਾਨਕੋਟ ਅਤੇ ਹੋਸ਼ਿਆਰਪੁਰ ‘ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 

ਇਸ ਦੇ ਨਾਲ ਹੀ 19 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਰੂਪਨਗਰ, ਮੋਹਾਲੀ, ਪਟਿਆਲਾ, ਅਤੇ ਨਵਾਂਸ਼ਹਿਰ ਵਿੱਚ ਮੁੜ ਬਦਲ ਗਰਜਣ ਦੇ ਨਾਲ ਮੀਂਹ ਦੀ ਸੰਭਾਵਨਾ ਹੈ। ਉੱਥੇ ਹੀ 20 ਜੂਨ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਮੋਹਾਲੀ, ਪਟਿਆਲਾ ‘ਚ ਤੇਜ਼ ਮੀਂਹ ਦੀ ਪਵੇਗਾ। ਇਸ ਤੋਂ ਇਲਾਵਾ ਵਿਭਾਗ ਨੇ 21 ਜੂਨ ਨੂੰ ਸਭ ਤੋਂ ਵੱਧ ਚਤਾਵਨੀ ਦਿੱਤੀ ਗਈ ਹੈ। ਵਿਭਾਗ ਪਠਾਨਕੋਟ, ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ ਤੇ ਮਾਨਸਾ  ਜ਼ਿਲ੍ਹੇ ਪੀਲਾ ਅਲਰਟ ਤਾਂ ਹੈ ਹੀ ਨਾਲ ਹੀ ਬਦਲ ਗਰਜਨ, ਤੇਜ਼ ਮੀਂਹ ਅਤੇ ਤੇਜ਼ ਤੂਫਾਨ ਦੀ ਚਿਤਾਵਨੀ ਦਿੱਤੀ ਗਈ ਹੈ।

PunjabKesari

By Gurpreet Singh

Leave a Reply

Your email address will not be published. Required fields are marked *