ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਨੈਸ਼ਨਲ ਟਾਈਮਜ਼ ਬਿਊਰੋ :- ਸੁਪਰੀਮ ਕੋਰਟ ਨੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਅਜੇ ਥੋੜ੍ਹੀ ਦੇਰ ਪਹਿਲਾਂ ਹੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਮਜੀਠੀਆ ਨਾਲ ਨਾਭਾ ਜੇਲ੍ਹ ਵਿਚੋਂ ਮੁਲਾਕਾਤ ਕਰਕੇ ਗਏ ਹਨ ਅਤੇ ਉਨ੍ਹਾਂ ਨੇ ਡਰੱਗ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਮਜੀਠੀਆ ਨੂੰ ਦਿੱਤੀ ‘ਕਲੀਨ ਚਿੱਟ’ ਦਿੰਦਿਆਂ ਇਨ੍ਹਾਂ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ। ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਮਾਮਲੇ ਵਿਚ ਵਿਜੀਲੈਂਸ ਵੱਲੋਂ 25 ਜੂਨ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।   

ਕੀ ਕਿਹਾ ਸੁਪਰੀਮ ਕੋਰਟ ਨੇ 

ਸੁਪਰੀਮ ਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਮਾਮਲੇ ਦੇ ਤੱਥਾਂ ਅਤੇ ਹਾਲਾਤ ਨੂੰ ਧਿਆਨ ਵਿਚ ਰੱਖਦਿਆਂ ਖ਼ਾਸ ਤੌਰ ’ਤੇ ਇਸ ਗੱਲ ਨੂੰ ਵੇਖਦਿਆਂ ਕਿ ਪਟੀਸ਼ਨਰ ਨੂੰ 2022 ਵਿਚ ਐੱਨਡੀਪੀਐੱਸ ਦੇ ਪੁਰਾਣੇ ਮਾਮਲੇ ਵਿਚ ਜ਼ਮਾਨਤ ਮਿਲ ਚੁੱਕੀ ਹੈ, ਜਿਸ ਖ਼ਿਲਾਫ਼ ਰਾਜ ਸਰਕਾਰ ਵੱਲੋਂ ਦਾਇਰ ਕੀਤੀ ਐੱਸਐੱਲਪੀ ਨੂੰ ਵੀ ਸੁਪਰੀਮ ਕੋਰਟ ਰੱਦ ਕਰ ਚੁੱਕੀ ਹੈ, ਅਦਾਲਤ ਜ਼ਮਾਨਤ ਦੇਣ ਲਈ ਤਿਆਰ ਹੈ। ਅਦਾਲਤ ਨੇ ਇਹ ਵੀ ਨੋਟ ਕੀਤਾ ਕਿ ਬਿਕਰਮ ਮਜੀਠੀਆ ਪਿਛਲੇ 7 ਮਹੀਨਿਆਂ ਤੋਂ ਨਿਆਂਇਕ ਹਿਰਾਸਤ ਵਿਚ ਹਨ ਅਤੇ ਧਾਰਾ 173(2) ਤਹਿਤ ਪੁਲਸ ਰਿਪੋਰਟ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਅਦਾਲਤ ਨੇ ਇਸ ਗੱਲ ’ਤੇ ਵੀ ਧਿਆਨ ਦਿੱਤਾ ਕਿ ਡੀਏ (ਡਿਸਪ੍ਰੋਪੋਰਸ਼ਨੇਟ ਐਸੈੱਟਸ) ਮਾਮਲਾ 2007 ਤੋਂ 2017 ਦੀ ਜਾਂਚ ਮਿਆਦ ਨਾਲ ਸਬੰਧਤ ਹੈ, ਜਦਕਿ ਐੱਫਆਈਆਰ 2025 ਵਿਚ ਪੀਸੀ ਐਕਟ ਤਹਿਤ ਦਰਜ ਕੀਤੀ ਗਈ ਸੀ।

By Gurpreet Singh

Leave a Reply

Your email address will not be published. Required fields are marked *