SC ਤੋਂ ਜ਼ਮਾਨਤ ਮਿਲਣ ਮਗਰੋਂ ਅੱਜ ਪਹਿਲੀ ਵਾਰ ਮੋਹਾਲੀ ਅਦਾਲਤ ‘ਚ ਪੇਸ਼ ਹੋਏ ਬਿਕਰਮ ਸਿੰਘ ਮਜੀਠੀਆ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਹਨ। ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਉਨ੍ਹਾਂ ਦੀ ਅਦਾਲਤ ਵਿੱਚ ਪਹਿਲੀ ਪੇਸ਼ੀ ਸੀ। ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਜ਼ਮਾਨਤ ਦਿੰਦੇ ਹੋਏ ਕੁਝ ਖ਼ਾਸ ਸ਼ਰਤਾਂ ਰੱਖੀਆਂ ਸਨ। ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦਿਆਂ ਮਜੀਠੀਆ ਅੱਜ ਮੋਹਾਲੀ ਅਦਾਲਤ ਵਿੱਚ ਹਾਜ਼ਰ ਹੋਏ ਹਨ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 7 ਮਾਰਚ ‘ਤੇ ਪਾ ਦਿੱਤੀ ਹੈ। 

ਉਨ੍ਹਾਂ ਨੇ ਅਦਾਲਤ ਵਿੱਚ ਜੱਜ ਸਾਹਿਬ ਨੂੰ ਦੱਸਿਆ ਕਿ ਜੇਲ੍ਹ ਵਿੱਚ ਰਹਿਣ ਦੌਰਾਨ ਉਨ੍ਹਾਂ ਦੀ ਨਿੱਜਤਾ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ “ਮੇਰੇ ਆਸ-ਪਾਸ ਹਰ ਜਗ੍ਹਾ CCTV ਕੈਮਰੇ ਲਗਾਏ ਗਏ ਸਨ, ਇੱਥੋਂ ਤੱਕ ਕਿ ਮੇਰੇ ਬਾਥਰੂਮ ਤੱਕ ਕੈਮਰੇ ਲਗਾਉਣ ਦੀ ਕੋਸ਼ਿਸ਼ ਹੋਈ, ਜਿਸ ਨੂੰ ਹਾਈ ਕੋਰਟ ਦੇ ਦਖਲ ਤੋਂ ਬਾਅਦ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਖ਼ਤਰਾ ਇਸ ਗੱਲ ਦਾ ਹੈ ਕਿ ਮਜੀਠੀਆ ਕਿਤੇ ਭਗਵੰਤ ਮਾਨ ਵਿਰੁੱਧ ਕੁਝ ਬੋਲ ਨਾ ਦੇਵੇ, ਇਸ ਲਈ ਅਜਿਹੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ।

ਬਿਕਰਮ ਸਿੰਘ ਮਜੀਠੀਆ ਨੇ ਪੇਸ਼ੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ‘ਤੇ ਨਿੱਜੀ ਸੁਰੱਖਿਆ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਸਨਸਨੀਖੇਜ਼ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਮੇਰੀ ਬੈਰਕ ਤੋਂ ਇਲਾਵਾ ਬਾਥਰੂਮ ‘ਚ ਵੀ CCTV ਕੈਮਰੇ ਲਗਾਏ ਗਏ ਸੀ। ਉਨ੍ਹਾਂ ਨੇ ਨਾਭਾ ਜੇਲ੍ਹ ‘ਚ ਆਪਣੀ ਨਿੱਜਤਾ ਦੀ ਉਲੰਘਣਾ ਮਾਮਲੇ ‘ਚ ਆਰੋਪੀ ਅਫ਼ਸਰਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਮਜੀਠੀਆ ਨੇ ਕਿਹਾ ਕਿ ਨਾਭਾ ਜੇਲ੍ਹ ਪ੍ਰਸ਼ਾਸਨ , DGP ਤੇ CM ਮਾਨ ਨੂੰ ਅਦਾਲਤ ‘ਚ ਦੇਣਾ ਚਾਹੀਦਾ ਜਵਾਬ ਹੈ। 

By Gurpreet Singh

Leave a Reply

Your email address will not be published. Required fields are marked *