ਨੈਸ਼ਨਲ ਟਾਈਮਜ਼ ਬਿਊਰੋ :- ਵਿਜੀਲੈਂਸ ਟੀਮ ਨੇ ਅੱਜ ਸਵੇਰੇ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪਾ ਮਾਰਿਆ। ਵਿਜੀਲੈਂਸ ਦੀ ਰੇਡ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰ ਵੱਡਾ ਬਿਆਨ ਦਿੱਤਾ ਹੈ ਉਨਾਂ ਨੇ ਦਾਅਵਾ ਕੀਤਾ ਹੈ ਕਿ ਉਨਾਂ ਖਿਲਾਫ ਇਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ “ਮੈਂ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜਦੋਂ ਨਸ਼ਿਆਂ ਦੇ ਝੂਠੇ ਕੇਸ ਵਿਚ ਮੇਰੇ ਖਿਲਾਫ਼ ਭਗਵੰਤ ਮਾਨ ਸਰਕਾਰ ਨੂੰ ਕੁਝ ਨਹੀਂ ਲੱਭਾ ਤਾਂ ਹੁਣ ਮੇਰੇ ਖਿਲਾਫ਼ ਇਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਹੈ। ਅੱਜ ਵਿਜੀਲੈਂਸ ਦੇ SSP ਦੀ ਅਗਵਾਈ ਹੇਠ ਟੀਮ ਨੇ ਮੇਰੇ ਛਾਪੇਮਾਰੀ ਕੀਤੀ ਹੈ। ਭਗਵੰਤ ਮਾਨ ਜੀ ਇਹ ਗੱਲ ਸਮਝ ਲਓ, ਜਿੰਨੇ ਮਰਜ਼ੀ ਪਰਚੇ ਦੇ ਦਿਓ, ਨਾ ਤਾਂ ਮੈਂ ਡਰਾਂ ਤੇ ਨਾ ਹੀ ਤੁਹਾਡੀ ਸਰਕਾਰ ਮੇਰੀ ਆਵਾਜ਼ ਦਬਾ ਸਕਦੀ ਹੈ। ਪੰਜਾਬ ਦੇ ਮੁੱਦਿਆਂ ਦੀ ਹਮੇਸ਼ਾ ਗੱਲ ਕੀਤੀ ਹੈ ਤੇ ਅੱਗੇ ਵੀ ਕਰਾਂਗਾ। ਮੈਨੂੰ ਅਕਾਲ ਪੁਰਖ਼, ਗੁਰੂ ਸਾਹਿਬ ‘ਤੇ ਪੂਰਨ ਭਰੋਸਾ ਹੈ। ਅੰਤ ਜਿੱਤ ਸੱਚ ਦੀ ਹੋਵੇਗੀ”
