ਨੈਸ਼ਨਲ ਟਾਈਮਜ਼ ਬਿਊਰੋ :- ਤੀਸਰੀ ਪਾਤਸ਼ਾਹੀ ਧੰਨ ਧੰਨ ਗੁਰੂ ਅਮਰ ਦਾਸ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਹੋਇਆਂ ਇੱਥੋਂ ਦੇ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਉ ਵਿਖੇ ਤਿੰਨ ਰੋਜਾ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਤੋਂ ਉਚੇਚੇ ਤੌਰ ‘ਤੇ ਪੁੱਜੇ ਵਿਦਵਾਨ ਢਾਡੀ ਜਤਿੰਦਰ ਸਿੰਘ ਜੀ ਨੂਰਪੁਰੀ ਦੇ ਜੱਥੇ ਦੁਆਰਾ ਆਈਆਂ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ ਗਿਆ ਅਤੇ ਗੁਰੂ ਸਾਹਿਬ ਜੀ ਦੀ ਜੀਵਨੀ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੇ ਦੂਰ ਦੁਰਾਡੇ ਤੋਂ ਪਹੁੰਚ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੁੰਦਿਆਂ ਹੋਇਆਂ ਆਪਣਾ ਜੀਵਨ ਸਫਲਾ ਬਣਾਉਂਦਿਆ ਹੋਇਆਂ ਤਿੰਨੋਂ ਦਿਨ ਹਾਜ਼ਰੀਆਂ ਭਰਦਿਆਂ ਗੁਰੂ ਦੀਆਂ ਰੌਣਕਾਂ ਵਧਾਉਂਦਿਆਂ ਹੋਇਆਂ ਆਪਣਾ ਜੀਵਨ ਸਫਲਾ ਬਣਾਇਆ।
ਦੱਸਣਯੋਗ ਹੈ ਕਿ ਸੰਗਤਾਂ ਵੱਲੋਂ ਤਿੰਨੇ ਦਿਨ ਗੁਰਦੁਆਰਾ ਸਾਹਿਬ ਪਹੁੱਚ ਕਰਕੇ ਸੇਵਾ ਸਿਮਰਨ ਕੀਤਾ ਪ੍ਰਬੰਧਕਾਂ ਵੱਲੋਂ ਸਮਾਗਮ ਲਈ ਸੇਵਾਵਾਂ ਨਿਭਾਉਣ ਵਾਲੇ ਪਰਿਵਾਰਾਂ ਨੂੰ ਸਿਰੋਪਾੳ ਦੇ ਨਾਲ ਸਨਮਾਨਤ ਕੀਤਾ ਗਿਆ। ਇਸ ਤਰ੍ਹਾਂ ਢਾਡੀ ਜਤਿੰਦਰ ਸਿੰਘ ਨੂਰਪੁਰੀ ਦੇ ਢਾਡੀ ਜਥੇ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆ ਸੇਵਾਵਾਂ ਲਈ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ।
