ਭਾਜਪਾ ਨੇ ਪੰਜਾਬ ਦੇ ਕਿਸਾਨਾਂ ਨੂੰ ਹਰ ਕਦਮ ’ਤੇ ਕੀਤਾ ਅਣਗੋਲਿਆ : ਹਰਚੰਦ ਸਿੰਘ ਬਰਸਟ

ਭਾਜਪਾ ਨੇ ਪੰਜਾਬ ਦੇ ਕਿਸਾਨਾਂ ਨੂੰ ਹਰ ਕਦਮ ’ਤੇ ਕੀਤਾ ਅਣਗੋਲਿਆ : ਹਰਚੰਦ ਸਿੰਘ ਬਰਸਟ

ਤਰਨਤਾਰਨ: ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਜਿਮਨੀ ਚੋਣ ਸਬੰਧੀ ਪ੍ਰਚਾਰ ਦੌਰਾਨ ਕਿਸਾਨੀ ਦੇ ਮੁੱਦੇ ’ਤੇ ਭਾਜਪਾ ’ਤੇ ਤੀਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ, ਜਿਸ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਕਿਸਾਨਾਂ ਨੂੰ ਅਣਗੋਲਿਆ ਕੀਤਾ ਗਿਆ ਹੈ। ਕੇਂਦਰ ਦੀ ਭਾਜਪਾ ਸਰਕਾਰ ਹਮੇਸ਼ਾ ਤੋਂ ਹੀ ਪੰਜਾਬ ਨਾਲ ਵਿਤਕਰਾ ਕਰਦੀ ਆ ਰਹੀ ਹੈ। ਜਦੋਂ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਮੇਸ਼ਾ ਕਿਸਾਨਾਂ ਦੇ ਹਿੱਤ ਵਿੱਚ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ, ਜਿਸ ਸਦਕਾ ਅੱਜ ਪੰਜਾਬ ਵਿੱਚ ਖੇਤੀਬਾੜੀ ਖੇਤਰ ਅਤੇ ਕਿਸਾਨੀ ਤੇਜ਼ੀ ਨਾਲ ਪ੍ਰਫੁੱਲਤ ਹੋ ਰਹੀ ਹੈ।

ਸ. ਬਰਸਟ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪਹਿਲਾਂ ਤਿੰਨ ਖੇਤੀ ਕਾਨੂੰਨ ਲਿਆ ਕੇ ਖੇਤੀ ਖੇਤਰ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ, ਪਰ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਸਦਕਾ ਕੇਂਦਰ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਪਿਆ ਸੀ। ਇਸ ਅੰਦੋਲਨ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਸ਼ਹੀਦ ਹੋਏ ਸੀ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਕੇਂਦਰ ਸਰਕਾਰ ਦੀਆਂ ਅਜਿਹੀ ਹਰਕਤਾਂ ਨੂੰ ਕਦੇ ਵੀ ਨਹੀਂ ਭੁੱਲੇਗਾ ਅਤੇ ਸਮਾਂ ਆਉਣ ’ਤੇ ਭਾਜਪਾ ਨੂੰ ਮੂੰਹ ਤੋੜ ਜਵਾਬ ਜਰੂਰ ਦੇਵੇਗਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਪਾਰਟੀ ਹੈ, ਜਿਸ ਵੱਲੋਂ ਕਿਸਾਨੀ ਨਾਲ ਜੁੜੇ ਹੋਏ ਫੈਸਲੇ ਕਿਸਾਨਾਂ ਦੀ ਸਲਾਹ ਨਾਲ ਹੀ ਲਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੜ੍ਹਾ ਕਰਕੇ ਵੱਡੇ ਪੱਧਰ ਤੇ ਫਸਲੀ ਨੁਕਸਾਨ ਹੋਇਆ ਹੈ। ਇਸਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਕੋਈ ਮਦਦ ਨਹੀਂ ਕੀਤੀ ਗਈ, ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। 

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਝੋਨੇ ਦੇ ਖਰੀਦ ਕਾਰਜ ਸੁੱਚਜੇ ਢੰਗ ਨਾਲ ਚੱਲ ਰਹੇ ਹਨ। ਕਿਸਾਨਾਂ ਦੀ ਫਸਲ ਦੀ ਨਾਲੋਂ-ਨਾਲ ਖਰੀਦ ਕਰਕੇ ਭੁਗਤਾਨ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਰਿਹਾ ਹੈ। ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੀ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚੋਂ ਖਰੀਦੀ ਗਈ ਫਸਲ ਦੀ ਲਿਫਟਿੰਗ ਦੇ ਕਾਰਜ ਵੀ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਤਰਨਤਾਰਨ ਦੇ ਲੋਕ ਭਾਜਪਾ ਦੀ ਅਜਿਹੀ ਲੋਕ ਵਿਰੋਧੀ ਹਰਕਤਾਂ ਲਈ ਭਾਜਪਾ ਨੂੰ ਮੂੰਹ ਤੋੜ ਜਵਾਬ ਦੇਣਗੇ ਅਤੇ ਆਪ ਉਮੀਦਵਾਰ ਸ. ਹਰਮੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਪਾ ਕੇ ਕਾਮਯਾਬ ਕਰਨਗੇ।

By Gurpreet Singh

Leave a Reply

Your email address will not be published. Required fields are marked *