ਪੰਜਾਬ ਵਿੱਚ ਭਾਜਪਾ ਆਗੂ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਗੁਰਪ੍ਰੀਤ ਸਿੰਘ :- ਪੰਜਾਬ ਦੇ ਹੁਸ਼ਿਆਰਪੁਰ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਅਤੇ ਉਨ੍ਹਾਂ ਦਾ ਇੱਕ ਸਾਥੀ ਜ਼ਖ਼ਮੀ ਹੋ ਗਏ ਹਨ। ਪੁਲੀਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।ਪੁਲੀਸ ਅਨੁਸਾਰ, ਮੰਗਲਵਾਰ ਰਾਤ ਰਾਣਾ ਦੀ ਦੁਕਾਨ ’ਤੇ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਉਨ੍ਹਾਂ ਦੇ ਸਿਰ ’ਤੇ ਸੱਟਾਂ ਲੱਗੀਆਂ ਹਨ। ਇਸ ਘਟਨਾ ਵਿੱਚ ਉਨ੍ਹਾਂ ਦਾ ਸਾਥੀ ਵੀ ਜ਼ਖ਼ਮੀ ਹੋ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।ਹੁਸ਼ਿਆਰਪੁਰ (ਸ਼ਹਿਰ) ਥਾਣੇ ਦੇ ਇੰਚਾਰਜ ਸਬ-ਇੰਸਪੈਕਟਰ ਅਨਿਲ ਕੁਮਾਰ ਨੇ ਬੁੱਧਵਾਰ ਨੂੰ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਦੇ ਬਿਆਨ ਅਜੇ ਦਰਜ ਨਹੀਂ ਕੀਤੇ ਗਏ ਹਨ। ਉਨ੍ਹਾਂ ਦੇ ਬਿਆਨ ਦਰਜ ਹੋਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *