ਭਾਜਪਾ ਆਗੂ ਪਰਮਿੰਦਰ ਬਰਾੜ ਦਾ ਕਟਾਰੂਚੱਕ ‘ਤੇ ਵੱਡਾ ਹਮਲਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਭਾਜਪਾ ਦੇ ਜਨਰਲ ਸਕੱਤਰ ਤੇ ਬੁਲਾਰੇ ਪਰਮਿੰਦਰ ਸਿੰਘ ਬਰਾੜ ਨੇ ਮੰਤਰੀ ਲਾਲ ਚੰਦ ਕਟਾਰੂਚੱਕ ‘ਤੇ ਵੱਡਾ ਹਮਲਾ ਬੋਲਦਿਆਂ ਜਨਤਕ ਤੌਰ ‘ਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਪਰਮਿੰਦਰ ਬਰਾੜ ਨੇ ਕਿਹਾ ਕਿ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਵਿੱਤਰ ਗੁਰਬਾਣੀ ਦੀ ਬੇਅਦਬੀ ਕਰਕੇ ਹਰ ਹੱਦ ਪਾਰ ਕਰ ਦਿੱਤੀ ਹੈ। ਬਰਾੜ ਨੇ ਕਿਹਾ ਕਿ ਕਟਾਰੂ ਚੱਕ ਨੇ ਨੰਗੇ ਸਿਰ ਪਾਵਨ ਗੁਰਬਾਣੀ ਦਾ ਗ਼ਲਤ ਉਚਾਰਣ ਕਰਕੇ ਦੁਨੀਆ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। 

ਉਨ੍ਹਾਂ ਕਿਹਾ ਕਿ ਰਾਜਨੀਤਿਕ ਮੁਫ਼ਾਦਾਂ ਲਈ ਪਵਿੱਤਰ ਗੁਰਬਾਣੀ ਦਾ ਨਿਰਾਦਰ ਬਿਲਕੁਲ ਸਹਿਣਯੋਗ ਨਹੀਂ ਹੈ। ਬਰਾੜ ਨੇ ਦੋਸ਼ ਲਗਾਇਆ ਕਿ ਇਸ ਤੋਂ ਪਹਿਲਾਂ ਇਸੇ ਪਾਰਟੀ ਦੇ ਰਾਜਾਸਾਂਸੀ (ਸ੍ਰੀ ਅੰਮ੍ਰਿਤਸਰ ਸਾਹਿਬ) ਤੋਂ ਰਵਿੰਦਰ ਸਿੰਘ ਬੱਬੂ ਸ਼ਾਹ ਨਾਂ ਦੇ ਇਕ ਆਗੂ ਨੇ ਪਾਵਨ ਗੁਟਕਾ ਸਾਹਿਬ ਹੱਥ ‘ਚ ਫੜ ਕੇ ਅਤੇ ਗੁਰੂ ਘਰ ਅੰਦਰ ਸਿਆਸੀ ਪੱਖਪਾਤ ਦੀ ਸਹੁੰ ਚੁੱਕ ਕੇ ਘੋਰ ਬੇਅਦਬੀ ਕੀਤੀ ਹੈ। ਜੇ ਗੁਰੂ ਦੇ ਪਾਵਨ ਬਚਨਾਂ ਅਤੇ ਉਨ੍ਹਾਂ ਦੀ ਮਾਣ-ਮਰਿਆਦਾ ਨੂੰ ਕਾਇਮ ਨਹੀਂ ਰੱਖ ਸਕਦੇ ਤਾਂ ਸਿਰਫ ਸਿਆਸਤ ਚਮਕਾਉਣ ਲਈ ਇਨ੍ਹਾਂ ਨੂੰ ਗੁਰੂ ਘਰਾਂ ਅਤੇ ਗੁਰਬਾਣੀ ਦੀ ਵਰਤੋਂ ਕਰਨ ਦਾ ਕੋਈ ਹੱਕ ਨਹੀਂ। 

By Gurpreet Singh

Leave a Reply

Your email address will not be published. Required fields are marked *