ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਭਾਜਪਾ ਨੇ ਅੰਮ੍ਰਿਤਸਰ ਦੇ ਪੰਜ ਵਿਧਾਨ ਸਭਾ ਹਲਕਿਆਂ ਦੇ 21 ਮੰਡਲਾਂ ‘ਚ ਵੱਖ-ਵੱਖ ਥਾਵਾਂ ‘ਤੇ ਰੋਸ਼-ਪ੍ਰਦਰਸ਼ਨ ਕੀਤੇ। ਭਾਜਪਾ ਨੇ ਆਮ ਆਦਮੀ ਪਾਰਟੀ ‘ਤੇ ਵਾਅਦੇ ਪੂਰੇ ਨਾ ਕਰਨ, ਕਾਨੂੰਨ-ਵਿਵਸਥਾ ਵਿਗੜਨ, ਨਸ਼ੇ ਅਤੇ ਅਪਰਾਧ ਵਧਣ ਦਾ ਦੋਸ਼ ਲਾਇਆ।
ਭਾਜਪਾ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ 2022 ‘ਚ ਭਗਵੰਤ ਮਾਨ ਨੇ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਹ ਅਜੇ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ 1000 ਰੁਪਏ ਪ੍ਰਤੀ ਮਹੀਨਾ, 24 ਘੰਟੇ ਮੁਫ਼ਤ ਬਿਜਲੀ, ਨਸ਼ਾ ਖ਼ਤਮ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ, ਨੌਕਰੀਆਂ ਦੇਣ, MSP ‘ਤੇ ਫ਼ਸਲਾਂ ਖਰੀਦਣ, ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਰਗੀਆਂ ਗੱਲਾਂ ਸਿਰਫ਼ ਚੋਣੀ ਵਾਅਦੇ ਹੀ ਰਹ ਗਏ।
ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਰਪਸ਼ਨ ਖ਼ਤਮ ਕਰਨ ਦੀ ਗੱਲ ਕੀਤੀ ਸੀ, ਪਰ ਉਨ੍ਹਾਂ ਦੇ ਹੀ ਮੰਤਰੀ ਅਤੇ ਨੇਤਾ ਭ੍ਰਿਸ਼ਟਾਚਾਰ ਦੇ ਕੇਸਾਂ ‘ਚ ਫ਼ਸੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀ ਜਨਤਾ ਦੀ ਆਵਾਜ਼ ਬਣੇਗੀ ਅਤੇ ਭਗਵੰਤ ਮਾਨ ਸਰਕਾਰ ਨੂੰ ਜਾਗਣ ‘ਤੇ ਮਜਬੂਰ ਕਰੇਗੀ।
