ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ

ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦਰਮਿਆਨ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਵੱਲੋਂ ਜਾਰੀ ਕੀਤੀ ਗਈ ਹੈ। ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਉਮੀਦਵਾਰਾਂ ਦੀ ਚੋਣ ਪੰਜਾਬ ਭਾਜਪਾ ਦੇ ਪ੍ਰਧਾਨ Sunil Jakhar ਅਤੇ ਵਰਕਿੰਗ ਪ੍ਰਧਾਨ Ashwani Sharma ਦੀ ਸਹਿਮਤੀ ਨਾਲ ਕੀਤੀ ਗਈ ਹੈ।

ਭਾਜਪਾ ਵੱਲੋਂ ਜਾਰੀ ਕੀਤੀ ਗਈ ਇਸ ਪਹਿਲੀ ਸੂਚੀ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਨੁਮਾਇੰਦਗੀ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਸੂਚੀ ਵਿੱਚ ਜਨਰਲ, ਮਹਿਲਾ, ਐੱਸ. ਸੀ. ਅਤੇ ਬੀ. ਸੀ. ਵਰਗਾਂ ਨਾਲ ਸਬੰਧਤ ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ। ਪਾਰਟੀ ਦਾ ਕਹਿਣਾ ਹੈ ਕਿ ਉਹ ਸ਼ਹਿਰਾਂ ਦੇ ਵਿਕਾਸ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਦੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖ ਕੇ ਚੋਣ ਮੈਦਾਨ ਵਿੱਚ ਉਤਰੀ ਹੈ।

ਜਾਣਕਾਰੀ ਅਨੁਸਾਰ ਮੋਹਾਲੀ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ 50 ਵਿੱਚੋਂ 42 ਵਾਰਡਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ ਲੋਕਾਂ ਵੱਲੋਂ ਭਾਜਪਾ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਮਜ਼ਬੂਤੀ ਨਾਲ ਉਭਰੇਗੀ।

ਉਧਰ, ਹੋਰ ਸਿਆਸੀ ਪਾਰਟੀਆਂ ਵੀ ਆਪਣੇ ਉਮੀਦਵਾਰਾਂ ਦੀਆਂ ਸੂਚੀਆਂ ਜਾਰੀ ਕਰਨ ਵਿੱਚ ਜੁਟੀਆਂ ਹੋਈਆਂ ਹਨ। ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਚੋਣ ਪ੍ਰਚਾਰ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।

By Gurpreet Singh

Leave a Reply

Your email address will not be published. Required fields are marked *