ਆਤਿਸ਼ੀ ਮਾਮਲੇ ’ਚ ਬੀਜੇਪੀ ਨੇ ਗੁਰੂ ਸਾਹਿਬਾਨਾਂ ਨੂੰ ਸਿਆਸਤ ਲਈ ਵਰਤਿਆ: ਕੁਲਦੀਪ ਧਾਲੀਵਾਲ

ਨੈਸ਼ਨਲ ਟਾਈਮਜ਼ ਬਿਊਰੋ :- ਧਾਲੀਵਾਲ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਧਰਤੀ ਹੈ, ਪਰ ਬੀਜੇਪੀ ਨੇ ਪਹਿਲਾਂ ਹੀ ਪੰਜਾਬ ਨਾਲ ਧੱਕਾ ਕੀਤਾ ਹੈ ਅਤੇ ਹੁਣ ਗੁਰੂ ਸਾਹਿਬਾਨਾਂ ਨੂੰ ਵੀ ਸਿਆਸਤ ਵਿੱਚ ਘਸੀਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਹਮੇਸ਼ਾਂ ਦਸਾਂ ਗੁਰੂਆਂ ਅੱਗੇ ਸਿਰ ਨਿਵਾਉਂਦੀ ਆਈ ਹੈ ਅਤੇ ਅੱਗੇ ਵੀ ਨਿਵਾਉਂਦੀ ਰਹੇਗੀ।

ਧਾਲੀਵਾਲ ਨੇ ਅਕਾਲੀ ਦਲ, ਕਾਂਗਰਸ ਅਤੇ ਹੋਰ ਨੇਤਾਵਾਂ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਗਲਤ ਵੀਡੀਓ ਨੂੰ ਸ਼ੇਅਰ ਕਰਨਾ ਬਹੁਤ ਗੰਭੀਰ ਗਲਤੀ ਹੈ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਨੇ ਵੀ ਇਸ ਵੀਡੀਓ ਨੂੰ ਵਾਇਰਲ ਕੀਤਾ ਹੈ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਕਾਨੂੰਨ ਸਭ ਲਈ ਇੱਕੋ ਜਿਹਾ ਹੈ।

By Gurpreet Singh

Leave a Reply

Your email address will not be published. Required fields are marked *