ਗੁਰਪ੍ਰੀਤ ਸਿੰਘ :- ਪੰਜਾਬ ਵਿੱਚ ਇਸ ਸਮੇਂ ਗੈਂਗਸਟਰ ਕਲਚਰ ਦੇ ਪ੍ਰਭਾਵ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਵੱਡੀ ਚਰਚਾ ਛਿੜੀ ਹੋਈ ਹੈ, ਜਿਸ ਦੇ ਚੱਲਦਿਆਂ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਕੁਲਬੀਰ ਸਿੰਘ (ਆਸ਼ੂ ਅੰਬਾ) ਨੇ ਇੱਕ ਵਿਵਾਦਿਤ ਡਾਕੂਮੈਂਟਰੀ ਫਿਲਮ ‘Lawrence of Punjab’ ਦੇ ਪ੍ਰਸਾਰਣ ਨੂੰ ਲੈ ਕੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਇਸ ਡਾਕੂਮੈਂਟਰੀ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਆਸ਼ੂ ਅੰਬਾ ਦਾ ਸਪੱਸ਼ਟ ਮੰਨਣਾ ਹੈ ਕਿ ਅਜਿਹੀ ਸਮੱਗਰੀ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਰਸਤੇ ਵੱਲ ਧੱਕ ਸਕਦੀ ਹੈ ਅਤੇ ਸਿੱਧੇ ਤੌਰ ‘ਤੇ ‘Gangsterism’ ਨੂੰ ਪ੍ਰਮੋਟ ਕਰਨ ਦਾ ਕੰਮ ਕਰੇਗੀ, ਜੋ ਕਿ ਸੂਬੇ ਦੀ ਅਮਨ-ਸ਼ਾਂਤੀ ਲਈ ਖ਼ਤਰਾ ਹੈ।

