ਨੈਸ਼ਨਲ ਟਾਈਮਜ਼ ਬਿਊਰੋ :- ਗੁਰਦਾਸਪੁਰ ਵਿਚ ਰਾਤ 9 ਵਜੇ ਤੋਂ ਬਲੈਕਆਊਟ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸ਼ਤੈਦ ਨਜ਼ਰ ਆਇਆ। ਪ੍ਰਸ਼ਾਸਨ ਵੱਲੋਂ ਪੂਰੇ ਇਲਾਕੇ ਦੀ ਲਾਈਟ ਬੰਦ ਕਰਵਾ ਦਿੱਤੀ ਗਈ। ਹਾਲਾਂਕਿ ਜਿਨ੍ਹਾਂ ਥਾਵਾਂ ਉੱਤੇ ਸੋਲਰ ਲਾਈਟਾਂ ਲੱਗੀਆਂ ਹੋਈਆਂ ਸਨ ਉਹ ਜਗਦੀਆਂ ਨਜ਼ਰ ਆਈਆਂ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਗੁਰਦਾਸਪੁਰ ਵਿਚ ਮੌਕ ਡ੍ਰਿਲ ਵੀ ਕਰਵਾਈ ਗਈ। ਇਸ ਦੌਰਾਨ ਆਮ ਨਾਗਰਿਕਾਂ ਨੂੰ ਜਾਗੂਰਕ ਕੀਤਾ ਗਿਆ ਕਿ ਜੰਗ ਦੀ ਸਥਿਤੀ ਦੌਰਾਨ ਕਿਵੇਂ ਖੁਦ ਦੀ ਜਾਨ ਬਚਾਈ ਜਾਵੇ ਅਤੇ ਹੋਰਨਾਂ ਦੀ ਵੀ ਮਦਦ ਕੀਤੀ ਜਾਵੇ। ਇਸ ਮੌਕੇ ਫੌਜ ਐੱਨਸੀਸੀ ਫਾਇਰ ਬ੍ਰਿਗੇਡ ਸਿਵਿਲ ਡਿਫੈਂਸ ਤੋਂ ਇਲਾਵਾ ਹੋਰ ਵੀ ਕਈ ਮਹਿਕਮੇ ਮੌਜੂਦ ਰਹੇ। ਇਸ ਦੌਰਾਨ ਮੌਕੇ ਉੱਤੇ ਮੌਜੂਦ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਕਾਰਵਾਈ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਏਗਾ ।