28
May
ਖੰਨਾ : ਖੰਨਾ ਦੇ ਗਲਵਾੜੀ ਇਲਾਕੇ ਦੀ ਆਹਲੂਵਾਲੀਆ ਕਾਲੋਨੀ ਤੋਂ ਤਿੰਨ ਨਾਬਾਲਗ ਕੁੜੀਆਂ ਸ਼ੱਕੀ ਹਾਲਾਤਾਂ 'ਚ ਲਾਪਤਾ ਹੋ ਗਈਆਂ ਹਨ, ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਇਹ ਕੁੜੀਆਂ 25 ਮਈ ਦੀ ਦੁਪਹਿਰ ਨੂੰ ਆਪਣੇ ਘਰਾਂ ਤੋਂ ਅਚਾਨਕ ਗਾਇਬ ਹੋ ਗਈਆਂ ਸਨ ਅਤੇ 3 ਦਿਨ ਬੀਤਣ ਤੋਂ ਬਾਅਦ ਵੀ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਲਾਪਤਾ ਕੁੜੀਆਂ ਦੀ ਉਮਰ 8, 11 ਅਤੇ 13 ਸਾਲ ਦੱਸੀ ਜਾ ਰਹੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਰਿਵਾਰ ਨੇ ਦੱਸਿਆ ਕਿ ਘਟਨਾ ਸਮੇਂ ਉਹ ਕੰਮ 'ਤੇ ਗਏ ਸਨ ਅਤੇ ਜਦੋਂ ਉਹ ਸ਼ਾਮ ਨੂੰ ਵਾਪਸ ਆਏ ਤਾਂ ਤਿੰਨੋਂ ਕੁੜੀਆਂ ਘਰੋਂ ਗਾਇਬ ਸਨ। ਕਾਫ਼ੀ ਭਾਲ…
