Blog

NEET UG Exam : ਦੁਪਹਿਰ 1.30 ਵਜੇ ਤੋਂ ਬਾਅਦ ਨੋ ਐਂਟਰੀ, NTA ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ

NEET UG Exam : ਦੁਪਹਿਰ 1.30 ਵਜੇ ਤੋਂ ਬਾਅਦ ਨੋ ਐਂਟਰੀ, NTA ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਗੁਰਪ੍ਰੀਤ ਸਿੰਘ :- ਨੀਟ ਯੂ. ਜੀ. ਪ੍ਰੀਖਿਆ ਨੂੰ ਲੈ ਕੇ ਨੈਸ਼ਨਲ ਟੈਸਟਿੰਗ ਏਜੰਸੀ ਨੇ ਪ੍ਰੀਖਿਆਰਥੀਆਂ ਲਈ ਜ਼ਰੂਰੀ ਨਿਯਮ ਤੇ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਪ੍ਰੀਖਿਆ ਦੁਪਹਿਰ 2 ਵਜੇ ਸ਼ੁਰੂ ਹੋਵੇਗੀ, ਜਿਸ ਲਈ ਕੇਂਦਰ 'ਚ ਐਂਟਰੀ ਅੱਧਾ ਘੰਟਾ ਪਹਿਲਾਂ ਮਤਲਬ ਕਿ ਦੁਪਹਿਰ 1:30 ਵਜੇ ਤੱਕ ਹੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਆਉਣ ਵਾਲੇ ਕਿਸੇ ਵੀ ਪ੍ਰੀਖਿਆਰਥੀ ਨੂੰ ਪ੍ਰਵੇਸ਼ ਨਹੀਂ ਮਿਲੇਗਾ। ਦੇਸ਼ ਦੇ ਕਈ ਹਿੱਸਿਆਂ 'ਚ ਮੀਂਹ ਤੇ ਤੂਫ਼ਾਨ ਦੀ ਸੰਭਾਵਨਾ ਨੂੰ ਦੇਖਦੇ ਐੱਨ. ਟੀ. ਏ. ਨੇ ਪ੍ਰੀਖਿਆਰਥੀਆਂ ਨੂੰ ਮੌਸਮ ਦਾ ਹਾਲ ਦੇਖ ਕੇ ਸਮੇਂ ਤੋਂ ਕਾਫ਼ੀ ਪਹਿਲਾਂ ਪ੍ਰੀਖਿਆ ਕੇਂਦਰ ’ਤੇ ਪਹੁੰਚਣ ਦੀ ਸਲਾਹ ਦਿੱਤੀ ਹੈ। ਪ੍ਰੀਖਿਆ ਕੇਂਦਰ ਦੇ ਅੰਦਰ ਮੋਬਾਇਲ ਫ਼ੋਨ, ਬਲੂਟੁੱਥ,…
Read More
ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਪੰਜਾਬ ਪਹੁੰਚੇ BJP ਪ੍ਰਧਾਨ ਨਿਤਿਨ ਨਵੀਨ, ਕਿਹਾ- ਪੰਜਾਬ ‘ਚੋਂ ਚਿਤਾ ਦੇ ਸਾਰੇ ਨਿਸ਼ਾਨ ਮਿਟਾ ਦੇਵਾਂਗੇ

ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਪੰਜਾਬ ਪਹੁੰਚੇ BJP ਪ੍ਰਧਾਨ ਨਿਤਿਨ ਨਵੀਨ, ਕਿਹਾ- ਪੰਜਾਬ ‘ਚੋਂ ਚਿਤਾ ਦੇ ਸਾਰੇ ਨਿਸ਼ਾਨ ਮਿਟਾ ਦੇਵਾਂਗੇ

ਗੁਰਪ੍ਰੀਤ ਸਿੰਘ :- ਐਤਵਾਰ ਨੂੰ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਯੋਗ ਪੂਰੇ ਜੋਸ਼ ਨਾਲ ਮਨਾਇਆ ਗਿਆ। ਸੂਬੇ ਭਰ ਵਿੱਚ ਹਜ਼ਾਰਾਂ ਲੋਕਾਂ ਨੇ ਸਮਾਗਮਾਂ ਵਿੱਚ ਹਿੱਸਾ ਲਿਆ ਅਤੇ ਇੱਕ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਪ੍ਰਣ ਲਿਆ। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ, ਜੋ ਕਿ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਨ, ਨੇ ਜਲੰਧਰ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿੱਚ ਸੈਂਕੜੇ ਲੋਕਾਂ ਨਾਲ ਯੋਗਾ ਵਿੱਚ ਹਿੱਸਾ ਲਿਆ।ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਨਿਤਿਨ ਨਵੀਨ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਫੈਲ ਰਹੇ…
Read More
ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ‘ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ‘ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

ਗੁਰਪ੍ਰੀਤ ਸਿੰਘ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਤੇ ਜਰਨਲ ਪ੍ਰਬੰਧਕ ਮੀਤ ਸਕੱਤਰ ਅਜ਼ਾਦਦੀਪ ਸਿੰਘ ਸਮੇਤ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਰਵਾਨਾ ਕੀਤਾ। ਇਸ ਮੌਕੇ…
Read More
ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਸ਼ਨ ਕਮੇਟੀ ਦਾ ਗਠਨ; ਸਰਦਾਰ ਪਰਵਿੰਦਰ ਸਿੰਘ ਸਰਵਸੰਮਤੀ ਨਾਲ ਪ੍ਰਧਾਨ ਚੁਣੇ ਗਏ

ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਸ਼ਨ ਕਮੇਟੀ ਦਾ ਗਠਨ; ਸਰਦਾਰ ਪਰਵਿੰਦਰ ਸਿੰਘ ਸਰਵਸੰਮਤੀ ਨਾਲ ਪ੍ਰਧਾਨ ਚੁਣੇ ਗਏ

ਗੁਰਪ੍ਰੀਤ ਸਿੰਘ :- ਹਜ਼ਰਤਗੰਜ, ਲਖਨਊ ਦੇ ਵਿਅੰਜਨ ਬੈਂਕੁਇਟ ਹਾਲ ਵਿਖੇ ਸਿੱਖ ਧਾਰਮਿਕ ਅਤੇ ਸਮਾਜਿਕ ਆਗੂਆਂ ਦੀ ਇੱਕ ਅਹਿਮ ਇਕੱਤਰਤਾ ਹੋਈ, ਜਿਸ ਵਿੱਚ ਉੱਤਰ ਪ੍ਰਦੇਸ਼ ਭਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਮੀਟਿੰਗ ਦੌਰਾਨ ਸੂਬੇ ਵਿੱਚ ਸਿੱਖ ਸੰਸਥਾਵਾਂ ਦੇ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨ ਲਈ ਸਰਵਸੰਮਤੀ ਨਾਲ 'ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਸ਼ਨ ਕਮੇਟੀ' ਦਾ ਗਠਨ ਕੀਤਾ ਗਿਆ। ਇਸ ਵਿਸ਼ੇਸ਼ ਇਕੱਤਰਤਾ ਦੌਰਾਨ ਸੀਨੀਅਰ ਐਡਵੋਕੇਟ ਸਰਦਾਰ ਪਰਵਿੰਦਰ ਸਿੰਘ ਨੂੰ ਨਵੀਂ ਬਣੀ ਕਮੇਟੀ ਦਾ ਸਰਵਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਇਸ ਦੇ ਨਾਲ ਹੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਅਤੇ ਨੁਮਾਇੰਦਿਆਂ ਨੂੰ ਸ਼ਾਮਲ ਕਰਕੇ ਇੱਕ ਨਵੀਂ…
Read More
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ

ਅਕਾਲੀ ਦਲ ਨੇ ਮਨਘੜਤ ਸਮੱਗਰੀ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਹੈ: ਹਰਪਾਲ ਸਿੰਘ ਚੀਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਬੇਮਿਸਾਲ ਵਿਕਾਸ ਦਾ ਗਵਾਹ ਬਣ ਰਿਹਾ ਹੈ, ਜਿਸ ਨਾਲ ਵਿਰੋਧੀ ਪਾਰਟੀਆਂ ਬੌਖਲਾ ਗਈਆਂ ਹਨ: ਹਰਪਾਲ ਸਿੰਘ ਚੀਮਾ ਆਪ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਸਮਾਜਿਕ ਸਾਂਝ ਨੂੰ ਭੰਗ ਕਰਨ ਦੀ ਕਿਸੇ ਵੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਗੁਰਪ੍ਰੀਤ ਸਿੰਘ :- ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਗੁੰਮਰਾਹਕੁੰਨ ਅਤੇ ਫਰਜ਼ੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼…
Read More

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਆਰਥਿਕ ਸੁਰੱਖਿਆ ਅਤੇ ਸਹਾਇਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ ਮਹਿਲਾ ਤੱਕ ਸਮਾਜਿਕ ਸੁਰੱਖਿਆ ਪਹੁੰਚਾਉਣ ਲਈ ਵਚਨਬੱਧ ਹੈ ਪੰਜਾਬ ਸਰਕਾਰ* ਗੁਰਪ੍ਰੀਤ ਸਿੰਘ :- ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਵਿੱਚ ਪੰਜਾਬ ਸਰਕਾਰ ਦੀ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੈਨਸ਼ਨ ਸਕੀਮ ਸੂਬੇ ਦੀਆਂ ਲੱਖਾਂ ਮਹਿਲਾਵਾਂ ਲਈ ਆਰਥਿਕ ਸੁਰੱਖਿਆ ਅਤੇ ਸਨਮਾਨ ਦਾ ਅਹਿਮ ਆਧਾਰ ਬਣ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ…
Read More
ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਅਪ੍ਰੈਲ 2022 ਤੋਂ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵਿੱਚ 9,627 ਨਿਯੁਕਤੀਆਂ ਕੀਤੀਆਂ; 3000 ਹੋਰ ਭਰਤੀਆਂ ਪ੍ਰਗਤੀ ਅਧੀਨ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਨਿਭਾਇਆ ਗੁਰਪ੍ਰੀਤ ਸਿੰਘ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਫੈਸਲੇ ਨਾਲ ਅਪ੍ਰੈਂਟਿਸ ਟ੍ਰੇਨੀਜ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ, ਤੇ ਇਹ…
Read More
ਬੱਲੋਪੁਰ ਦੀ ਪੰਚਾਇਤੀ ਜ਼ਮੀਨ ਤੇ ਕਰੋੜਾਂ ਦੇ ਲੋਨ ਦਾ ਮਾਮਲਾ, ਸਾਬਕਾ ਫੌਜੀ ਨੇ ਜਾਂਚ ਅਤੇ ਗ੍ਰਿਫ਼ਤਾਰੀਆਂ ਦੀ ਕੀਤੀ ਮੰਗ

ਬੱਲੋਪੁਰ ਦੀ ਪੰਚਾਇਤੀ ਜ਼ਮੀਨ ਤੇ ਕਰੋੜਾਂ ਦੇ ਲੋਨ ਦਾ ਮਾਮਲਾ, ਸਾਬਕਾ ਫੌਜੀ ਨੇ ਜਾਂਚ ਅਤੇ ਗ੍ਰਿਫ਼ਤਾਰੀਆਂ ਦੀ ਕੀਤੀ ਮੰਗ

ਗੁਰਪ੍ਰੀਤ ਸਿੰਘ :- ਡੇਰਾਬੱਸੀ ਦੇ ਨਜ਼ਦੀਕੀ ਪਿੰਡ ਬੱਲੋਪੁਰ ਵਿੱਚ ਪੰਚਾਇਤੀ ਜ਼ਮੀਨ ਨੂੰ ਲੈ ਕੇ ਇੱਕ ਵੱਡਾ ਵਿਵਾਦ ਸਾਹਮਣੇ ਆਇਆ ਹੈ। ਸਾਬਕਾ ਫੌਜੀ ਅਤੇ ਰਿਟਾਇਰਡ ਸੂਬੇਦਾਰ ਰੇਸ਼ਮ ਸਿੰਘ ਨੇ ਦੋਸ਼ ਲਗਾਇਆ ਹੈ ਕਿ ਸਾਲ 2009 ਵਿੱਚ ਪਿੰਡ ਦੀ ਪੰਚਾਇਤੀ ਜ਼ਮੀਨ ਇੱਕ ਐਜੂਕੇਸ਼ਨ ਸੋਸਾਇਟੀ ਨੂੰ 33 ਸਾਲਾਂ ਦੀ ਲੀਜ਼ 'ਤੇ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਸੇ ਜ਼ਮੀਨ ਦੇ ਆਧਾਰ 'ਤੇ ਕਰੋੜਾਂ ਰੁਪਏ ਦਾ ਬੈਂਕ ਲੋਨ ਲਿਆ ਗਿਆ। ਰੇਸ਼ਮ ਸਿੰਘ ਦਾ ਕਹਿਣਾ ਹੈ ਕਿ ਯੂਨੀਵਰਸਲ ਐਜੂਕੇਸ਼ਨ ਸੋਸਾਇਟੀ ਨੇ ਪੰਚਾਇਤੀ ਜ਼ਮੀਨ ਨੂੰ ਆਧਾਰ ਬਣਾ ਕੇ ਕਈ ਕਰੋੜ ਰੁਪਏ ਦੇ ਲੋਨ ਪ੍ਰਾਪਤ ਕੀਤੇ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਸਾਰਾ ਕੰਮ ਪੰਚਾਇਤੀ ਨਿਯਮਾਂ ਦੀ…
Read More
ਭਾਰਤ-ਅਮਰੀਕਾ ਟਰੇਡ ਡੀਲ ਖ਼ਿਲਾਫ਼ ਚੜੂਨੀ ਦਾ ਐਲਾਨ, 23 ਜੂਨ ਨੂੰ ਦੇਸ਼ ਭਰ ‘ਚ ਹੋਣਗੇ ਪ੍ਰਦਰਸ਼ਨ

ਭਾਰਤ-ਅਮਰੀਕਾ ਟਰੇਡ ਡੀਲ ਖ਼ਿਲਾਫ਼ ਚੜੂਨੀ ਦਾ ਐਲਾਨ, 23 ਜੂਨ ਨੂੰ ਦੇਸ਼ ਭਰ ‘ਚ ਹੋਣਗੇ ਪ੍ਰਦਰਸ਼ਨ

ਗੁਰਪ੍ਰੀਤ ਸਿੰਘ :- ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਹੋਣ ਵਾਲੇ ਸੰਭਾਵੀ ਵਪਾਰਕ ਸਮਝੌਤੇ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਮਝੌਤਾ ਦੇਸ਼ ਦੇ ਕਿਸਾਨਾਂ, ਡੇਅਰੀ ਕਾਰੋਬਾਰ ਅਤੇ ਪੋਲਟਰੀ ਖੇਤਰ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਚੜੂਨੀ ਨੇ ਦੱਸਿਆ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰਕ ਗੱਲਬਾਤ ਆਪਣੇ ਅੰਤਿਮ ਪੜਾਅ ਵਿੱਚ ਹੈ ਅਤੇ 23-24 ਜੂਨ ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੀਆਂ ਮੀਟਿੰਗਾਂ ਦੌਰਾਨ ਇਸ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੁਝ ਖੇਤੀ ਉਤਪਾਦਾਂ 'ਤੇ ਲੱਗੇ ਆਯਾਤ ਸ਼ੁਲਕ…
Read More
ਰਾਣਾ ਗੁਰਜੀਤ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼

ਰਾਣਾ ਗੁਰਜੀਤ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼

ਗੁਰਪ੍ਰੀਤ ਸਿੰਘ :- ਪੰਜਾਬ ਦੀ ਸਿਆਸਤ ਅਤੇ ਪੰਥਕ ਹਲਕਿਆਂ ਨਾਲ ਜੁੜੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਆਉਂਦੀ 29 ਜੂਨ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਵਿਧਾਇਕਾਂ ਨੂੰ ਤਲਬ ਕੀਤਾ ਗਿਆ ਹੈ, ਜਿਸ ਦੇ ਤਹਿਤ ਰਾਣਾ ਗੁਰਜੀਤ ਸਿੰਘ ਉੱਥੇ ਹਾਜ਼ਰ ਹੋਣਗੇ। ਆਪਣੇ ਬਿਆਨ ਵਿੱਚ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਵਉੱਚ ਸੰਸਥਾ ਹੈ ਅਤੇ ਜਦੋਂ ਵੀ ਉੱਥੋਂ ਬੁਲਾਵਾ ਆਵੇਗਾ, ਉਹ ਉੱਥੇ ਜ਼ਰੂਰ ਹਾਜ਼ਰ ਹੋਣਗੇ। ਉਨ੍ਹਾਂ…
Read More
ਮੌਜੂਦਾ ਪੰਥ ਹਾਲਾਤ ਨੂੰ ਲੈ ਕੇ ਪ੍ਰਧਾਨ ਧਾਮੀ ਨੇ 27 ਜੂਨ ਨੂੰ ਸੱਦੀ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਜਨਰਲ ਇਕੱਤਰਤਾ

ਮੌਜੂਦਾ ਪੰਥ ਹਾਲਾਤ ਨੂੰ ਲੈ ਕੇ ਪ੍ਰਧਾਨ ਧਾਮੀ ਨੇ 27 ਜੂਨ ਨੂੰ ਸੱਦੀ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਜਨਰਲ ਇਕੱਤਰਤਾ

ਗੁਰਪ੍ਰੀਤ ਸਿੰਘ :- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਇੱਥੇ ਅੰਤਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਪੰਥਕ ਹਾਲਾਤਾਂ 'ਤੇ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਜਨਰਲ ਇਕੱਤਰਤਾ 27 ਜੂਨ ਨੂੰ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਅੰਤਰੰਗ ਕਮੇਟੀ ਵਿਚ ਮੌਜੂਦਾ ਪੰਥਕ ਹਾਲਾਤਾਂ ਤੇ ਵਿਚਾਰ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੋਂ ਤੁਰੰਤ ਅਸਤੀਫੇ ਦੀ ਮੰਗ ਕੀਤੀ ਗਈ ਹੈ। ਪ੍ਰਧਾਨ ਧਾਮੀ ਨੇ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਜਾਰੀ ਆਦੇਸ਼ ਅਨੁਸਾਰ ਮੁੱਖ ਮੰਤਰੀ ਨੂੰ ਗੁਰੂ ਦੋਖੀ ਤੇ ਪੰਥ ਵਿਰੋਧੀ ਕਰਾਰ ਦਿੱਤੇ ਜਾਣ ਤੋਂ ਬਾਅਦ ਜਲਦ…
Read More
ਪਾਕ ਸਰਹੱਦ ਨੇੜੇ BSF ਅਤੇ ਪੁਲਿਸ ਦੀ ਵੱਡੀ ਕਾਰਵਾਈ, AK-47 ਸਮੇਤ 26 ਵਿਦੇਸ਼ੀ ਹਥਿਆਰ ਬਰਾਮਦ

ਪਾਕ ਸਰਹੱਦ ਨੇੜੇ BSF ਅਤੇ ਪੁਲਿਸ ਦੀ ਵੱਡੀ ਕਾਰਵਾਈ, AK-47 ਸਮੇਤ 26 ਵਿਦੇਸ਼ੀ ਹਥਿਆਰ ਬਰਾਮਦ

ਗੁਰਪ੍ਰੀਤ ਸਿੰਘ :- ਪੰਜਾਬ ਦੇ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਵੱਲੋਂ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹਥਿਆਰਾਂ ਦਾ ਇੱਕ ਵੱਡਾ ਜ਼ਖੀਰਾ ਜ਼ਬਤ ਕੀਤਾ ਗਿਆ। ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਅਨੁਸਾਰ, ਸੁਰੱਖਿਆ ਏਜੰਸੀਆਂ ਨੇ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ AK-47 ਰਾਈਫਲਾਂ ਸਮੇਤ 26 ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਰੋਪੀ ਆਸਟ੍ਰੇਲੀਆ ਸਥਿਤ ਇੱਕ ਸਹਿਯੋਗੀ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ। ਵਿਦੇਸ਼ ਵਿੱਚ ਇਸ ਹੈਂਡਲਰ ਨੇ ਕਥਿਤ ਤੌਰ ‘ਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਹਥਿਆਰ…
Read More
ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਦਾ ‘ਝਾੜੂ’ ਪੰਜਾਬ ਦੇ ਸਿਆਸੀ ਪ੍ਰਬੰਧ ਦੀ ਸਫ਼ਾਈ ਕਰ ਰਿਹਾ ਹੈ ਅਤੇ ਆਪਣੇ ਪਾਪਾਂ ਦੇ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਝੂਠ ਬੋਲਿਆ, ਉਹ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਂਗਰਸ ਆਪਣੇ ਆਖਰੀ ਸਾਹਾਂ ਉੱਤੇ ਹੈ ਅਤੇ ਆਪਣੀ ਅੰਦਰੂਨੀ ਲੜਾਈ ਕਾਰਨ ਖ਼ਤਮ ਹੋ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ-ਪੱਖੀ ਸ਼ਾਸਨ ਕਾਰਨ ਪੰਜਾਬ ਸਿੱਖਿਆ, ਸਿਹਤ, ਬਿਜਲੀ ਅਤੇ ਭਲਾਈ ਦੇ ਖੇਤਰਾਂ ਵਿੱਚ ਬੇਮਿਸਾਲ ਤਰੱਕੀ ਦਾ ਗਵਾਹ ਬਣ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ…
Read More
ਯੂ ਪੀ ਐਸ ਸੀ ਵੱਲੋਂ ਪੰਜਾਬ ਦਾ ਰੈਗੂਲਰ ਡੀ ਜੀ ਪੀ ਲਾਉਣ ਵਾਸਤੇ ਪੈਨਲ ਦੀ ਚੋਣ ਵਾਸਤੇ ਮੀਟਿੰਗ 30 ਨੂੰ

ਯੂ ਪੀ ਐਸ ਸੀ ਵੱਲੋਂ ਪੰਜਾਬ ਦਾ ਰੈਗੂਲਰ ਡੀ ਜੀ ਪੀ ਲਾਉਣ ਵਾਸਤੇ ਪੈਨਲ ਦੀ ਚੋਣ ਵਾਸਤੇ ਮੀਟਿੰਗ 30 ਨੂੰ

ਗੁਰਪ੍ਰੀਤ ਸਿੰਘ :- ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ ਪੀ ਐਸ ਸੀ) ਵੱਲੋਂ ਪੰਜਾਬ ਵਿਚ ਰੈਗੂਲਰ ਡੀ ਜੀ ਪੀ ਲਗਾਉਣ ਵਾਸਤੇ ਤਿੰਨ ਮੈਂਬਰੀ ਪੈਨਲ ਤੈਅ ਕਰਨ ਵਾਸਤੇ ਮੀਟਿੰਗ 30 ਜੂਨ ਨੂੰ ਰੱਖੀ ਗਈ ਹੈ।ਪੰਜਾਬ ਸਰਕਾਰ ਨੇ 14 ਆਈ ਪੀ ਐਸ ਅਫਸਰਾਂ ਦਾ ਪੈਨਲ 6 ਅਪ੍ਰੈਲ ਨੂੰ ਯੂ ਪੀ ਐਸ ਸੀ ਨੂੰ ਭੇਜਿਆ ਸੀ। ਇਸ ਪੈਨਲ ਵਿਚ ਮੌਜੂਦਾ ਡੀ ਜੀ ਪੀ ਗੌਰਵ ਯਾਦਵ ਦਾ ਨਾਮ ਵੀ ਸ਼ਾਮਲ ਹੈ।ਹੁਣ ਯੂ ਪੀ ਐਸ ਸੀ ਵੱਲੋਂ 3 ਮੈਂਬਰੀ ਪੈਨਲ ਤੈਅ ਕਰਨ ਤੋਂ ਬਾਅਦ ਪੰਜਾਬ ਸਰਕਾਰ ਤਿੰਨਾਂ ਵਿਚੋਂ ਕਿਸੇ ਨੂੰ ਵੀ ਰੈਗੂਲਰ ਡੀ ਜੀ ਪੀ ਨਿਯੁਕਤ ਕਰ ਸਕਦੀ ਹੈ।
Read More
ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਨਸ਼ੇ ਦੀ ਤਲਬ ਤੋਂ ਉਮੀਦ ਵੱਲ, ਪੰਜਾਬ ਵਿੱਚ ਨਸ਼ਾ ਮੁਕਤੀ ਦੀ ਲੜਾਈ ਵਿੱਚ ਕਿਤਾਬਾਂ ਬਣ ਰਹੀਆਂ ਹਨ ਇੱਕ ਪ੍ਰਭਾਵਸ਼ਾਲੀ ਸਾਧਨ ਮਾਨਸਿਕ ਸਿਹਤ ਵਿੱਚ ਸੁਧਾਰ ਅਤੇ ਰਿਕਵਰੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਲਾਇਬ੍ਰੇਰੀਆਂ ਬਣ ਰਹੀਆਂ ਹਨ ਸਹਾਰਾ ਕਿਤਾਬਾਂ, ਨਾ ਕਿ ਨਸ਼ਾ: ਪੰਜਾਬ ਦੇ ਰਿਹੈਬਿਲੀਟੇਸ਼ਨ ਕੇਂਦਰ ਕਿਸ ਤਰ੍ਹਾਂ ਮਰੀਜ਼ਾਂ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਵਿੱਚ ਕਰ ਰਹੇ ਹਨ ਮਦਦ ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ ਪ੍ਰੋਗਰਾਮ ਦੇ ਵਿਸਥਾਰ ਦੀ ਯੋਜਨਾ ਗੁਰਪ੍ਰੀਤ ਸਿੰਘ :- ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ…
Read More
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

15 ਪਿੰਡਾਂ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਸਹੂਲਤ ਅਤੇ ਸਤਲੁਜ ਦੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਸ਼ਾਹਕੋਟ ਅਤੇ ਲੋਹੀਆਂ ਦੇ ਲੋਕ ਦਹਾਕਿਆਂ ਤੋਂ ਹੜ੍ਹਾਂ ਦੇ ਖ਼ਤਰੇ ਹੇਠ ਜੀ ਰਹੇ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨਇਹ ਲਿੰਕ ਸੜਕ ਸ਼ਾਹਕੋਟ-ਮੋਗਾ ਅਤੇ ਲੋਹੀਆਂ-ਮੱਖੂ ਸੜਕਾਂ 'ਤੇ ਟ੍ਰੈਫਿਕ ਜਾਮ ਨੂੰ ਵੀ ਘੱਟ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਪ੍ਰੀਤ ਸਿੰਘ :- ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਵਾਜਾਈ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ…
Read More
ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮੋਹਾਲੀ ਵਿਖੇ 70 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੱਤ ਮੰਜਲੀ ਵਰਕਿੰਗ ਵਿਮੈਨ ਹੋਸਟਲ ਦੀ ਉਸਾਰੀ ਦੀ ਸ਼ੁਰੂਆਤ 484 ਮਹਿਲਾਵਾਂ ਲਈ ਬਣੇਗਾ ਆਧੁਨਿਕ ਰਿਹਾਇਸ਼ੀ ਹੋਸਟ ਗੁਰਪ੍ਰੀਤ ਸਿੰਘ :- ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ 'ਤੇ ਠਾਹਰ ਮੁਹਈਆ ਕਰਵਾਉ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਪੰਜ ਵਰਕਿੰਗ ਵਿਮੈਨ ਹੋਸਟਲ ਬਣਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ…
Read More
ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਮੋਹਾਲੀ ਅਤੇ ਜਲੰਧਰ ਵਿੱਚ ਸ਼ੁਰੂਆਤੀ ਜਾਇਦਾਦਾਂ ਦੀ ਨਿਲਾਮੀ ਰਾਹੀਂ ਵੱਡਾ ਮਾਲੀਆ ਵਸੂਲਿਆ: ਹਰਪਾਲ ਸਿੰਘ ਚੀਮਾ ਰਾਹਤ ਦਾ ਆਖਰੀ ਮੌਕਾ ਦੇਣ ਲਈ ਯਕਮੁਸ਼ਤ ਨਿਪਟਾਰਾ ਸਕੀਮ 31 ਜੁਲਾਈ ਤੱਕ ਵਧਾਈ: ਹਰਪਾਲ ਸਿੰਘ ਚੀਮਾ ਗੁਰਪ੍ਰੀਤ ਸਿੰਘ :- ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲੰਬੇ ਸਮੇਂ ਤੋਂ ਵੈਟ ਅਤੇ ਜੀਐਸਟੀ ਦੀ ਚੋਰੀ ਕਰਨ ਵਾਲਿਆਂ ਦੀਆਂ ਜਾਇਦਾਦਾਂ ਦੀ ਅਧਿਕਾਰਤ ਤੌਰ 'ਤੇ ਜਨਤਕ ਨਿਲਾਮੀ ਸ਼ੁਰੂ ਕਰਕੇ ਟੈਕਸ ਡਿਫਾਲਟਰਾਂ ਵਿਰੁੱਧ ਆਪਣੀ ਵਸੂਲੀ ਮੁਹਿੰਮ ਨੂੰ ਕਾਫ਼ੀ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ, "ਰਾਜ ਦੇ ਲੰਬੇ ਸਮੇਂ ਤੋਂ ਬਕਾਇਆ ਮਾਲੀਏ ਨੂੰ ਵਾਪਸ ਲੈਣ…
Read More
ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ 1986 ਦੇ ਨਕੋਦਰ ਬੇਅਦਬੀ ਕਾਂਡ ਤੋਂ ਲੈ ਕੇ 2015 ਦੇ ਬੇਅਦਬੀ ਮਾਮਲਿਆਂ ਤੱਕ, ਅਕਾਲੀ ਦਲ ਨੇ ਪੰਜਾਬ ਅਤੇ ਪੰਥ ਨੂੰ ਵਾਰ-ਵਾਰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਿੱਤਾਂ ਵਿਰੁੱਧ ਕੰਮ ਕਰਦਾ ਰਿਹਾ ਹੈ ਅਤੇ ਵਾਰ-ਵਾਰ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਦਾ ਰਿਹਾ ਹੈ: ਹਰਪਾਲ ਸਿੰਘ ਚੀਮਾ ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਨੀਅਤ ਨਾਲ…
Read More
ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ

ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ

‘ਗੈਂਗਸਟਰਾਂ 'ਤੇ ਵਾਰ’ ਮੁਹਿੰਮ ਤਹਿਤ ਰਾਜਾਂ ਦੀ ਸਾਂਝੀ ਪੁਲਿਸ ਕਾਰਵਾਈ ਨਾਲ ਗੈਂਗਸਟਰਾਂ, ਤਸਕਰਾਂ ਅਤੇ ਅੱਤਵਾਦੀ ਤੱਤਾਂ ਦੇ ਨੈੱਟਵਰਕਾਂ 'ਤੇ ਪ੍ਰਭਾਵਸ਼ਾਲੀ ਪ੍ਰਹਾਰ ਗੁਰਪ੍ਰੀਤ ਸਿੰਘ :- ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਤੋਂ ਅੱਗੇ ਵਧ ਕੇ ਨਾ ਸਿਰਫ਼ ਗੁਆਂਢੀ ਸੂਬਿਆਂ ਦੀਆਂ ਪੁਲਿਸ ਫੋਰਸਾਂ, ਸਗੋਂ ਦੇਸ਼ ਭਰ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਬਣਾ ਰਹੀ ਹੈ। ਗੈਂਗਸਟਰਾਂ ਦੇ ਨੈੱਟਵਰਕਾਂ ਦਾ ਹੋਰ ਰਾਜਾਂ ਤੱਕ ਪਿੱਛਾ ਕਰਨ ਤੋਂ ਲੈ ਕੇ ਸਾਂਝੇ ਆਪ੍ਰੇਸ਼ਨਾਂ ਦੀ ਰਚਨਾ ਤੱਕ, ਪੰਜਾਬ ਪੁਲਿਸ ਨੇ ਗਿਰੋਹਾਂ ਅਤੇ ਉਨ੍ਹਾਂ ਦੇ ਨੈੱਟਵਰਕਾਂ ਦੀ ਕਮਰ…
Read More
ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ

ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ

ਵੀਡੀਓ ਦੇ 1,191 ਫਰੇਮਾਂ ਦੇ ਤਕਨੀਕੀ ਵਿਸ਼ਲੇਸ਼ਣ ਤੋਂ ਸਾਬਤ ਹੋਇਆ ਕਿ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਮੇਲ ਨਹੀਂ ਹੈ: ਹਰਪਾਲ ਸਿੰਘ ਚੀਮਾ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਤਾਕਤਾਂ ਨੇ ਮਨਘੜਤ ਵੀਡੀਓ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ: ਹਰਪਾਲ ਸਿੰਘ ਚੀਮਾ ਅਕਾਲੀ ਦਲ ਪੰਥ ਦੇ ਨਾਂ ਤੇ ਵੋਟਾਂ ਮੰਗਦਾ ਹੈ ਪਰ ਸੱਤਾ 'ਚ ਆਉਣ 'ਤੇ ਹਮੇਸ਼ਾ ਪੰਥ ਦੇ ਹਿੱਤਾਂ ਦੀ ਪਿੱਠ 'ਚ ਛੁਰਾ ਮਾਰਦਾ ਹੈ: ਹਰਪਾਲ ਸਿੰਘ ਚੀਮਾ ਗੁਰਪ੍ਰੀਤ ਸਿੰਘ :- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨਾਲ ਵੀਰਵਾਰ ਨੂੰ ਇੱਕ ਫਰਜ਼ੀ…
Read More
ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡੀ.ਜੀ.ਪੀ. ਨੂੰ ਨਕਲੀ ਵੀਡੀਓ ਦੀ ਸਾਜ਼ਿਸ਼ ਵਿੱਚ ਸ਼ਾਮਲ ਹਰ ਵਿਅਕਤੀ ਦਾ ਪਤਾ ਲਗਾਉਣ ਅਤੇ ਉਸ ਨੂੰ ਸਾਹਮਣੇ ਲਿਆਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ, ਚਾਹੇ ਉਹ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਲੁਕੇ ਹੋਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਕਲੀ ਵੀਡੀਓ ਦੀ ਸਾਜ਼ਿਸ਼ ਵਿੱਚ ਸ਼ਾਮਲ ਹਰ ਚਿਹਰੇ ਨੂੰ ਬੇਨਕਾਬ ਕੀਤਾ ਜਾਵੇਗਾ ਅਤੇ ਸੰਗਤ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਪ੍ਰੀਤ ਸਿੰਘ :- ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਸਾਰਾ ਜਨਤਕ ਜੀਵਨ ਲੋਕਾਂ ਦੀ ਸੇਵਾ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਰਿਹਾ…
Read More
US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ ‘ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ ‘ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ

ਰਾਜੀਵ ਸ਼ਰਮਾ :- 107 ਦਿਨਾਂ ਦੇ ਟਕਰਾਅ ਤੋਂ ਬਾਅਦ, ਸਮਝੌਤਾ ਲਾਗੂ ਹੋਣ ਤੋਂ ਬਾਅਦ ਅੱਜ ਅਮਰੀਕਾ ਅਤੇ ਈਰਾਨ ਅੱਜ ਸ਼ੁੱਕਰਵਾਰ ਨੂੰ ਸਵਿਸ ਰਿਜ਼ੋਰਟ ਬਰਗੇਨਸਟੌਕ ਵਿੱਚ ਇਤਿਹਾਸਕ ਸ਼ਾਂਤੀ ਵਾਰਤਾ ਲਈ ਮਿਲਣਗੇ, ਜਿੱਥੇ ਸਮਝੌਤੇ ਦੇ ਲਾਗੂਕਰਨ ਅਤੇ ਭਵਿੱਖ ਦੀ ਕਾਰਵਾਈ ਬਾਰੇ ਚਰਚਾ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਰਾਤ (ਵੀਰਵਾਰ ਸਵੇਰੇ ਭਾਰਤੀ ਸਮੇਂ ਅਨੁਸਾਰ), ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਰਾਂਸ ਦੇ ਪੈਲੇਸ ਆਫ ਵਰਸੇਲਜ਼ ਵਿਖੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਰਾਤ ਦੇ ਖਾਣੇ ਦੌਰਾਨ 14-ਪੁਆਇੰਟ ਸ਼ੁਰੂਆਤੀ ਡਰਾਫਟ ਸਮਝੌਤਾ ਮੈਮੋਰੰਡਮ (ਐਮਓਯੂ) ‘ਤੇ ਦਸਤਖਤ ਕੀਤੇ। ਇਸਨੂੰ ਇਸਲਾਮਾਬਾਦ ਸਮਝੌਤਾ ਮੈਮੋਰੰਡਮ ਦਾ ਨਾਮ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਈਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ…
Read More
ਖ਼ੂਨ-ਖਰਾਬੇ’ ਨਾਲ ਕੋਈ ਹੱਲ ਨਹੀਂ… ਇਜ਼ਰਾਈਲ ਵੱਲੋਂ ਈਰਾਨ ਸਮਝੌਤੇ ਦੇ ਵਿਰੋਧ ‘ਤੇ ਅਮਰੀਕਾ ਦਾ ਜਵਾਬ

ਖ਼ੂਨ-ਖਰਾਬੇ’ ਨਾਲ ਕੋਈ ਹੱਲ ਨਹੀਂ… ਇਜ਼ਰਾਈਲ ਵੱਲੋਂ ਈਰਾਨ ਸਮਝੌਤੇ ਦੇ ਵਿਰੋਧ ‘ਤੇ ਅਮਰੀਕਾ ਦਾ ਜਵਾਬ

ਰਾਜੀਵ ਸ਼ਰਮਾ:- ਲੰਬੀ ਉਡੀਕ ਤੋਂ ਬਾਅਦ, ਅਮਰੀਕਾ ਤੇ ਈਰਾਨ ਵਿਚਕਾਰ ਇੱਕ ਸ਼ਾਂਤੀ ਸਮਝੌਤਾ ਹੋਇਆ ਹੈ। ਇਸ ਸਮਝੌਤੇ ਦਾ ਉਦੇਸ਼ ਦੋਵਾਂ ਦੇਸ਼ਾਂ ਵਿਚਕਾਰ ਚੱਲ ਰਹੇ ਟਕਰਾਅ ਨੂੰ ਖ਼ਤਮ ਕਰਨਾ ਹੈ। ਹਾਲਾਂਕਿ, ਇਹ ਸ਼ਾਂਤੀ ਸਮਝੌਤਾ ਕੁੱਝ ਇਜ਼ਰਾਈਲੀ ਨੇਤਾਵਾਂ ਨੂੰ ਪਸੰਦ ਨਹੀਂ ਆਇਆ ਹੈ। ਅਮਰੀਕਾ ਦੇ ਉਪ-ਰਾਸ਼ਟਰਪਤੀ ਜੇਡੀ ਵੈਂਸ ਨੇ ਈਰਾਨ ਸਮਝੌਤੇ ਦੀ ਆਲੋਚਨਾ ਕਰਨ ਵਾਲੇ ਨੇਤਾਵਾਂ ਨੂੰ ਤਿੱਖਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਹਰ ਰਾਸ਼ਟਰੀ ਸੁਰੱਖਿਆ ਮੁੱਦਾ ਸਿਰਫ਼ ਹਿੰਸਾ ਅਤੇ ‘ਖੂਨ-ਖਰਾਬੇ’ ਨਾਲ ਹੱਲ ਨਹੀਂ ਹੋ ਸਕਦਾ। ਇੱਕ ਇੰਟਰਵਿਊ ‘ਚ, ਵੈਂਸ ਨੇ ਇਜ਼ਰਾਈਲ ਦੇ ਰਾਸ਼ਟਰੀ ਸੁਰੱਖਿਆ ਮੰਤਰੀ ਇਟਾਮਾਰ ਬੇਨ-ਗਵੀਰ ਤੇ ਵਿੱਤ ਮੰਤਰੀ ਬੇਜ਼ਲੇਲ ਸਮੋਟਰਿਚ ਦੁਆਰਾ ਈਰਾਨ-ਅਮਰੀਕਾ ਸਮਝੌਤੇ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦੀ…
Read More
ਅੱਜ ਇਹ 3 ਰਾਸ਼ੀਆਂ ਰਹਿਣ ਸਾਵਧਾਨ, ਹੋ ਸਕਦੈ ਵੱਡਾ ਆਰਥਿਕ ਨੁਕਸਾਨ!

ਅੱਜ ਇਹ 3 ਰਾਸ਼ੀਆਂ ਰਹਿਣ ਸਾਵਧਾਨ, ਹੋ ਸਕਦੈ ਵੱਡਾ ਆਰਥਿਕ ਨੁਕਸਾਨ!

ਗੁਰਪ੍ਰੀਤ ਸਿੰਘ :- ਅੱਜ, 19 ਜੂਨ ਦੀ ਸਵੇਰ ਨੂੰ ਚੰਦਰਮਾ ਕਰਕ ਤੋਂ ਸਿੰਘ ਰਾਸ਼ੀ 'ਚ ਜਾਵੇਗਾ। ਚੰਦਰਮਾ ਦੇ ਇਸ ਗੋਚਰ ਕਾਰਨ, ਕੇਤੂ ਅਤੇ ਚੰਦਰਮਾ ਸਿੰਘ ਰਾਸ਼ੀ 'ਚ ਮਿਲ ਜਾਣਗੇ, ਜਿਸ ਨਾਲ ਗ੍ਰਹਿਣ ਪੈਦਾ ਹੋਵੇਗਾ। ਜੋਤਿਸ਼ 'ਚ, ਗ੍ਰਹਿਣ ਯੋਗ ਨੂੰ ਅਸ਼ੁੱਭ ਮੰਨਿਆ ਜਾਂਦਾ ਹੈ। ਇਸ ਯੋਗ ਦੇ ਬਣਨ ਕਾਰਨ ਕੁਝ ਰਾਸ਼ੀਆਂ ਦੇ ਲੋਕਾਂ ਦੇ ਜੀਵਨ 'ਚ ਉਤਰਾਅ-ਚੜ੍ਹਾਅ ਆ ਸਕਦੇ ਹਨ। ਆਓ ਇਸ ਰਾਸ਼ੀਆਂ ਬਾਰੇ ਹੋਰ ਜਾਣਕਾਰੀ ਹਾਸਲ ਕਰਦੇ ਹਾਂ।ਬ੍ਰਿਖ :- ਗ੍ਰਹਿਣ ਬਣਨ ਕਾਰਨ ਤੁਹਾਡੀ ਵਿੱਤੀ ਸਥਿਤੀ 'ਚ ਉਤਰਾਅ-ਚੜ੍ਹਾਅ ਆ ਸਕਦਾ ਹੈ। ਇਹ ਤੁਹਾਨੂੰ ਤਣਾਅ ਵੀ ਦੇਵੇਗਾ। ਤੁਹਾਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਤੁਸੀਂ ਇਕ ਸਹੀ ਬਜਟ ਨਾਲ ਅੱਗੇ ਵਧੋ। ਜੇਕਰ ਤੁਸੀਂ…
Read More
ਸਮਾਰਟ ਸਿਟੀ ਪ੍ਰੋਜੈਕਟ ਤਹਿਤ ਜਲੰਧਰ ‘ਚ ਇਸ ਸਾਲ ਕੱਟੇ ਗਏ 40 ਹਜ਼ਾਰ ਈ-ਚਲਾਨ, 5 ਕਰੋੜ ਰੁਪਏ ਦਾ ਜੁਰਮਾਨਾ ਵਸੂਲ

ਸਮਾਰਟ ਸਿਟੀ ਪ੍ਰੋਜੈਕਟ ਤਹਿਤ ਜਲੰਧਰ ‘ਚ ਇਸ ਸਾਲ ਕੱਟੇ ਗਏ 40 ਹਜ਼ਾਰ ਈ-ਚਲਾਨ, 5 ਕਰੋੜ ਰੁਪਏ ਦਾ ਜੁਰਮਾਨਾ ਵਸੂਲ

ਗੁਰਪ੍ਰੀਤ ਸਿੰਘ :- ਸਮਾਰਟ ਸਿਟੀ ਪ੍ਰੋਜੈਕਟ ਦੇ ਤਹਿਤ, ਜਲੰਧਰ ‘ਚ 1,107 ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਦਿੱਲੀ ਤੇ ਚੰਡੀਗੜ੍ਹ ਵਾਂਗ, ਪੰਜਾਬ ਪੁਲਿਸ ਹੁਣ ਸ਼ਹਿਰ ‘ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਈ-ਚਲਾਨ ਜਾਰੀ ਕਰ ਰਹੀ ਹੈ। ਜਦੋਂ ਕਿ ਪੁਲਿਸ ਇਨ੍ਹਾਂ ਕੈਮਰਿਆਂ ਦੀ ਵਰਤੋਂ ਈ-ਚਲਾਨ ਜਾਰੀ ਕਰਨ ਲਈ ਕਰਦੀ ਹੈ, ਸਿਸਟਮ ਅਪਰਾਧੀਆਂ ਤੇ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਲੋਕਾਂ ਦੀ ਨਿਗਰਾਨੀ ਕਰਨ ‘ਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਟਰੇਸ ਕਰਨ ਤੇ ਹੱਲ ਕਰਨ ‘ਚ ਮਦਦ ਕਰਦਾ ਹੈ। ਇਸ ਸਾਲ ਹੀ, ਪੁਲਿਸ ਨੇ ਲਗਭਗ 40,000 ਈ-ਚਲਾਨ ਜਾਰੀ ਕੀਤੇ ਹਨ ਤੇ 5 ਕਰੋੜ ਰੁਪਏ ਜੁਰਮਾਨਾ ਵਸੂਲ ਕੀਤਾ ਹੈ।…
Read More
ਪਟਿਆਲਾ ਦਾ ਨੂਰ ਸਿੰਗਲਾ ਸੀ.ਏ. ਫਾਈਨਲ ਪ੍ਰੀਖਿਆ ‘ਚੋਂ ਦੇਸ਼ ਭਰ ‘ਚੋਂ ਅੱਵਲ

ਪਟਿਆਲਾ ਦਾ ਨੂਰ ਸਿੰਗਲਾ ਸੀ.ਏ. ਫਾਈਨਲ ਪ੍ਰੀਖਿਆ ‘ਚੋਂ ਦੇਸ਼ ਭਰ ‘ਚੋਂ ਅੱਵਲ

ਗੁਰਪ੍ਰੀਤ ਸਿੰਘ :- ਪਟਿਆਲਾ ਦੇ ਨੌਜਵਾਨ ਨੂਰ ਸਿੰਗਲਾ ਨੇ ਚਾਰਟਰਡ ਅਕਾਊਾਟੈਂਟ (ਸੀ.ਏ.) ਫਾਈਨਲ ਪ੍ਰੀਖਿਆ 2026 ਵਿਚ ਆਲ ਇੰਡੀਆ ਰੈਂਕ (ਏ.ਆਈ.ਆਰ) 1 ਹਾਸਿਲ ਕਰਕੇ ਆਪਣੇ ਸ਼ਹਿਰ ਪਟਿਆਲਾ ਦਾ ਨਾਂਅ ਪੂਰੇ ਦੇਸ਼ ਵਿਚ ਰÏਸ਼ਨ ਕੀਤਾ ਹੈ¢ ਇੰਸਟੀਚਿਊਟ ਆਫ ਚਾਰਟਰਡ ਅਕਾਊਾਟੈਂਟਸ ਆਫ ਇੰਡੀਆ (9319) ਵਲੋਂ ਐਲਾਨੇ ਗਏ ਸੀ.ਏ. ਫਾਈਨਲ ਮਈ 2026 ਦੇ ਨਤੀਜਿਆਂ ਵਿਚ ਨੂਰ ਸਿੰਗਲਾ ਨੇ 600 ਵਿਚੋਂ 499 ਅੰਕ ਪ੍ਰਾਪਤ ਕਰਕੇ ਦੇਸ਼ ਭਰ ਵਿਚ ਪਹਿਲਾ ਸਥਾਨ ਹਾਸਿਲ ਕੀਤਾ¢ ਦੱਸਣਯੋਗ ਹੈ ਕਿ ਨੂਰ ਸਿੰਗਲਾ ਇਕ ਮੱਧਵਰਗੀ ਪਰਿਵਾਰ ਨਾਲ ਸੰਬੰਧ ਰੱਖਦਾ ਹੈ¢ ਉਸ ਦੇ ਪਿਤਾ ਗਗਨਦੀਪ ਸਿੰਗਲਾ ਇਕ ਕਾਰੋਬਾਰੀ ਹਨ, ਜਦਕਿ ਮਾਤਾ ਸੁਜਾਤਾ ਸਿੰਗਲਾ ਘਰੇਲੂ ਅÏਰਤ ਹਨ¢ ਉਸ ਦੀਆਂ ਦੋ ਵੱਡੀਆਂ ਭੈਣਾਂ, ਜਿਨ੍ਹਾਂ…
Read More
ਪੰਜਾਬ – ਸੂਬੇ ‘ਚ ਅੱਜ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ!

ਪੰਜਾਬ – ਸੂਬੇ ‘ਚ ਅੱਜ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ!

ਗੁਰਪ੍ਰੀਤ ਸਿੰਘ :- ਮੌਸਮ ਵਿਭਾਗ ਵੱਲੋਂ ਅੱਜ 19 ਜੂਨ ਪੰਜਾਬ ਦੇ 8 ਜ਼ਿਲ੍ਹਿਆਂ ਲਈ ਮੀਂਹ, ਗਰਜ ਅਤੇ ਬਿਜਲੀ ਡਿੱਗਣ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਗਰਜ ਅਤੇ ਬਿਜਲੀ ਡਿੱਗਣ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਹਾਲਾਂਕਿ, ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗੀ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਪੱਛਮੀ ਗੜਬੜੀ ਅਤੇ ਦੱਖਣੀ ਪੰਜਾਬ ਉੱਤੇ ਇੱਕ ਚੱਕਰਵਾਤੀ ਪ੍ਰਣਾਲੀ ਦੇ ਕਾਰਨ ਪੰਜਾਬ ਵਿੱਚ ਅਜਿਹਾ ਮੌਸਮ ਸਰਗਰਮ ਹੈ।…
Read More
ਮੋਗਾ ਦੇ ਪਿੰਡ ਸੁੱਖਾਨੰਦ ਵਿਖੇ ਕਰ ਦਿੱਤਾ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ!

ਮੋਗਾ ਦੇ ਪਿੰਡ ਸੁੱਖਾਨੰਦ ਵਿਖੇ ਕਰ ਦਿੱਤਾ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ!

ਗੁਰਪ੍ਰੀਤ ਸਿੰਘ :- ਪੰਜਾਬ ਦੇ ਜਿਲਾ ਮੋਗਾ (Moga) ਦੇ ਪਿੰਡ ਸੁੱਖਾਨੰਦ ਵਿਖੇ ਬੀਤੀ ਦੇਰ ਰਾਤ ਇਕ ਗੋਲੀਬਾਰੀ ਦੀ ਵਾਪਰੀ ਘਟਨਾ ਦੌਰਾਨ ਇਕ ਵਿਅਕਤੀ ਦਾ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਵਿਅਕਤੀ ਜਿਸਦਾ ਕਰ ਦਿੱਤਾ ਗਿਆ ਕਤਲ ਮਿਲੀ ਜਾਣਕਾਰੀ ਮੁਤਾਬਕ ਮੋਗਾ ਦੇ ਸਬ-ਡਵੀਜ਼ਨ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਸੁੱਖਾਨੰਦ ਵਿੱਚ ਦੇਰ ਰਾਤ ਗੋਲੀਬਾਰੀ (Shooting) ਦੀ ਘਟਨਾ ਵਾਪਰੀ ਹੈ। ਇਸ ਘਟਨਾ ਦੌਰਾਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਗਿਆ ਪਰ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ । ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਉਰਫ਼ ਗੱਗੂ ਵਾਸੀ ਪਿੰਡ ਚੀਦਾ ਵਜੋਂ…
Read More
ਪੰਜਾਬ ਭਾਜਪਾ ਸੂਬਾ ਪ੍ਰਧਾਨ ਕੇਵਲ ਢਿੱਲੋਂ ਅਤੇ ਮਹਾਂਮੰਤਰੀ ਤਰੁਣ ਚੁੱਘ ਅੱਜ ਅੰਮ੍ਰਿਤਸਰ ਦੌਰੇ ’ਤੇ

ਪੰਜਾਬ ਭਾਜਪਾ ਸੂਬਾ ਪ੍ਰਧਾਨ ਕੇਵਲ ਢਿੱਲੋਂ ਅਤੇ ਮਹਾਂਮੰਤਰੀ ਤਰੁਣ ਚੁੱਘ ਅੱਜ ਅੰਮ੍ਰਿਤਸਰ ਦੌਰੇ ’ਤੇ

ਗੁਰਪ੍ਰੀਤ ਸਿੰਘ :- ਭਾਰਤੀ ਜਨਤਾ ਪਾਰਟੀ ਪੰਜਾਬ ਨੇ ਐਲਾਨ ਕੀਤਾ ਹੈ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਭਾਜਪਾ ਦੇ ਰਾਸ਼ਟਰੀ ਮਹਾਂਮੰਤਰੀ ਤਰੁਣ ਚੁੱਘ ਅੱਜ 18 ਜੂਨ ਨੂੰ ਅੰਮ੍ਰਿਤਸਰ ਦਾ ਇੱਕ ਦਿਨਾ ਦੌਰਾ ਕਰਨਗੇ। ਇਸ ਦੌਰਾਨ ਉਹ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ’ਤੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕਰਨਗੇ ਅਤੇ ਪਾਰਟੀ ਵਰਕਰਾਂ ਤੇ ਸਥਾਨਕ ਆਗੂਆਂ ਨਾਲ ਗੱਲਬਾਤ ਕਰਨਗੇ। ਇਹ ਦੌਰਾ ਪੰਜਾਬ ਦੀ ਅਮੀਰ ਆਧਿਆਤਮਿਕ, ਸੱਭਿਆਚਾਰਕ ਅਤੇ ਰਾਸ਼ਟਰਵਾਦੀ ਵਿਰਾਸਤ ਪ੍ਰਤੀ ਭਾਜਪਾ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਕਾਰਜਕ੍ਰਮ ਅਨੁਸਾਰ ਦੋਵੇਂ ਆਗੂ ਸਵੇਰੇ 10:00 ਵਜੇ ਭੰਡਾਰੀ ਪੁਲ, ਅੰਮ੍ਰਿਤਸਰ ਪਹੁੰਚਣਗੇ। ਇਸ ਤੋਂ ਬਾਅਦ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ…
Read More
ਸੰਗਰੂਰ ਦੇ ਦਿੜ੍ਹਬਾ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ‘ਚ ਚੱਲੀਆਂ ਗੋਲੀਆਂ, ਇੱਕ ਦੀ ਮੌਤ, ਦੋ ਜ਼ਖ਼ਮੀ

ਸੰਗਰੂਰ ਦੇ ਦਿੜ੍ਹਬਾ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ‘ਚ ਚੱਲੀਆਂ ਗੋਲੀਆਂ, ਇੱਕ ਦੀ ਮੌਤ, ਦੋ ਜ਼ਖ਼ਮੀ

ਗੁਰਪ੍ਰੀਤ ਸਿੰਘ :- ਸੰਗਰੂਰ ਦੇ ਦਿੜ੍ਹਬਾ ਤੋਂ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿਥੇ ਜ਼ਮੀਨੀ ਵਿਵਾਦ (Land Dispute) ਨੂੰ ਲੈ ਕੇ ਦੋ ਧਿਰਾਂ 'ਚ ਗੋਲੀਬਾਰੀ ਦੌਰਾਨ ਪਟਿਆਲਾ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ, ਪਿੰਡ ਕਮਾਲਪੁਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਟਕਰਾਅ ਹੋਇਆ, ਜਿਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਅੰਨ੍ਹੇਵਾਹ ਗੋਲੀਬਾਰੀ ਹੋਈ। ਘਟਨਾ ਵਿੱਚ ਪਟਿਆਲਾ (Patiala News) ਦੇ ਰਹਿਣ ਵਾਲੇ 32 ਸਾਲਾਂ ਰੋਹਿਤ ਕੁਮਾਰ ਵਿਅਕਤੀ ਦੀ ਮੌਤ ਹੋ ਗਈ।  ਬ੍ਰੇਕਿੰਗ ਨਿਊਜ਼ ਸੇਵਾ ਜਾਣਕਾਰੀ ਦਿੰਦਿਆਂ ਗੁਰਭੇਜ ਸਿੰਘ ਵਾਸੀ ਕਮਾਲਪੁਰ ਨੇ ਦੋਸ਼ ਲਗਾਇਆ ਕਿ ਪੁਲਿਸ ਦੇ ਮੌਕੇ ਤੋਂ ਜਾਣ ਤੋਂ ਬਾਅਦ ਦੂਜੀ ਧਿਰ ਵੱਲੋਂ ਉਨ੍ਹਾਂ ਦੀ ਕਾਰ 'ਤੇ…
Read More
ਬਰਨਾਲਾ ਦੇ ਅਗਨੀਵੀਰ ਦੀ ਟ੍ਰੇਨਿੰਗ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ, ਟ੍ਰੇਨਿੰਗ ਦੇ ਆਖਰੀ ਪੜ੍ਹਾਅ ‘ਚ ਸੀ ਜਸ਼ਨਪ੍ਰੀਤ ਸਿੰਘ

ਬਰਨਾਲਾ ਦੇ ਅਗਨੀਵੀਰ ਦੀ ਟ੍ਰੇਨਿੰਗ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ, ਟ੍ਰੇਨਿੰਗ ਦੇ ਆਖਰੀ ਪੜ੍ਹਾਅ ‘ਚ ਸੀ ਜਸ਼ਨਪ੍ਰੀਤ ਸਿੰਘ

ਗੁਰਪ੍ਰੀਤ ਸਿੰਘ :- ਬਰਨਾਲਾ ਦੇ ਮਹਿਲ ਕਲਾਂ ਹਲਕੇ ਦੇ ਪਿੰਡ ਬਖਤਗੜ੍ਹ ਦੇ ਇੱਕ 22 ਸਾਲਾ ਨੌਜਵਾਨ ਜਸ਼ਨਪ੍ਰੀਤ ਸਿੰਘ ਦੀ ਉੱਤਰ ਪ੍ਰਦੇਸ਼ ਵਿਖੇ ਟ੍ਰੇਨਿੰਗ ਦੌਰਾਨ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ।  ਪ੍ਰਾਪਤ ਜਾਣਕਾਰੀ ਅਨੁਸਾਰ, ਬੂਟਾ ਸਿੰਘ ਦਾ ਹੋਣਹਾਰ ਪੁੱਤਰ ਜਸ਼ਨਪ੍ਰੀਤ ਸਿੰਘ (Agniveer Jashanpreet Singh) ਦੇਸ਼ ਦੀ ਸੇਵਾ ਦੇ ਜਜ਼ਬੇ ਨਾਲ ਭਾਰਤੀ ਸੈਨਾ ਵਿੱਚ ਬਤੌਰ 'ਅਗਨੀਵੀਰ' ਭਰਤੀ ਹੋਇਆ ਸੀ। ਉਸ ਦੀ ਟ੍ਰੇਨਿੰਗ ਉੱਤਰ ਪ੍ਰਦੇਸ਼ ਦੇ ਫਤਿਹਗੜ੍ਹ ਸਥਿਤ ਆਰਮੀ ਸੈਂਟਰ ਵਿੱਚ ਚੱਲ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਜਸ਼ਨਪ੍ਰੀਤ ਦੀ ਇਹ ਟ੍ਰੇਨਿੰਗ ਖ਼ਤਮ ਹੀ ਹੋਣ ਵਾਲੀ ਸੀ ਅਤੇ ਉਹ ਜਲਦ ਹੀ ਦੇਸ਼ ਸੇਵਾ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਕੇ ਦੇਸ਼ ਦੀਆਂ ਸਰਹੱਦਾਂ…
Read More
ਅਮਰੀਕਾ-ਈਰਾਨ ਜੰਗ ਖਤਮ, ਸਮਝੌਤੇ ‘ਤੇ ਦੋਵਾਂ ਦੇਸ਼ਾਂ ਨੇ ਕੀਤੇ ਦਸਤਖਤ

ਅਮਰੀਕਾ-ਈਰਾਨ ਜੰਗ ਖਤਮ, ਸਮਝੌਤੇ ‘ਤੇ ਦੋਵਾਂ ਦੇਸ਼ਾਂ ਨੇ ਕੀਤੇ ਦਸਤਖਤ

ਰਾਜੀਵ ਸ਼ਰਮਾ :- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਈਰਾਨੀ ਰਾਸ਼ਟਰਪਤੀ ਮਸੂਦ ਪਾਜ਼ੇਸ਼ਕੀਅਨ ਨੇ ਦੋਵਾਂ ਦੇਸ਼ਾਂ ਵਿਚਕਾਰ ਮਹੀਨਿਆਂ ਤੋਂ ਚੱਲ ਰਹੀ ਜੰਗ ਨੂੰ ਖਤਮ ਕਰਨ ਲਈ ਰਸਮੀ ਤੌਰ ‘ਤੇ ਇੱਕ ਸਮਝੌਤੇ ‘ਤੇ ਦਸਤਖਤ ਕਰ ਦਿੱਤੇ ਹਨ। ਟਰੰਪ ਨੇ ਬੁੱਧਵਾਰ ਨੂੰ ਪੈਰਿਸ ਦੇ ਵਰਸੇਲਜ਼ ਪੈਲੇਸ ਵਿਖੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਦੌਰਾਨ ਦਸਤਾਵੇਜ਼ ‘ਤੇ ਦਸਤਖਤ ਕੀਤੇ। ਉੱਥੇ ਹੀ ਈਰਾਨੀ ਰਾਸ਼ਟਰਪਤੀ ਪਾਜ਼ੇਸ਼ਕੀਅਨ ਨੇ ਸਮਝੌਤੇ ‘ਤੇ ਇਲੈਕਟ੍ਰਾਨਿਕ ਤੌਰ ‘ਤੇ ਦਸਤਖਤ ਕੀਤੇ। ਵੀਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ 5 ਵਜੇ ਦੋਵਾਂ ਨੇਤਾਵਾਂ ਦੁਆਰਾ ਇਸ ਸਮਝੌਤੇ ‘ਤੇ ਦਸਤਖਤ ਕਰਨ ਤੋਂ ਤੁਰੰਤ ਬਾਅਦ ਇਹ ਸਮਝੌਤਾ ਲਾਗੂ ਹੋ ਗਿਆ। ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਮਝੌਤੇ…
Read More
ਰੇਲਵੇ ਦਾ ਵੱਡਾ ਫੈਸਲਾ: ਨੈਰੋਗੇਜ ਸੈਕਸ਼ਨ ‘ਤੇ ਇਸ ਦਿਨ ਨਹੀਂ ਚੱਲਣਗੀਆਂ ਟ੍ਰੇਨਾਂ

ਰੇਲਵੇ ਦਾ ਵੱਡਾ ਫੈਸਲਾ: ਨੈਰੋਗੇਜ ਸੈਕਸ਼ਨ ‘ਤੇ ਇਸ ਦਿਨ ਨਹੀਂ ਚੱਲਣਗੀਆਂ ਟ੍ਰੇਨਾਂ

ਗੁਰਪ੍ਰੀਤ ਸਿੰਘ :- ਰੇਲ ‘ਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਇਹ ਇੱਕ ਮਹੱਤਵਪੂਰਨ ਖ਼ਬਰ ਹੈ। ਦੱਸ ਦਈਏ ਕਿ ਪਠਾਨਕੋਟ ਨੈਰੋਗੇਜ ਸੈਕਸ਼ਨ ‘ਤੇ ਹਰ ਸ਼ੁੱਕਰਵਾਰ ਨੂੰ ਰੇਲਗੱਡੀਆਂ ਦਾ ਸੰਚਾਲਨ ਬੰਦ ਰਹੇਗਾ। ਰੇਲਵੇ ਪ੍ਰਸ਼ਾਸਨ ਨੇ ਇਹ ਫੈਸਲਾ ਸੈਕਸ਼ਨ ‘ਤੇ ਮੁਰੰਮਤ, ਰੱਖ-ਰਖਾਅ ਅਤੇ ਸੁਰੱਖਿਆ ਦੇ ਕੰਮ ਕਾਰਨ ਲਿਆ ਹੈ। ਰੇਲਵੇ ਅਧਿਕਾਰੀਆਂ ਦੇ ਅਨੁਸਾਰ, ਇਸ ਰੂਟ ‘ਤੇ ਚੱਲਣ ਵਾਲੀਆਂ ਸਾਰੀਆਂ ਨੈਰੋਗੇਜ ਟ੍ਰੇਨਾਂ ਸ਼ੁੱਕਰਵਾਰ ਨੂੰ ਰੱਦ ਕਰ ਦਿੱਤੀਆਂ ਜਾਣਗੀਆਂ। ਹਰ ਸ਼ੁੱਕਰਵਾਰ ਨੂੰ ਪੂਰੇ ਕਾਂਗੜਾ ਵੈਲੀ ਸੈਕਸ਼ਨ ‘ਤੇ ਸਾਰੀਆਂ ਨੈਰੋ ਗੇਜ ਯਾਤਰੀ ਟ੍ਰੇਨਾਂ ਮੁਅੱਤਲ ਰਹਿਣਗੀਆਂ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਯਾਤਰਾ ਕਰਨ ਤੋਂ ਪਹਿਲਾਂ ਆਪਣੀ ਰੇਲਗੱਡੀ ਦੀ ਸਥਿਤੀ ਦੀ ਜਾਂਚ ਕਰਨ ਅਤੇ ਉਸ…
Read More
ਪੰਜਾਬ ਦੇ 15 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਜਾਣੋ ਆਉਣ ਵਾਲੇ ਦਿਨ ਕਿਵੇਂ ਦਾ ਰਹੇਗਾ ਮੌਸਮ

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਜਾਣੋ ਆਉਣ ਵਾਲੇ ਦਿਨ ਕਿਵੇਂ ਦਾ ਰਹੇਗਾ ਮੌਸਮ

ਗੁਰਪ੍ਰੀਤ ਸਿੰਘ :- ਪੰਜਾਬ ਦੇ 15 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਦਾ ਅਲਰਟ ਜਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਦਾ ਮੌਸਮ 19 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਦੇ ਮਾਨਸਾ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼…
Read More
CBI ਨੇ 75 ਕਰੋੜ ਰੁਪਏ ਦੇ ਘੁਟਾਲੇ ‘ਚ ਚੰਡੀਗੜ੍ਹ ਦੇ IFS ਅਧਿਕਾਰੀ ਨਵਨੀਤ ਸ਼੍ਰੀਵਾਸਤਵ ਨੂੰ ਕੀਤਾ ਗ੍ਰਿਫ਼ਤਾਰ

CBI ਨੇ 75 ਕਰੋੜ ਰੁਪਏ ਦੇ ਘੁਟਾਲੇ ‘ਚ ਚੰਡੀਗੜ੍ਹ ਦੇ IFS ਅਧਿਕਾਰੀ ਨਵਨੀਤ ਸ਼੍ਰੀਵਾਸਤਵ ਨੂੰ ਕੀਤਾ ਗ੍ਰਿਫ਼ਤਾਰ

ਗੁਰਪ੍ਰੀਤ ਸਿੰਘ :- ਕੇਂਦਰੀ ਜਾਂਚ ਬਿਊਰੋ (CBI) ਨੇ 75 ਕਰੋੜ ਰੁਪਏ ਦੇ ਬਹੁਤ ਚਰਚਿਤ CREST ਘੁਟਾਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਚੰਡੀਗੜ੍ਹ (Chandigarh) ਪ੍ਰਸ਼ਾਸਨ ਦੇ 2014 ਬੈਚ ਦੇ IFS ਅਧਿਕਾਰੀ ਨਵਨੀਤ ਸ਼੍ਰੀਵਾਸਤਵ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਗ੍ਰਿਫ਼ਤਾਰੀ ਨੇ ਪ੍ਰਸ਼ਾਸਨਿਕ ਅਤੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। CBI ਨੇ ਇਸ ਮਾਮਲੇ ਵਿੱਚ ਪਹਿਲਾਂ ਹੀ ਇੱਕ ਵਿਸ਼ੇਸ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ, ਜਿਸ ਵਿੱਚ ਕੁੱਲ 13 ਮੁਲਜ਼ਮਾਂ ਦੇ ਨਾਮ ਹਨ। ਮੁਲਜ਼ਮਾਂ ਵਿੱਚ ਬੈਂਕ ਅਧਿਕਾਰੀ, ਸਰਕਾਰੀ ਕਰਮਚਾਰੀ, ਨਿੱਜੀ ਵਿਅਕਤੀ ਅਤੇ ਸ਼ੈੱਲ ਕੰਪਨੀਆਂ ਸ਼ਾਮਲ ਹਨ। ਜਾਂਚ ਏਜੰਸੀ ਦੇ ਅਨੁਸਾਰ, ਉਨ੍ਹਾਂ ਨੇ ਕਥਿਤ ਤੌਰ 'ਤੇ ਸਰਕਾਰੀ ਫੰਡਾਂ ਨੂੰ ਗਬਨ ਕਰਨ…
Read More
ਜੰਮੂ ਤੋਂ ਫੜੇ ਸ਼ੂਟਰਾਂ ਦਾ ਪੁਲਿਸ ਨਾਲ ਮੁਕਾਬਲਾ, ਚੰਡੀਗੜ੍ਹ ਨੇੜੇ ਜੰਗਲਾਂ ਰਾਹੀਂ ਭੱਜਣ ਦੀ ਕੀਤੀ ਸੀ ਕੋਸ਼ਿਸ਼

ਜੰਮੂ ਤੋਂ ਫੜੇ ਸ਼ੂਟਰਾਂ ਦਾ ਪੁਲਿਸ ਨਾਲ ਮੁਕਾਬਲਾ, ਚੰਡੀਗੜ੍ਹ ਨੇੜੇ ਜੰਗਲਾਂ ਰਾਹੀਂ ਭੱਜਣ ਦੀ ਕੀਤੀ ਸੀ ਕੋਸ਼ਿਸ਼

ਗੁਰਪ੍ਰੀਤ ਸਿੰਘ :- ਚੰਡੀਗੜ੍ਹ ਸੈਕਟਰ 11 'ਚ ਇੱਕ ਦਵਾਈਆਂ ਦੀ ਦੁਕਾਨ 'ਚ ਗੋਲੀਆਂ ਚਲਾ ਕੇ ਕੈਸ਼ੀਅਰ ਨੂੰ ਮਾਰਨ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੇ ਜੰਮੂ ਤੋਂ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਸ਼ੂਟਰਾਂ ਨੂੰ ਜਦੋਂ ਜੰਮੂ ਤੋਂ ਚੰਡੀਗੜ੍ਹ ਲਿਆਂਦਾ ਜਾ ਰਿਹਾ ਸੀ ਤਾਂ ਧਨਾਸ ਨੇੜੇ ਮੁਲਜ਼ਮਾਂ ਵੱਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਪੁਲਿਸ ਨਾਲ ਮੁਕਾਬਲਾ ਹੋਇਆ। ਪੁਲਿਸ ਜਾਣਕਾਰੀ ਅਨੁਸਾਰ, ਦੋਵਾਂ ਮੁਲਜ਼ਮਾਂ ਨੂੰ ਮੁੜ ਕਾਬੂ ਕਰ ਲਿਆ ਗਿਆ ਹੈ। ਭੱਜਣ ਦੀ ਕੋਸ਼ਿਸ਼ ਦੌਰਾਨ ਦੋਵੇਂ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਮੁਕਾਬਲਾ ਸੈਕਟਰ 25 ਨੇੜੇ ਹੋਇਆ। ਜਾਣਕਾਰੀ ਅਨੁਸਾਰ, ਸਵੇਰੇ 5 ਵਜੇ…
Read More
ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਚੋਣ ਅੱਜ, ਕਈ ਸੀਟਾਂ ‘ਤੇ ਫਸਵਾਂ ਮੁਕਾਬਲਾ

ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਚੋਣ ਅੱਜ, ਕਈ ਸੀਟਾਂ ‘ਤੇ ਫਸਵਾਂ ਮੁਕਾਬਲਾ

ਗੁਰਪ੍ਰੀਤ ਸਿੰਘ :- ਮਹਾਰਾਸ਼ਟਰ ਦੇ ਸਥਾਨਕ ਸੰਸਥਾ ਹਲਕਿਆਂ ਤੋਂ 11 ਵਿਧਾਨ ਪ੍ਰੀਸ਼ਦ ਸੀਟਾਂ ਲਈ ਵੋਟਿੰਗ ਅੱਜ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਅਤੇ ਗਿਣਤੀ 22 ਜੂਨ ਨੂੰ ਹੋਵੇਗੀ। ਇਨ੍ਹਾਂ 11 ਸੀਟਾਂ ਲਈ 31 ਉਮੀਦਵਾਰ ਚੋਣ ਲੜ ਰਹੇ ਹਨ, ਜਦੋਂ ਕਿ ਛੇ ਸੀਟਾਂ ‘ਤੇ ਉਮੀਦਵਾਰ ਬਿਨਾਂ ਮੁਕਾਬਲਾ ਚੁਣ ਲਏ ਗਏ ਹਨ। ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਮੈਂਬਰਾਂ ਸਮੇਤ ਕੁੱਲ 7,043 ਵੋਟਰ ਆਪਣੀ ਵੋਟ ਪਾਉਣਗੇ। ਜ਼ਿਆਦਾਤਰ ਹਲਕਿਆਂ ਵਿੱਚ ਤਿਕੋਣੀ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਇਹ ਚੋਣਾਂ ਸੱਤਾਧਾਰੀ ਮਹਾਯੁਤੀ ਗੱਠਜੋੜ ਅਤੇ ਵਿਰੋਧੀ ਮਹਾਂ ਵਿਕਾਸ ਅਘਾੜੀ ਦੋਵਾਂ ਲਈ ਇੱਕ ਮਹੱਤਵਪੂਰਨ ਰਾਜਨੀਤਿਕ ਪ੍ਰੀਖਿਆ ਬਣ ਗਈ ਹੈ।…
Read More
‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਨੇ ਬਦਲੀ ਸਰਕਾਰੀ ਸੇਵਾਵਾਂ ਦੀ ਤਸਵੀਰ, 3 ਲੱਖ ਤੋਂ ਵੱਧ ਲੋਕਾਂ ਤੱਕ ਪਹੁੰਚੀਆਂ ਸੇਵਾਵਾਂ

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਨੇ ਬਦਲੀ ਸਰਕਾਰੀ ਸੇਵਾਵਾਂ ਦੀ ਤਸਵੀਰ, 3 ਲੱਖ ਤੋਂ ਵੱਧ ਲੋਕਾਂ ਤੱਕ ਪਹੁੰਚੀਆਂ ਸੇਵਾਵਾਂ

ਚੰਡੀਗੜ (ਗੁਰਪ੍ਰੀਤ ਸਿੰਘ):‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨਾਗਰਿਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਢੰਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ। ਇਸ ਪਹਿਲ ਨੇ ਸੇਵਾਵਾਂ ਦੇਣ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਇਆ ਹੈ, ਵਿਚੋਲਿਆਂ ਉੱਤੇ ਨਿਰਭਰਤਾ ਘਟਾਈ ਹੈ ਅਤੇ ਸ਼ਾਸਨ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਇਆ ਹੈ।ਤਕਨਾਲੋਜੀ-ਆਧਾਰਿਤ ਇਸ ਪ੍ਰਣਾਲੀ ਰਾਹੀਂ ਹੁਣ ਤੱਕ 3.10 ਲੱਖ ਤੋਂ ਵੱਧ ਸੇਵਾਵਾਂ ਨਾਗਰਿਕਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ। ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਮਾਮਲਿਆਂ ਦੀ ਦਰ ਘਟ ਕੇ ਕੇਵਲ 0.33 ਫੀਸਦੀ ਰਹਿ ਗਈ ਹੈ। ਹੁਣ ਨਾਗਰਿਕ 1076 ਹੈਲਪਲਾਈਨ 'ਤੇ ਕਾਲ ਕਰਕੇ ਜਾਂ ਵਟਸਐਪ, ਆਨਲਾਈਨ ਪੋਰਟਲ ਅਤੇ ਸੇਵਾ ਕੇਂਦਰਾਂ…
Read More
ਬੈਂਕ ਪੀਓ ਅਤੇ ਐਲਆਈਸੀ/ਜੀਆਈਸੀ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ, ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਖੋਲ੍ਹੇ ਨਵੇਂ ਮੌਕੇ

ਬੈਂਕ ਪੀਓ ਅਤੇ ਐਲਆਈਸੀ/ਜੀਆਈਸੀ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ, ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਖੋਲ੍ਹੇ ਨਵੇਂ ਮੌਕੇ

*ਚੰਡੀਗੜ੍ਹ (ਗੁਰਪ੍ਰੀਤ ਸਿੰਘ): ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026 ਲਈ ਮੁਫ਼ਤ ਕੋਚਿੰਗ ਦੇਣ ਦਾ ਐਲਾਨ ਕੀਤਾ ਹੈ। ਇਸ ਪਹਿਲ ਨਾਲ ਯੋਗ ਉਮੀਦਵਾਰ ਮਹਿੰਗੀਆਂ ਕੋਚਿੰਗ ਫ਼ੀਸਾਂ ਦੇ ਬੋਝ ਤੋਂ ਬਿਨਾਂ ਪ੍ਰਮੁੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਹੋਣਹਾਰ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ ਕੋਚਿੰਗ, ਮਾਹਿਰ ਮਾਰਗਦਰਸ਼ਨ ਅਤੇ…
Read More
ਪੰਜਾਬ ਵਿੱਚ ਮਾਨਸਿਕ ਸਿਹਤ ਇਲਾਜ ਨੂੰ ਮਿਲੀ ਨਵੀਂ ਰਫ਼ਤਾਰ, ਕੈਸ਼ਲੈੱਸ ਯੋਜਨਾ ਹੇਠ ਸੈਂਕੜੇ ਮਰੀਜ਼ਾਂ ਨੇ ਚੁੱਕਿਆ ਲਾਭ

ਪੰਜਾਬ ਵਿੱਚ ਮਾਨਸਿਕ ਸਿਹਤ ਇਲਾਜ ਨੂੰ ਮਿਲੀ ਨਵੀਂ ਰਫ਼ਤਾਰ, ਕੈਸ਼ਲੈੱਸ ਯੋਜਨਾ ਹੇਠ ਸੈਂਕੜੇ ਮਰੀਜ਼ਾਂ ਨੇ ਚੁੱਕਿਆ ਲਾਭ

, ਚੰਡੀਗੜ (ਗੁਰਪ੍ਰੀਤ ਸਿੰਘ):’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ ਹੁਣ ਵੱਧ ਲੋਕ ਮਾਨਸਿਕ ਸਿਹਤ ਨਾਲ ਸਬੰਧਿਤ ਬੀਮਾਰੀਆਂ ਦਾ ਇਲਾਜ ਕਰਵਾ ਰਹੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਇਲਾਜ ਵਿੱਚ ਆਉਣ ਵਾਲੀਆਂ ਆਰਥਿਕ ਰੁਕਾਵਟਾਂ ਨੂੰ ਘਟਾਉਣਾ ਅਤੇ ਲੋਕਾਂ ਨੂੰ ਸਮੇਂ ਸਿਰ ਇਲਾਜ ਲਈ ਪ੍ਰੇਰਿਤ ਕਰਨਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸਿਜ਼ੋਫਰੀਨੀਆ, ਡਿਪ੍ਰੈਸ਼ਨ, ਬਾਈਪੋਲਰ ਡਿਸਆਰਡਰ, ਐਂਜ਼ਾਇਟੀ ਡਿਸਆਰਡਰ, ਤਣਾਅ ਨਾਲ ਜੁੜੀਆਂ ਸਮੱਸਿਆਵਾਂ ਅਤੇ ਨਸ਼ਾਖ਼ੋਰੀ ਨਾਲ ਸਬੰਧਿਤ ਮਾਨਸਿਕ ਸਿਹਤ ਸਥਿਤੀਆਂ ਸਮੇਤ ਕਈ ਮਾਨਸਿਕ ਰੋਗਾਂ ਦਾ ਇਲਾਜ ਸ਼ਾਮਲ ਹੈ। ਉਨ੍ਹਾਂ…
Read More
ਨਗਰ ਕੌਂਸਲ ਸਰਦੂਲਗੜ੍ਹ ਦੀ ਪ੍ਰਧਾਨਗੀ ਲਈ ਰਾਖਵਾਂਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ

ਨਗਰ ਕੌਂਸਲ ਸਰਦੂਲਗੜ੍ਹ ਦੀ ਪ੍ਰਧਾਨਗੀ ਲਈ ਰਾਖਵਾਂਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ

ਸਰਦੂਲਗੜ੍ਹ (ਗੁਰਪ੍ਰੀਤ ਸਿੰਘ): ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵੱਲੋਂ ਨਗਰ ਕੌਂਸਲ ਸਰਦੂਲਗੜ੍ਹ ਵਿੱਚ ਪ੍ਰਧਾਨ ਅਤੇ ਉਪ ਪ੍ਰਧਾਨ ਦੇ ਅਹੁਦਿਆਂ ਦੀ ਚੋਣ ਸਬੰਧੀ ਰਾਖਵਾਂਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ ਨਗਰ ਕੌਂਸਲ ਸਰਦੂਲਗੜ੍ਹ ਦੇ ਪ੍ਰਧਾਨ ਦਾ ਅਹੁਦਾ ਆਮ (ਖੁੱਲ੍ਹਾ) ਵਰਗ ਲਈ ਰਾਖਵਾਂ ਰੱਖਿਆ ਗਿਆ ਹੈ। ਇਹ ਫ਼ੈਸਲਾ ਪੰਜਾਬ ਮਿਊਂਸਪਲ ਐਕਟ, 1911 ਅਤੇ ਪੰਜਾਬ ਮਿਊਂਸਪਲ (ਪ੍ਰਧਾਨਾਂ ਅਤੇ ਉਪ ਪ੍ਰਧਾਨਾਂ ਦੇ ਅਹੁਦਿਆਂ ਲਈ ਮੈਂਬਰਾਂ ਦੀ ਗਿਣਤੀ ਅਤੇ ਰਾਖਵਾਂਕਰਨ) ਨਿਯਮ, 1994 ਦੇ ਤਹਿਤ ਕੀਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ ਨਗਰ ਕੌਂਸਲ ਦੇ ਕੁੱਲ ਚਾਰ ਵਾਰਡਾਂ ਵਿੱਚੋਂ: ਵਾਰਡ ਨੰਬਰ 1 ਆਮ ਵਰਗ ਲਈ,ਵਾਰਡ ਨੰਬਰ 2 ਅਨੁਸੂਚਿਤ ਜਾਤੀ ਮਹਿਲਾ ਲਈ,ਵਾਰਡ ਨੰਬਰ 3…
Read More
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੱਬੇਵਾਲ (ਗੁਰਪ੍ਰੀਤ ਸਿੰਘ ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਲਗਾਤਾਰ ਕੂੜ ਪ੍ਰਚਾਰ ਕਰ ਰਹੀਆਂ ਹਨ, ਕਿਉਂਕਿ ਉਹ ਨਾ ਤਾਂ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026' ਦੇ ਪਾਸ ਹੋਣ ਨੂੰ ਹਜ਼ਮ ਕਰ ਪਾ ਰਹੀਆਂ ਹਨ ਅਤੇ ਨਾ ਹੀ ਇਸ ਗੱਲ ਨੂੰ ਕਿ ਇੱਕ ਆਮ ਘਰ ਦਾ ਪੁੱਤਰ ਪੰਜਾਬ ਵਿੱਚ ਸੁਚੱਜੇ ਢੰਗ ਨਾਲ ਸਰਕਾਰ ਚਲਾ ਰਿਹਾ ਹੈ। ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਬਿਹਾਲਾ ਵਿਖੇ 'ਲੋਕ ਮਿਲਣੀ' ਦੌਰਾਨ ਵੱਡੇ ਇਕੱਠ ਨੂੰ…
Read More
1 ਜੁਲਾਈ ਤੋਂ ਔਰਤਾਂ ਦੇ ਖਾਤਿਆਂ ਵਿਚ ਆਉਣਗੇ 1 ਹਜ਼ਾਰ ਅਤੇ 1500 ਰੁਪਏ

1 ਜੁਲਾਈ ਤੋਂ ਔਰਤਾਂ ਦੇ ਖਾਤਿਆਂ ਵਿਚ ਆਉਣਗੇ 1 ਹਜ਼ਾਰ ਅਤੇ 1500 ਰੁਪਏ

ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਲੋਕ ਮਿਲਣੀ ਸਮਾਗਮ ਦੌਰਾਨ ਆਖਿਆ ਹੈ ਕਿ 1 ਜੁਲਾਈ ਤੋਂ ਔਰਤਾਂ ਦੇ ਖਾਤਿਆਂ ਵਿਚ 1000 ਤੇ 1500 ਆ ਜਾਣਗੇ । ਕੋਈ ਵੀ ਮਹਿਲਾ ਨਹੀਂ ਰਹੇਗੀ ਵਾਂਝੀ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਵਲੋਂ ਔਰਤਾਂ ਨੂੰ ਉਨ੍ਹਾਂ ਦੇ ਖਾਤਿਆਂ ਵਿਚ 1000 ਰੁਪਏ ਅਤੇ 1500 ਰੁਪਏ ਜੁਲਾਈ ਵਿਚ ਆ ਜਾਣਗੇ ਦਾ ਐਲਾਨ ਹੁਸਿ਼ਆਰਪੁਰ ਦੇ ਚੱਬੇਵਾਲ ਵਿਖੇ ਆਯੋਜਿਤ ਇਕ ਲੋਕ ਮਿਲਣੀ ਸਮਾਗਮ ਦੌਰਾਨ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਭਰੋਸਾ ਦਿੱਤਾ ਹੈ ਕਿ ਦਸਤਾਵੇਜ਼ ਲੇਟ ਹੋਣ ‘ਤੇ ਵੀ 1 ਜੁਲਾਈ ਤੋਂ ਬਣਦੀ ਪੂਰੀ…
Read More
ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ

ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ

ਰਾਜੀਵ ਸ਼ਰਮਾ :- ਪੰਜਾਬੀ ਮੂਲ ਦੇ ਫੁੱਟਬਾਲ ਖਿਡਾਰੀ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਦੀ ਰਾਸ਼ਟਰੀ ਫੁੱਟਬਾਲ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਖਾਸ ਉਪਲਬਧੀ ਹਾਸਲ ਕੀਤੀ ਹੈ। ਨਿਊਜ਼ੀਲੈਂਡ ਦੇ ਸਟਾਰ ਮਿਡਫੀਲਡਰ ਸਰਪ੍ਰੀਤ ਸਿੰਘ ਨੇ ਫੀਫਾ ਵਿਸ਼ਵ ਕੱਪ ਮੈਚ ਦੇ ਪਹਿਲੇ ਗਿਆਰਾਂ ‘ਚ ਸ਼ਾਮਲ ਹੋ ਕੇ ਇਤਿਹਾਸ ਰਚ ਦਿੱਤਾ ਹੈ। ਦੱਸ ਦਈਏ ਕਿ ਇਹ ਉਪਲਬਧੀ ਹਾਸਲ ਕਰਨ ਵਾਲਾ ਸਰਪ੍ਰੀਤ ਸਿੰਘ ਭਾਰਤੀ ਮੂਲ ਦਾ ਪਹਿਲਾ ਖਿਡਾਰੀ ਬਣ ਗਿਆ ਹੈ। ਮਤਲਬ ਕਿ ਸਰਪ੍ਰੀਤ ਸਿੰਘ ਕਿਸੇ ਵੀ ਟੀਮ ਲਈ ਫੀਫਾ ਵਿਸ਼ਵ ਕੱਪ ਮੈਚ ਵਿੱਚ ਸ਼ੁਰੂਆਤ ਕਰਨ ਵਾਲਾ ਪਹਿਲਾ ਭਾਰਤੀ ਮੂਲ ਦਾ ਖਿਡਾਰੀ ਬਣ ਗਿਆ ਹੈ। ਉਸਨੇ ਇਹ ਉਪਲਬਧੀ ਮੰਗਲਵਾਰ ਨੂੰ ਲਾਸ ਏਂਜਲਸ ਵਿੱਚ…
Read More
ਮੁੰਬਈ ਦੇ ਜੁਹੂ ਬੀਚ ਤੇ ਲੱਗ ਗਏ ਕੂੜੇ ਦੇ ਢੇਰ!

ਮੁੰਬਈ ਦੇ ਜੁਹੂ ਬੀਚ ਤੇ ਲੱਗ ਗਏ ਕੂੜੇ ਦੇ ਢੇਰ!

ਗੁਰਪ੍ਰੀਤ ਸਿੰਘ :- ਮੁੰਬਈ ਦਾ ਜੁਹੂ ਬੀਚ ਭਾਰਤ ਦੇ ਸਭ ਤੋਂ ਮਸ਼ਹੂਰ ਅਤੇ ਪ੍ਰਸਿੱਧ ਬੀਚਾਂ ਵਿੱਚੋਂ ਇੱਕ ਹੈ। ਲਗਭਗ 6 ਕਿਲੋਮੀਟਰ ਤੱਕ ਫੈਲਿਆ ਹੋਇਆ ਇਹ ਬੀਚ ਸ਼ਹਿਰ ਸੈਲਾਨੀਆਂ ਲਈ ਆਕਰਸ਼ਣ ਦਾ ਕੇਂਦਰ ਹੈ, ਜਿਸ ਨੂੰ ਦੇਖਣ ਲਈ ਲੋਕ ਬਹੁਤ ਦੂਰ-ਦੂਰ ਤੋਂ ਆਉਂਦੇ ਹਨ। ਇਸ ਸਮੇਂ ਜੇਕਰ ਮੁੰਬਈ ਦੇ ਜੁਹੂ ਬੀਚ ਦੀ ਗੱਲ ਕੀਤੀ ਜਾਵੇ ਤਾਂ ਇਥੇ ਵੱਡੀ ਮਾਤਰਾ ਵਿੱਚ ਪਲਾਸਟਿਕ ਦਾ ਸਾਮਾਨ ਅਤੇ ਕੂੜਾ ਇੱਕਠਾ ਹੋਇਆ ਦੇਖਣ ਨੂੰ ਮਿਲ ਰਿਹਾ ਹੈ। ਸੋਸ਼ਲ ਮੀਡੀਆ 'ਤੇ ਬੀਚ ਦੀ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੇ ਬੀਚ ਦੀ ਸੁਰੱਖਿਆ ਅਤੇ ਸਾਫ-ਸਫ਼ਾਈ ਨੂੰ ਲੈ ਕੇ ਕਈ ਤਰ੍ਹਾਂ ਦਾ ਸਵਾਲ ਖੜੇ…
Read More
ਗੁਰਦੁਆਰੇ ਤੋਂ ਪਰਤਦੇ ਸਮੇਂ ਹਾਦਸਾ, 19 ਸਾਲਾ ਨੌਜਵਾਨ ਦੀ ਮੌਤ; ਮਾਂ ਤੇ ਭੈਣ ਗੰਭੀਰ ਜ਼ਖ਼ਮੀ

ਗੁਰਦੁਆਰੇ ਤੋਂ ਪਰਤਦੇ ਸਮੇਂ ਹਾਦਸਾ, 19 ਸਾਲਾ ਨੌਜਵਾਨ ਦੀ ਮੌਤ; ਮਾਂ ਤੇ ਭੈਣ ਗੰਭੀਰ ਜ਼ਖ਼ਮੀ

ਗੁਰਪ੍ਰੀਤ ਸਿੰਘ :- ਫਤਿਹਗੜ੍ਹ ਸਾਹਿਬ ਦੇ ਪਿੰਡ ਜੱਲਾ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ 19 ਸਾਲਾ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੀ ਮਾਂ ਤੇ ਭੈਣ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈਆਂ। ਪਰਿਵਾਰ ਦੇ ਤਿੰਨੇ ਜੀਅ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਘਟਨਾ ਦੀ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਸੰਗਰੂਰ ਦੇ ਰਹਿਣ ਵਾਲਾ ਕ੍ਰਿਸ਼ਨ ਸਿੰਘ ਆਪਣੀ ਮਾਤਾ ਜਸਵੀਰ ਕੌਰ ਤੇ ਭੈਣ ਰਮਨਦੀਪ ਕੌਰ ਨਾਲ ਮੋਟਰਸਾਈਕਲ ‘ਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ…
Read More
G7 Summit ‘ਚ ਮੋਦੀ-ਟਰੰਪ ਦੁਵੱਲੀ ਮੁਲਾਕਾਤ ਅੱਜ, ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਮੁਲਾਕਾਤ!

G7 Summit ‘ਚ ਮੋਦੀ-ਟਰੰਪ ਦੁਵੱਲੀ ਮੁਲਾਕਾਤ ਅੱਜ, ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਮੁਲਾਕਾਤ!

ਰਾਜੀਵ ਸ਼ਰਮਾ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਜ ਫਰਾਂਸ ਵਿੱਚ ਮਿਲਣ ਵਾਲੇ ਹਨ। ਗਰੁੱਪ ਆਫ਼ ਸੇਵਨ (ਜੀ-7) ਸੰਮੇਲਨ ਦੇ ਮੌਕੇ ‘ਤੇ ਹੋਣ ਵਾਲੀ ਇਸ ਮੁਲਾਕਾਤ ‘ਤੇ ਭਾਰਤ ਅਤੇ ਅਮਰੀਕਾ ਦੋਵਾਂ ਦੇ ਨਾਲ-ਨਾਲ ਦੁਨੀਆ ਦੀ ਨਜ਼ਰ ਰਹੇਗੀ। ਦੋਵੇਂ ਨੇਤਾ ਫਰਵਰੀ 2025 ਵਿੱਚ ਆਪਣੀ ਆਖਰੀ ਮੁਲਾਕਾਤ ਤੋਂ ਲਗਭਗ 16 ਮਹੀਨਿਆਂ ਬਾਅਦ ਮਿਲ ਰਹੇ ਹਨ। ਉਨ੍ਹਾਂ ਦੀ ਆਖਰੀ ਮੁਲਾਕਾਤ ਤੋਂ ਬਾਅਦ, ਦੋਵਾਂ ਦੇਸ਼ਾਂ ਅਤੇ ਵਿਸ਼ਵ ਪੱਧਰ ‘ਤੇ ਦੋਵਾਂ ਦੇ ਸਬੰਧਾਂ ਵਿੱਚ ਮਹੱਤਵਪੂਰਨ ਬਦਲਾਅ ਆਏ ਹਨ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਮੁਲਾਕਾਤਪਿਛਲੇ ਸਾਲ ਪਾਕਿਸਤਾਨ ਵਿਰੁੱਧ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਟਰੰਪ ਅਤੇ ਪ੍ਰਧਾਨ ਮੰਤਰੀ ਮੋਦੀ ਵਿਚਕਾਰ ਇਹ ਪਹਿਲੀ ਦੁਵੱਲੀ ਮੁਲਾਕਾਤ…
Read More
Womens T20 World Cup: ਅੱਜ ਖੇਡੇ ਜਾਣਗੇ 3 ਮੁਕਾਬਲੇ, ਅੱਜ ਭਾਰਤ ਦਾ ਮੁਕਾਬਲਾ ਨੀਦਰਲੈਂਡਜ਼ ਨਾਲ

Womens T20 World Cup: ਅੱਜ ਖੇਡੇ ਜਾਣਗੇ 3 ਮੁਕਾਬਲੇ, ਅੱਜ ਭਾਰਤ ਦਾ ਮੁਕਾਬਲਾ ਨੀਦਰਲੈਂਡਜ਼ ਨਾਲ

ਰਾਜੀਵ ਸ਼ਰਮਾ :- ਅੱਜ World Cup ਟੂਰਨਾਮੈਂਟ ਵਿੱਚ ਕੁੱਲ ਤਿੰਨ ਮੈਚ ਖੇਡੇ ਜਾਣਗੇ। ਪਹਿਲਾ ਮੈਚ ਆਸਟ੍ਰੇਲੀਆ ਅਤੇ ਬੰਗਲਾਦੇਸ਼ ਵਿਚਕਾਰ, ਦੂਜਾ ਭਾਰਤ ਅਤੇ ਨੀਦਰਲੈਂਡਜ਼ ਵਿਚਕਾਰ ਅਤੇ ਤੀਜਾ ਦੱਖਣੀ ਅਫਰੀਕਾ ਅਤੇ ਪਾਕਿਸਤਾਨ ਵਿਚਕਾਰ ਹੋਵੇਗਾ। ਜੇ ਗੱਲ ਭਾਰਤੀ ਮਹਿਲਾ ਟੀਮ ਦੀ ਗੱਲ ਕਰੀਏ ਤਾਂ ਟੀ-20 ਵਿਸ਼ਵ ਕੱਪ 2026 ਵਿੱਚ ਦਿਨ ਦੇ ਦੂਜੇ ਮੁਕਾਬਲੇ ‘ਚ ਅੱਜ ਟੀਮ ਨੀਦਰਲੈਂਡਜ਼ ਨਾਲ ਭਿੜੇਗੀ। ਇਹ ਮੈਚ ਸ਼ਾਮ 7 ਵਜੇ ਤੋਂ ਹੈਡਿੰਗਲੇ (ਲੀਡਜ਼) ਵਿਖੇ ਖੇਡਿਆ ਜਾਵੇਗਾ। ਭਾਰਤ ਨੇ ਆਪਣੇ ਪਿਛਲੇ ਮੈਚ ਵਿੱਚ ਪਾਕਿਸਤਾਨ ਨੂੰ ਹਰਾ ਕੇ ਜਿੱਤ ਨਾਲ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ। ਨੀਦਰਲੈਂਡ ਆਪਣੇ ਸ਼ੁਰੂਆਤੀ ਮੈਚ ਵਿੱਚ ਬੰਗਲਾਦੇਸ਼ ਤੋਂ ਹਾਰ ਗਿਆ ਸੀ। ਦੱਸ ਦਈਏ ਕਿ ਇਹ ਭਾਰਤ ਅਤੇ ਨੀਦਰਲੈਂਡਜ਼…
Read More
Rahul Gandhi ਅੱਜ NEET ਪੇਪਰ ਲੀਕ ਦੇ ਮੁੱਦੇ ‘ਤੇ ਦੇਸ਼ ਵਿਆਪੀ ਮੁਹਿੰਮ ਦੀ ਕਰਨਗੇ ਅਗਵਾਈ

Rahul Gandhi ਅੱਜ NEET ਪੇਪਰ ਲੀਕ ਦੇ ਮੁੱਦੇ ‘ਤੇ ਦੇਸ਼ ਵਿਆਪੀ ਮੁਹਿੰਮ ਦੀ ਕਰਨਗੇ ਅਗਵਾਈ

ਗੁਰਪ੍ਰੀਤ ਸਿੰਘ :- ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ NEET ਪੇਪਰ ਲੀਕ ਦੇ ਮੁੱਦੇ ‘ਤੇ ਦੇਸ਼ ਵਿਆਪੀ ਮੁਹਿੰਮ ਦੀ ਅਗਵਾਈ ਕਰਨਗੇ। ਇਹ ਮੁਹਿੰਮ ਅੱਜ 17 ਜੂਨ ਤੋਂ ਰਾਜਸਥਾਨ ਦੇ ਕੋਟਾ ਤੋਂ ਸ਼ੁਰੂ ਹੋਵੇਗੀ। ਰਾਜਸਥਾਨ ਤੋਂ ਬਾਅਦ, 10 ਜੁਲਾਈ ਨੂੰ ਪ੍ਰਯਾਗਰਾਜ, 11 ਜੁਲਾਈ ਨੂੰ ਪਟਨਾ ਅਤੇ 14 ਜੁਲਾਈ ਨੂੰ ਦਿੱਲੀ ਵਿੱਚ ਵੀ ਇਸੇ ਤਰ੍ਹਾਂ ਦੇ ਸਮਾਗਮ ਕੀਤੇ ਜਾਣਗੇ। ਕਾਂਗਰਸ ਇਸ ਮੁਹਿੰਮ ਲਈ ਲੋਕਾਂ ਨੂੰ ਲਾਮਬੰਦ ਕਰੇਗੀ। ਪਾਰਟੀ ਦਾ ਦਾਅਵਾ ਹੈ ਕਿ ਵਿਦਿਆਰਥੀ, ਪ੍ਰੀਖਿਆ ਦੀ ਤਿਆਰੀ ਕਰ ਰਹੇ ਨੌਜਵਾਨ, ਯੁਵਾ ਸੰਗਠਨ, ਅਧਿਆਪਕ ਅਤੇ ਪ੍ਰੀਖਿਆ ਘੁਟਾਲੇ ਤੋਂ ਸਿੱਧੇ ਤੌਰ ‘ਤੇ ਪ੍ਰਭਾਵਿਤ ਸਾਰੇ ਲੋਕ ਹਿੱਸਾ ਲੈਣਗੇ।
Read More
India-Afghanistan ਵਿਚਾਲੇ ਦੂਜਾ ਵਨਡੇ ਮੈਚ ਅੱਜ

India-Afghanistan ਵਿਚਾਲੇ ਦੂਜਾ ਵਨਡੇ ਮੈਚ ਅੱਜ

ਗੁਰਪ੍ਰੀਤ ਸਿੰਘ :- India-Afghanistan ਵਿਚਾਲੇ ਦੂਜਾ ਵਨਡੇ ਮੈਚ ਅੱਜ ਖੇਡਿਆ ਜਾਵੇਗਾ। ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਵਿੱਚ 1-0 ਦੀ ਬੜ੍ਹਤ ਹਾਸਲ ਕਰਨ ਤੋਂ ਬਾਅਦ, ਭਾਰਤ ਬੁੱਧਵਾਰ ਨੂੰ ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ਵਿੱਚ ਅਫਗਾਨਿਸਤਾਨ ਵਿਰੁੱਧ ਦੂਜੇ ਇੱਕ ਰੋਜ਼ਾ ਮੈਚ ਵਿੱਚ ਜਿੱਤ ਹਾਸਲ ਕਰਨ ਦੇ ਇਰਾਦੇ ਨਾਲ ਮੈਦਾਨ ‘ਤੇ ਉੱਤਰੇਗਾ। ਧਰਮਸ਼ਾਲਾ ਵਿੱਚ ਪਹਿਲੇ ਮੈਚ ਵਿੱਚ ਸੱਤ ਵਿਕਟਾਂ ਦੀ ਸ਼ਾਨਦਾਰ ਜਿੱਤ ਤੋਂ ਬਾਅਦ, ਟੀਮ ਇੰਡੀਆ ਕੋਲ ਹੁਣ ਲਖਨਊ ਵਿੱਚ ਲੜੀ ਆਪਣੇ ਨਾਮ ਕਰਨ ਦਾ ਮੌਕਾ ਹੈ। ਦੂਜੇ ਪਾਸੇ, ਇਹ ਮੈਚ ਅਫਗਾਨਿਸਤਾਨ ਲਈ ਕਰੋ ਜਾਂ ਮਰੋ ਦੀ ਸਥਿਤੀ ਹੋਵੇਗਾ, ਕਿਉਂਕਿ ਹਾਰ ਦਾ ਅਰਥ ਅਫਗਾਨਿਸਤਾਨ ਸੀਰੀਜ਼ ਗੁਆ ਦੇਵੇਗਾ। ਕਪਤਾਨ ਸ਼ੁਭਮਨ ਗਿੱਲ ਨੇ ਪਹਿਲੇ…
Read More
NEET ਰੀ-ਪ੍ਰੀਖਿਆ ਉਮੀਦਵਾਰਾਂ ਲਈ ਖ਼ਾਸ ਖ਼ਬਰ: ਐਡਮਿਟ ਕਾਰਡ ਦਿਖਾ ਕੇ ਕਰ ਸਕਦੈ ਮੁਫ਼ਤ ਬੱਸ ਸਫ਼ਰ

NEET ਰੀ-ਪ੍ਰੀਖਿਆ ਉਮੀਦਵਾਰਾਂ ਲਈ ਖ਼ਾਸ ਖ਼ਬਰ: ਐਡਮਿਟ ਕਾਰਡ ਦਿਖਾ ਕੇ ਕਰ ਸਕਦੈ ਮੁਫ਼ਤ ਬੱਸ ਸਫ਼ਰ

ਗੁਰਪ੍ਰੀਤ ਸਿੰਘ :- ਪੇਪਰ ਲੀਕ ਵਿਵਾਦ ਤੋਂ ਬਾਅਦ ਦੁਬਾਰਾ ਕਰਵਾਈ ਜਾ ਰਹੀ NEET UG 2026 ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਸਰਕਾਰਾਂ ਨੇ ਰਾਹਤ ਦਾ ਇੱਕ ਨਵਾਂ ਭੰਡਾਰ ਖੋਲ੍ਹ ਦਿੱਤਾ ਹੈ। ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼-ਬਿਹਾਰ ਸਮੇਤ ਕਈ ਰਾਜਾਂ ਨੇ 21 ਜੂਨ ਨੂੰ ਹੋਣ ਵਾਲੀ ਇਸ ਮੈਗਾ-ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ ਕੀਤਾ ਹੈ। ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਲਈ ਤਣਾਅ-ਮੁਕਤ ਪ੍ਰੀਖਿਆ ਯਾਤਰਾ ਨੂੰ ਯਕੀਨੀ ਬਣਾਉਣਾ ਅਤੇ ਵਿੱਤੀ ਬੋਝ ਤੋਂ ਰਾਹਤ ਪ੍ਰਦਾਨ ਕਰਨਾ ਹੈ। ਇਸ ਸਹੂਲਤ ਦਾ ਲਾਭ ਉਠਾਉਣ ਲਈ ਉਮੀਦਵਾਰਾਂ ਨੂੰ ਕਿਸੇ ਰਜਿਸਟ੍ਰੇਸ਼ਨ ਦੀ ਲੋੜ ਨਹੀਂ ਪਵੇਗੀ। ਬੱਸ ਵਿੱਚ ਚੜ੍ਹਦੇ ਸਮੇਂ ਸਿਰਫ਼ ਆਪਣਾ ਐਡਮਿਟ…
Read More
ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

ਚੰਡੀਗੜ੍ਹ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅੱਜ 17 ਜੂਨ ਨੂੰ 16 ਜ਼ਿਲ੍ਹਿਆਂ ਵਿੱਚ ਮੀਂਹ, ਤੂਫ਼ਾਨ ਅਤੇ ਬਿਜਲੀ ਡਿੱਗਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਤੇਜ਼ ਹਵਾਵਾਂ ਚੱਲਣ ਦੀ ਵੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਵੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ,…
Read More
ਫਰਜ਼ੀ ਵੀਡੀਓ ਬਾਰੇ ਬੋਲੇ CM ਭਗਵੰਤ ਸਿੰਘ ਮਾਨ, ਕਿਹਾ “ਵੀਡੀਓ ਵਿੱਚ ਮੈਂ ਨਹੀਂ ਹਾਂ”

ਫਰਜ਼ੀ ਵੀਡੀਓ ਬਾਰੇ ਬੋਲੇ CM ਭਗਵੰਤ ਸਿੰਘ ਮਾਨ, ਕਿਹਾ “ਵੀਡੀਓ ਵਿੱਚ ਮੈਂ ਨਹੀਂ ਹਾਂ”

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ ਜਾ ਰਹੀ ਇੱਕ ਫਰਜ਼ੀ ਵੀਡੀਓ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ 'ਤੇ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੀ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਨੂੰ ਲੀਹ ਤੋਂ ਲਾਹੁਣ ਲਈ ਕੋਝੀ ਹਰਕਤ ਅਤੇ ਸਿਆਸਤ ਤੋਂ ਪ੍ਰੇਰਿਤ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਘਟਨਾ ਨੂੰ ਸਰਕਾਰ ਦੇ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਅਤੇ ਪੰਜਾਬ ਪੱਖੀ ਫੈਸਲਿਆਂ ਤੋਂ ਘਬਰਾ ਕੇ ਬੁਖਲਾਹਟ ਭਰੀ ਕੋਸ਼ਿਸ਼ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਕੂੜ ਪ੍ਰਚਾਰ ਕਰਨ ਲਈ ਸਿਆਸੀ ਪ੍ਰਭਾਵ ਹੇਠ ਕੰਮ ਕਰ…
Read More
523 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

523 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

ਐਸ.ਏ.ਐਸ. ਨਗਰ (ਗੁਰਪ੍ਰੀਤ ਸਿੰਘ): ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਸ ਯੁੱਗ ਦਾ ਅੰਤ ਕਰ ਦਿੱਤਾ ਹੈ, ਜਦੋਂ ਸਰਕਾਰੀ ਨੌਕਰੀਆਂ ਪੈਸੇ ਬਦਲੇ ਵੇਚੀਆਂ ਅਤੇ ਰਾਜਨੀਤਿਕ ਪ੍ਰਭਾਵ ਰਾਹੀਂ ਦਿੱਤੀਆਂ ਜਾਂਦੀਆਂ ਸਨ, ਜਿਸ ਨਾਲ ਯੋਗ ਉਮੀਦਵਾਰ ਮੌਕਿਆਂ ਤੋਂ ਵਾਂਝੇ ਰਹਿ ਜਾਂਦੇ ਸਨ। ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਪ੍ਰਕਿਰਿਆ ਰਾਹੀਂ ਚਾਰ ਸਾਲਾਂ ਵਿੱਚ 67,563 ਸਰਕਾਰੀ ਨੌਕਰੀਆਂ ਦੇਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਨੌਜਵਾਨਾਂ ਦੇ ਵਿਸ਼ਵਾਸ ਨੂੰ ਬਹਾਲ ਕੀਤਾ ਹੈ, ਜਿਸ ਨਾਲ ਰੋਜ਼ਗਾਰ…
Read More
ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

ਐਸ.ਏ.ਐਸ. ਨਗਰ (ਗੁਰਪ੍ਰੀਤ ਸਿੰਘ): ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਮਹਿਲਾ ਪੁਲਿਸ ਕਰਮਚਾਰੀ ਅਤੇ ਹੋਰ ਯੋਗ ਕਰਮਚਾਰੀ ਸ਼ਾਮਲ ਹਨ, ਨੂੰ ਉਨ੍ਹਾਂ ਦਾ ਪਰਖਕਾਲ ਸਮਾਂ ਪੂਰਾ ਹੋਣ ਉਪਰੰਤ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਤਾਇਨਾਤ ਕੀਤਾ ਜਾਵੇਗਾ। ਇਹ ਫ਼ੈਸਲਾ, ਜਿਸ ਦਾ ਉਦੇਸ਼ ਮਹਿਲਾ ਕਰਮਚਾਰੀਆਂ ਦੇ ਨਿੱਜੀ ਜੀਵਨ ਅਤੇ ਦਫ਼ਤਰੀ ਕੰਮ ਦਰਮਿਆਨ ਸੰਤੁਲਨ ਨੂੰ ਬਿਹਤਰ ਬਣਾਉਣਾ ਹੈ, ਨੂੰ ਇਤਿਹਾਸਕ ਕਰਮਚਾਰੀ-ਪੱਖੀ ਪਹਿਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…
Read More
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਵਾਦਤ ਵੀਡੀਓ ਮੁੱਦੇ ‘ਤੇ ਜਵਾਬੀ ਹਮਲਾ ਕਰਦਿਆਂ ਕਿਹਾ, “ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੈਂ ਨਹੀਂ ਹਾਂ।”

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਵਾਦਤ ਵੀਡੀਓ ਮੁੱਦੇ ‘ਤੇ ਜਵਾਬੀ ਹਮਲਾ ਕਰਦਿਆਂ ਕਿਹਾ, “ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੈਂ ਨਹੀਂ ਹਾਂ।”

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਭਗਵੰਤ ਮਾਨ ਨੇ ਕਥਿਤ ਵਾਇਰਲ ਵੀਡੀਓ ਬਾਰੇ ਪਹਿਲੀ ਵਾਰ ਖੁੱਲ੍ਹ ਕੇ ਗੱਲ ਕਰਦਿਆਂ ਕਿਹਾ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਵਿਅਕਤੀ ਦਾ ਕੱਦ ਅਤੇ ਸਰੀਰ ਉਨ੍ਹਾਂ ਨਾਲ ਮੇਲ ਨਹੀਂ ਖਾਂਦਾ। "ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਸਪੱਸ਼ਟ ਤੌਰ 'ਤੇ ਕਿਹਾ ਸੀ" ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਗਿਆ ਸੀ, ਤਾਂ ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਉਹ ਵਿਵਾਦਤ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ…
Read More
ਅਕਾਲ ਤਖ਼ਤ ਦੇ ਹੁਕਮਨਾਮੇ ਤੇ ਸੀਐਮ ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ਤੇ ਮੇਰੇ ਖਿਲਾਫ਼ ਪ੍ਰਚਾਰ

ਅਕਾਲ ਤਖ਼ਤ ਦੇ ਹੁਕਮਨਾਮੇ ਤੇ ਸੀਐਮ ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ਤੇ ਮੇਰੇ ਖਿਲਾਫ਼ ਪ੍ਰਚਾਰ

ਗੁਰਪ੍ਰੀਤ ਸਿੰਘ :- ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਮੈਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਬੁਲਾਇਆ ਗਿਆ ਸੀ, ਉਸ ਸਮੇਂ ਵੀ ਮੈਂ ਕਿਹਾ ਸੀ ਇਹ ਮੈਂ ਨਹੀਂ ਹਾਂ। ਸੀਐਮ ਨੇ ਕਿਹਾ ਕਿ ਜਿਹੜਾ ਬੰਦਾ ਉਸ ਵੀਡੀਓ 'ਚ ਹੈ, ਨਾ ਉਸ ਨਾਲ ਮੇਰਾ ਕੱਦ-ਕਾਠ ਮਿਲਦਾ ਹੈ ਤੇ ਸਰੀਰਕ ਬਣਤਰ ਵੀ ਉਸ ਨਾਲ ਨਹੀਂ ਮਿਲਦੀ ਹੈ। ਪਰ, ਮੈਂ ਹੈਰਾਨ ਹਾਂ ਕਿ ਧਰਮ ਦੇ ਇੰਨੇ ਵੱਡੇ ਅਹੁਦਿਆਂ 'ਤੇ ਬੈਠੇ ਲੋਕ ਕਿਵੇਂ ਆਪਣੇ ਸਿਆਸੀ ਆਕਾਵਾਂ ਦੀ ਸ਼ੈਅ 'ਤੇ ਇਸ ਤਰ੍ਹਾਂ ਦਾ ਝੂਠਾ ਪ੍ਰੋਪੇਗੰਡਾ ਕਰ ਰਹੇ ਹਨ।ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਬੀਤੀ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ ਦੋਖੀ ਤੇ ਪੰਥ ਵਿਰੋਧੀ ਐਲਾਨੇ…
Read More
ਭਾਰਤ ਵਿੱਚ ਟੈਲੀਗ੍ਰਾਮ ਤੇ ਪਾਬੰਦੀ!

ਭਾਰਤ ਵਿੱਚ ਟੈਲੀਗ੍ਰਾਮ ਤੇ ਪਾਬੰਦੀ!

ਰਾਜੀਵ ਸ਼ਰਮਾ :- ਇਸ ਸਮੇਂ ਦੀ ਵੱਡੀ ਖ਼ਬਰ ਇਹ ਹੈ ਕਿ ਕੇਂਦਰ ਸਰਕਾਰ ਨੇ NEET (UG) ਦੀ ਮੁੜ ਪ੍ਰੀਖਿਆ ਦੇ ਮੱਦੇਨਜ਼ਰ ਟੈਲੀਗ੍ਰਾਮ ‘ਤੇ ਅਸਥਾਈ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪ੍ਰੀਖਿਆ 21 ਜੂਨ ਨੂੰ ਹੋਣ ਵਾਲੀ ਹੈ, ਅਤੇ ਸਰਕਾਰ ਨੇ 22 ਜੂਨ ਤੱਕ ਟੈਲੀਗ੍ਰਾਮ ਦੀ ਪਹੁੰਚ ‘ਤੇ ਪਾਬੰਦੀ ਲਗਾ ਦਿੱਤੀ ਹੈ। ਰਾਸ਼ਟਰੀ ਜਾਂਚ ਏਜੰਸੀ ਨੇ ਕਿਹਾ, “ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਸੂਚਨਾ ਤਕਨਾਲੋਜੀ ਐਕਟ, 2000 ਦੀ ਧਾਰਾ 69A ਦੇ ਤਹਿਤ ਇੱਕ ਨਿਰਦੇਸ਼ ਜਾਰੀ ਕੀਤਾ ਹੈ। ਇਸ ਨਿਰਦੇਸ਼ ਦੇ ਤਹਿਤ, ਭਾਰਤ ਵਿੱਚ ਟੈਲੀਗ੍ਰਾਮ ਪਲੇਟਫਾਰਮ ਤੱਕ ਪਹੁੰਚ ਇੱਕ ਨਿਸ਼ਚਿਤ ਅਤੇ ਸੀਮਤ ਮਿਆਦ (22 ਜੂਨ, 2026 ਤੱਕ) ਲਈ ਸੀਮਤ ਕਰ ਦਿੱਤੀ…
Read More
ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ!

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ!

ਗੁਰਪ੍ਰੀਤ ਸਿੰਘ :- ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਹੁਣ ਰਸਮੀ ਤੌਰ 'ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ ਰੱਖ ਦਿੱਤਾ ਗਿਆ ਹੈ। ਇਸ ਸਬੰਧੀ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਦੱਸ ਦੇਈਏ ਕਿ ਇਸ ਨਵੇਂ ਨਾਂ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ‘ਤੇ ਕੀਤਾ ਗਿਆ ਸੀ। ਇਹ ਹਵਾਈ ਅੱਡਾ ਜਲੰਧਰ ਅਤੇ ਹੁਸ਼ਿਆਰਪੁਰ ਸਮੇਤ ਪੂਰੇ ਦੋਆਬਾ ਖੇਤਰ ਲਈ ਹਵਾਈ ਸੇਵਾਵਾਂ ਦਾ ਮੁੱਖ ਕੇਂਦਰ ਹੈ। ਕੇਂਦਰ ਸਰਕਾਰ ਅਨੁਸਾਰ,…
Read More
ਪੰਜਾਬ ‘ਚ ਨਸ਼ੇ ਦਾ ਕਹਿਰ: ਸਾਲ 2024 ਦੌਰਾਨ 139 ਲੋਕਾਂ ਨੇ ਗੁਆਈ ਜਾਨ, NCRB ਦੀ ਰਿਪੋਰਟ ‘ਚ ਵੱਡਾ ਖੁਲਾਸਾ

ਪੰਜਾਬ ‘ਚ ਨਸ਼ੇ ਦਾ ਕਹਿਰ: ਸਾਲ 2024 ਦੌਰਾਨ 139 ਲੋਕਾਂ ਨੇ ਗੁਆਈ ਜਾਨ, NCRB ਦੀ ਰਿਪੋਰਟ ‘ਚ ਵੱਡਾ ਖੁਲਾਸਾ

ਗੁਰਪ੍ਰੀਤ ਸਿੰਘ :- ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀਆਂ ਸਰਕਾਰੀ ਮੁਹਿੰਮਾਂ ਦੇ ਬਾਵਜੂਦ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਗੰਭੀਰ ਸਮਾਜਿਕ ਚੁਣੌਤੀ ਬਣੀ ਹੋਈ ਹੈ। ਨੈਸ਼ਨਲ ਕ੍ਰਾਈਮ ਰਿਕਾਰਡਜ਼ ਬਿਊਰੋ (ਐਨਸੀਆਰਬੀ) ਦੀ ਸਾਲ 2024 ਦੀ ਰਿਪੋਰਟ ਅਨੁਸਾਰ ਸੂਬੇ ਵਿੱਚ ਨਸ਼ਿਆਂ ਕਾਰਨ ਕੁੱਲ 139 ਲੋਕਾਂ ਦੀ ਮੌਤ ਦਰਜ ਕੀਤੀ ਗਈ। ਇਨ੍ਹਾਂ ਵਿੱਚੋਂ 33 ਮੌਤਾਂ ਸ਼ਰਾਬ ਦੇ ਸੇਵਨ ਨਾਲ ਜਦਕਿ 106 ਮੌਤਾਂ ਹੋਰ ਨਸ਼ੀਲੇ ਪਦਾਰਥਾਂ ਕਾਰਨ ਹੋਈਆਂ। ਰਿਪੋਰਟ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ ਨਸ਼ੇ ਦੀ ਸਮੱਸਿਆ ਹੁਣ ਸਿਰਫ਼ ਕਾਨੂੰਨ-ਵਿਵਸਥਾ ਦਾ ਮੁੱਦਾ ਨਹੀਂ ਰਹੀ, ਸਗੋਂ ਇਹ ਸਮਾਜ ਅਤੇ ਸਿਹਤ ਨਾਲ ਜੁੜਿਆ ਵੱਡਾ ਸੰਕਟ ਬਣ ਚੁੱਕੀ ਹੈ। ਭਾਵੇਂ ਪੰਜਾਬ ਵਿੱਚ ਹਰ ਰੋਜ਼ ਨਸ਼ੇ ਕਾਰਨ…
Read More
ਹੋਰਮੁਜ਼ ਕਦੋਂ ਪੂਰੀ ਤਰ੍ਹਾਂ ਖੁੱਲ੍ਹੇਗਾ? ਅਮਰੀਕਾ-ਈਰਾਨ ਸਮਝੌਤੇ ਤੇ ਡਿਜੀਟਲ ਦਸਤਖ਼ਤ ਤੋਂ ਬਾਅਦ ਟਰੰਪ ਨੇ ਦੱਸੀ ਤਾਰੀਖ਼

ਹੋਰਮੁਜ਼ ਕਦੋਂ ਪੂਰੀ ਤਰ੍ਹਾਂ ਖੁੱਲ੍ਹੇਗਾ? ਅਮਰੀਕਾ-ਈਰਾਨ ਸਮਝੌਤੇ ਤੇ ਡਿਜੀਟਲ ਦਸਤਖ਼ਤ ਤੋਂ ਬਾਅਦ ਟਰੰਪ ਨੇ ਦੱਸੀ ਤਾਰੀਖ਼

ਰਾਜੀਵ ਸ਼ਰਮਾ :- ਅਮਰੀਕਾ ਤੇ ਈਰਾਨ ਵਿਚਕਾਰ ਇੱਕ ਸ਼ਾਂਤੀ ਸਮਝੌਤਾ ਹੋ ਗਿਆ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਦੋਵੇਂ ਦੇਸ਼ ਇੱਕ ਸਮਝੌਤੇ ਲਈ ਇੱਕ ਫ੍ਰੇਮਵਰਕ ‘ਤੇ ਪਹੁੰਚ ਗਏ ਹਨ। ਫਰਾਂਸ ਤੋਂ ਬੋਲਦੇ ਹੋਏ, ਜਿੱਥੇ ਉਹ ਜੀ-7 ਸੰਮੇਲਨ ਲਈ ਪਹੁੰਚੇ ਸਨ, ਟਰੰਪ ਨੇ ਕਿਹਾ ਕਿ ਇਸ ਡੀਲ ‘ਤੇ ਡਿਜੀਟਲ ਤੌਰ ‘ਤੇ ਦਸਤਖ਼ਤ ਕੀਤੇ ਗਏ ਹਨ, ਜਿਸ ‘ਤੇ ਰਸਮੀ ਦਸਤਖਤ ਸ਼ੁੱਕਰਵਾਰ ਨੂੰ ਜੇਨੇਵਾ ‘ਚ ਹੋਣੇ ਹਨ। ਜਦੋਂ ਕਿ ਸਟ੍ਰੇਟ ਆਫ਼ ਹੋਰਮੁਜ਼ ਦਾ ਖੁਲ੍ਹਣਾ ਸਮਝੌਤੇ ਦਾ ਮੁੱਖ ਕੇਂਦਰ ਹੈ, ਪਰ ਇਸ ਵੇਲੇ ਇਸ ਨੂੰ ਸਿਰਫ਼ ਅੰਸ਼ਕ ਤੌਰ ‘ਤੇ ਹੀ ਖੋਲ੍ਹਿਆ ਗਿਆ ਹੈ। ਸ਼ੁੱਕਰਵਾਰ (19 ਜੂਨ) ਤੋਂ ਇਸ ਦੇ ਪੂਰੀ ਤਰ੍ਹਾਂ ਖੁੱਲ੍ਹਣ ਦੀ…
Read More
ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਹਲਕੇ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਰੂ-ਬ-ਰੂ ਹੋਣਗੇ। ਇਸ ਦੌਰਾਨ ਉਹ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲੈ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਇਸ ਮੌਕੇ ‘ਤੇ ਹਲਕੇ ਲਈ ਕੁਝ ਵਿਕਾਸ ਪ੍ਰੋਜੈਕਟਾਂ ਜਾਂ ਲੋਕ ਭਲਾਈ ਨਾਲ ਜੁੜੇ ਐਲਾਨ ਵੀ ਕਰ ਸਕਦੇ ਹਨ। ਪ੍ਰਸ਼ਾਸਨ ਵੱਲੋਂ ਪ੍ਰੋਗਰਾਮ ਨੂੰ ਲੈ ਕੇ ਸੁਰੱਖਿਆ ਅਤੇ ਹੋਰ ਪ੍ਰਬੰਧ ਪੂਰੇ ਕਰ ਲਏ ਗਏ ਹਨ। ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕਾਂ, ਪਾਰਟੀ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ…
Read More
USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ!

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ!

ਰਾਜੀਵ ਸ਼ਰਮਾ :- ਮੰਗਲਵਾਰ ਸਵੇਰੇ ਅਮਰੀਕਾ ਦੇ ਕੈਲੀਫੋਰਨੀਆ ਤੋਂ ਇੱਕ ਭਿਆਨਕ ਜਹਾਜ਼ ਹਾਦਸੇ ਦੀ ਖ਼ਬਰ ਸਾਹਮਣੇ ਆਈ। ਅਮਰੀਕੀ ਹਵਾਈ ਸੈਨਾ ਦੇ ਸਭ ਤੋਂ ਭਰੋਸੇਮੰਦ ਜਹਾਜ਼ਾਂ ਵਿੱਚੋਂ ਇੱਕ, ਇੱਕ ਬੀ-52 ਸਟ੍ਰੈਟੋਫੋਰਟਰੈਸ ਬੰਬਾਰ, ਦੱਖਣੀ ਕੈਲੀਫੋਰਨੀਆ ਵਿੱਚ ਇੱਕ ਹਵਾਈ ਸੈਨਾ ਦੇ ਅੱਡੇ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ। ਅਮਰੀਕੀ ਹਵਾਈ ਸੈਨਾ ਦੇ ਅਨੁਸਾਰ, ਇਸ ਵਿੱਚ ਸਵਾਰ ਸਾਰੇ ਅੱਠ ਲੋਕ ਮਾਰੇ ਗਏ। ਦੱਸ ਦਈਏ ਕਿ ਅਮਰੀਕੀ ਹਵਾਈ ਸੈਨਾ ਦੇ ਅਨੁਸਾਰ, ਜਹਾਜ਼ ਇੱਕ ਨਿਯਮਤ ਟੈਸਟ ਉਡਾਣ ‘ਤੇ ਸੀ। ਸਵੇਰੇ ਲਗਭਗ 11:20 ਵਜੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ, ਜਹਾਜ਼ ਹਾਦਸਾਗ੍ਰਸਤ ਹੋ ਗਿਆ ਅਤੇ ਅੱਗ ਲੱਗ…
Read More
ਬਠਿੰਡਾ ਮਾਨਸਾ ਸੜਕ ਤੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮਹਿਲਾ ਥਾਣੇਦਾਰ ਦੀ ਮੌਤ!

ਬਠਿੰਡਾ ਮਾਨਸਾ ਸੜਕ ਤੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮਹਿਲਾ ਥਾਣੇਦਾਰ ਦੀ ਮੌਤ!

ਬਠਿੰਡਾ :- ਮੰਗਲਵਾਰ ਨੂੰ ਸਵੇਰ ਵੇਲੇ ਬਠਿੰਡਾ-ਮਾਨਸਾ ਰੋਡ 'ਤੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਪੰਜਾਬ ਪੁਲਿਸ ਦੀ ਮਹਿਲਾ ਸਬ ਇੰਸਪੈਕਟਰ ਬੇਅੰਤ ਕੌਰ ਦੀ ਮੌਤ ਹੋ ਗਈ ਹੈ। ਇਹ ਥਾਣੇਦਾਰ ਮਾਨਸਾ ਦੇ ਮਹਿਲਾ ਥਾਣਾ ਦੀ ਮੁੱਖ ਥਾਣਾ ਅਫਸਰ ਦੱਸੀ ਜਾ ਰਹੀ ਹੈ। ਬੇਅੰਤ ਕੌਰ ਆਪਣੀ ਡਿਊਟੀ ਤੇ ਮਾਨਸਾ ਵੱਲ ਜਾ ਰਹੀ ਸੀ ਤਾਂ ਉਸ ਦੀ ਕਾਰ ਅਤੇ ਤੂੜੀ ਨਾਲ ਭਰੇ ਟਰੈਕਟਰ-ਟਰਾਲੀ ਵਿਚਕਾਰ ਗੁਰਦੁਆਰਾ ਤਿੱਤਰਸਰ ਸਾਹਿਬ ਦੇ ਨਜ਼ਦੀਕ ਟੱਕਰ ਹੋ ਗਈ‌। ਇਸ ਭਿਆਨਕ ਹਾਦਸੇ ਦੌਰਾਨ ਸਬ ਇੰਸਪੈਕਟਰ ਬੇਅੰਤ ਕੌਰ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਬੇਅੰਤ ਕੌਰ ਦਾ ਪੇਕਾ ਪਿੰਡ ਬਠਿੰਡਾ ਜ਼ਿਲ੍ਹੇ ਵਿੱਚ ਜੰਗੀਰਾਣਾ ਹੈ ਜਦੋਂ…
Read More
ਪੰਜਾਬ ਵਿੱਚ ਮੌਸਮ ਦਾ ਵੱਡਾ ਅਲਰਟ, 13 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਚੇਤਾਵਨੀ ਜਾਰੀ

ਪੰਜਾਬ ਵਿੱਚ ਮੌਸਮ ਦਾ ਵੱਡਾ ਅਲਰਟ, 13 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਚੇਤਾਵਨੀ ਜਾਰੀ

ਗੁਰਪ੍ਰੀਤ ਸਿੰਘ :- ਪੰਜਾਬ ਦੇ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਸੂਬੇ ਦੇ 13 ਜ਼ਿਲ੍ਹਿਆਂ ਲਈ ਗਰਜ, ਬਿਜਲੀ ਅਤੇ ਗਰਜ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਅਨੁਸਾਰ, ਚੇਤਾਵਨੀ ਅਵਧੀ ਦੌਰਾਨ, ਜੋ ਕਿ ਸਵੇਰੇ 9:32 ਵਜੇ ਤੱਕ ਹੈ, ਕਈ ਖੇਤਰਾਂ ਵਿੱਚ ਤੇਜ਼ ਹਵਾਵਾਂ ਅਤੇ ਖਰਾਬ ਮੌਸਮ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਬੁਢਲਾਡਾ, ਲਹਿਰਾ, ਮੂਨਕ, ਪਤਾਰਾ, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਗੁਰਦਾਸਪੁਰ ਅਤੇ ਪਠਾਨਕੋਟ ਦੇ ਕੁਝ ਇਲਾਕਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਗਰਜ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਇਸ…
Read More
ਅਕਾਲੀ ਦਲ ਵੱਲੋਂ ਭਵਿੱਖੀ ਰਣਨੀਤੀ ਦੀ ਤਿਆਰੀ; 17 ਜੂਨ ਨੂੰ ਬੁਲਾਈ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ

ਅਕਾਲੀ ਦਲ ਵੱਲੋਂ ਭਵਿੱਖੀ ਰਣਨੀਤੀ ਦੀ ਤਿਆਰੀ; 17 ਜੂਨ ਨੂੰ ਬੁਲਾਈ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ

ਗੁਰਪ੍ਰੀਤ ਸਿੰਘ :- ਸ਼੍ਰੋਮਣੀ ਅਕਾਲੀ ਦਲ ਨੇ 17 ਜੂਨ ਨੂੰ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿੱਚ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਹਾਲੀਆ ਪੰਥਕ ਘਟਨਾਕ੍ਰਮ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਾਲ ਹੀ ਵਿੱਚ ਸਾਹਮਣੇ ਆਏ ਘਟਨਾਕ੍ਰਮ ਦੇ ਮੱਦੇਨਜ਼ਰ ਵੱਖ-ਵੱਖ ਪੰਥਕ ਸ਼ਖ਼ਸੀਅਤਾਂ, ਸੰਸਥਾਵਾਂ ਅਤੇ ਜਥੇਬੰਦੀਆਂ ਦੇ ਰੁਖ ’ਤੇ ਵੀ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰ ਕਮੇਟੀ ਦੀ ਮੀਟਿੰਗ ਵਿੱਚ ਸਿਆਸੀ ਅਤੇ ਧਾਰਮਿਕ ਮਾਮਲਿਆਂ ਨਾਲ ਜੁੜੇ ਮੌਜੂਦਾ ਮੁੱਦਿਆਂ ਦੇ ਨਾਲ-ਨਾਲ…
Read More
ਨਵੀਆਂ NCERT ਕਿਤਾਬਾਂ ਦੀ ਘਾਟ ਬਾਰੇ ਸਪੱਸ਼ਟੀਕਰਨ, ਸਾਰੀਆਂ ਅੱਪਡੇਟ ਕੀਤੀਆਂ ਪਾਠ ਪੁਸਤਕਾਂ ਜਲਦੀ ਹੀ ਹੋਣਗੀਆਂ ਉਪਲਬਧ

ਨਵੀਆਂ NCERT ਕਿਤਾਬਾਂ ਦੀ ਘਾਟ ਬਾਰੇ ਸਪੱਸ਼ਟੀਕਰਨ, ਸਾਰੀਆਂ ਅੱਪਡੇਟ ਕੀਤੀਆਂ ਪਾਠ ਪੁਸਤਕਾਂ ਜਲਦੀ ਹੀ ਹੋਣਗੀਆਂ ਉਪਲਬਧ

ਨਵੀਂ ਦਿੱਲੀ (ਗੁਰਪ੍ਰੀਤ ਸਿੰਘ) : ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲਾਂ ਨੂੰ ਭਰੋਸਾ ਦਿੱਤਾ ਹੈ ਕਿ ਨਵੀਆਂ ਅਤੇ ਅੱਪਡੇਟ ਕੀਤੀਆਂ ਪਾਠ ਪੁਸਤਕਾਂ ਦੀ ਉਪਲਬਧਤਾ ਜਲਦੀ ਹੀ ਯਕੀਨੀ ਬਣਾਈ ਜਾਵੇਗੀ। ਕੌਂਸਲ ਨੇ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਅਨੁਸਾਰ ਤਿਆਰ ਕੀਤੀਆਂ ਗਈਆਂ ਨਵੀਆਂ ਪਾਠ ਪੁਸਤਕਾਂ ਦੀ ਵੰਡ ਨੂੰ ਮਜ਼ਬੂਤ ​​ਕਰਨ ਲਈ ਵਿਆਪਕ ਯਤਨ ਕੀਤੇ ਜਾ ਰਹੇ ਹਨ। ਐਨਸੀਈਆਰਟੀ ਦੇ ਅਨੁਸਾਰ, ਨਵੀਆਂ ਪਾਠ ਪੁਸਤਕਾਂ ਇਸਦੇ ਵਿਕਰੇਤਾ ਨੈੱਟਵਰਕ, ਵਿਕਰੀ ਆਊਟਲੈਟਾਂ, ਔਨਲਾਈਨ ਪੋਰਟਲਾਂ, ਈ-ਕਾਮਰਸ ਪਲੇਟਫਾਰਮਾਂ ਅਤੇ ਕੇਂਦਰੀ ਵੇਅਰਹਾਊਸਿੰਗ ਕਾਰਪੋਰੇਸ਼ਨ (ਸੀਡਬਲਯੂਸੀ) ਦੇ ਸਹਿਯੋਗ ਨਾਲ ਸਥਾਪਿਤ ਰਣਨੀਤਕ ਵੰਡ ਕੇਂਦਰਾਂ (ਐਸਡੀਸੀ) ਰਾਹੀਂ ਸਪਲਾਈ ਕੀਤੀਆਂ ਜਾ ਰਹੀਆਂ ਹਨ। ਕੌਂਸਲ ਨੇ ਭਰੋਸਾ…
Read More
ਭਾਰਤ ਬਨਾਮ ਅਫਗਾਨਿਸਤਾਨ ਦੂਜਾ ਵਨਡੇ ਅੱਜ ਲਖਨਊ ‘ਚ, ਟੀਮ ਇੰਡੀਆ ਦੀਆਂ ਨਜ਼ਰਾਂ ਸੀਰੀਜ਼ ਜਿੱਤਣ ‘ਤੇ

ਭਾਰਤ ਬਨਾਮ ਅਫਗਾਨਿਸਤਾਨ ਦੂਜਾ ਵਨਡੇ ਅੱਜ ਲਖਨਊ ‘ਚ, ਟੀਮ ਇੰਡੀਆ ਦੀਆਂ ਨਜ਼ਰਾਂ ਸੀਰੀਜ਼ ਜਿੱਤਣ ‘ਤੇ

ਲਖਨਊ (ਗੁਰਪ੍ਰੀਤ ਸਿੰਘ) : ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਏਕਾਨਾ ਕ੍ਰਿਕਟ ਸਟੇਡੀਅਮ ਆਈਪੀਐਲ ਤੋਂ ਬਾਅਦ ਇੱਕ ਵਾਰ ਫਿਰ ਅੰਤਰਰਾਸ਼ਟਰੀ ਕ੍ਰਿਕਟ ਦੀ ਮੇਜ਼ਬਾਨੀ ਕਰਨ ਲਈ ਤਿਆਰ ਹੈ। ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਦੂਜਾ ਮੈਚ ਇੱਥੇ ਖੇਡਿਆ ਜਾਵੇਗਾ। ਲੜੀ ਵਿੱਚ 1-0 ਦੀ ਬੜ੍ਹਤ ਹਾਸਲ ਕਰਨ ਵਾਲੀ ਭਾਰਤੀ ਟੀਮ ਇਸ ਮੈਚ ਨੂੰ ਜਿੱਤਣ ਅਤੇ ਲੜੀ ਜਿੱਤਣ ਦਾ ਟੀਚਾ ਰੱਖੇਗੀ। ਦੋਵੇਂ ਟੀਮਾਂ ਲਖਨਊ ਪਹੁੰਚੀਆਂ ਦੋਵੇਂ ਟੀਮਾਂ ਸੋਮਵਾਰ ਨੂੰ ਲਖਨਊ ਪਹੁੰਚੀਆਂ। ਖਿਡਾਰੀਆਂ ਦੇ ਆਉਣ 'ਤੇ ਹਵਾਈ ਅੱਡੇ, ਟੀਮ ਹੋਟਲ ਅਤੇ ਸਟੇਡੀਅਮ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ। ਆਪਣੇ ਮਨਪਸੰਦ ਖਿਡਾਰੀਆਂ ਦੀ ਇੱਕ ਝਲਕ ਦੇਖਣ ਲਈ ਵੱਡੀ…
Read More
ਅਮਰੀਕਾ-ਈਰਾਨ ਸਮਝੌਤੇ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ, ਬਾਲਣ ਦੀਆਂ ਕੀਮਤਾਂ ਸਸਤੀਆਂ ਹੋਣ ਦੀ ਉਮੀਦ

ਅਮਰੀਕਾ-ਈਰਾਨ ਸਮਝੌਤੇ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ, ਬਾਲਣ ਦੀਆਂ ਕੀਮਤਾਂ ਸਸਤੀਆਂ ਹੋਣ ਦੀ ਉਮੀਦ

ਨਵੀਂ ਦਿੱਲੀ (ਰਾਜੀਵ ਸ਼ਰਮਾ) : ਅਮਰੀਕਾ ਅਤੇ ਈਰਾਨ ਵਿਚਕਾਰ ਸਮਝੌਤੇ ਦੇ ਐਲਾਨ ਤੋਂ ਬਾਅਦ, ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬ੍ਰੈਂਟ ਕਰੂਡ 4 ਪ੍ਰਤੀਸ਼ਤ ਤੋਂ ਵੱਧ ਡਿੱਗ ਕੇ ਲਗਭਗ $83.75 ਪ੍ਰਤੀ ਬੈਰਲ ਹੋ ਗਿਆ, ਜਦੋਂ ਕਿ WTI ਕਰੂਡ ਲਗਭਗ 5 ਪ੍ਰਤੀਸ਼ਤ ਡਿੱਗ ਕੇ $80.87 ਪ੍ਰਤੀ ਬੈਰਲ ਦੇ ਆਸਪਾਸ ਵਪਾਰ ਕਰ ਰਿਹਾ ਸੀ। ਤੇਲ ਦੀਆਂ ਕੀਮਤਾਂ ਵਿੱਚ ਇਸ ਨਰਮੀ ਨੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਰਾਹਤ ਦੀ ਉਮੀਦ ਜਗਾਈ ਹੈ। ਹਾਲਾਂਕਿ, ਕੇਂਦਰ ਸਰਕਾਰ ਅਤੇ ਤੇਲ ਮਾਰਕੀਟਿੰਗ ਕੰਪਨੀਆਂ ਇਸ ਸਮੇਂ ਵਿਸ਼ਵਵਿਆਪੀ ਸਥਿਤੀਆਂ 'ਤੇ ਨਜ਼ਰ ਰੱਖ ਰਹੀਆਂ ਹਨ।…
Read More
ਸਵੇਰੇ ਖਾਲੀ ਪੇਟ ਚਾਹ ਪੀਣਾ? ਪਹਿਲਾਂ ਇੱਕ ਗਲਾਸ ਪਾਣੀ ਪੀਣਾ ਹੋ ਸਕਦਾ ਲਾਭਦਾਇਕ

ਸਵੇਰੇ ਖਾਲੀ ਪੇਟ ਚਾਹ ਪੀਣਾ? ਪਹਿਲਾਂ ਇੱਕ ਗਲਾਸ ਪਾਣੀ ਪੀਣਾ ਹੋ ਸਕਦਾ ਲਾਭਦਾਇਕ

Lifestyle (ਲਖਵਿੰਦਰ ਸਿੰਘ) : ਸਵੇਰੇ ਉੱਠਦੇ ਹੀ ਚਾਹ ਪੀਣਾ ਲੱਖਾਂ ਲੋਕਾਂ ਦੀ ਰੋਜ਼ਾਨਾ ਆਦਤ ਹੈ, ਪਰ ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਖਾਲੀ ਪੇਟ ਚਾਹ ਪੀਣ ਨਾਲ ਪੇਟ ਨਾਲ ਸਬੰਧਤ ਕਈ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ, ਰਾਸ਼ਟਰੀ ਸਿਹਤ ਮਿਸ਼ਨ (NHM) ਲੋਕਾਂ ਨੂੰ ਸਵੇਰੇ ਉੱਠਣ ਤੋਂ ਪਹਿਲਾਂ ਇੱਕ ਗਲਾਸ ਪਾਣੀ ਪੀਣ ਅਤੇ ਫਿਰ ਚਾਹ ਪੀਣ ਦੀ ਸਲਾਹ ਦਿੰਦਾ ਹੈ। ਮਾਹਿਰਾਂ ਦੇ ਅਨੁਸਾਰ, ਖਾਲੀ ਪੇਟ ਚਾਹ ਪੀਣ ਨਾਲ ਪੇਟ ਵਿੱਚ ਐਸਿਡ ਦਾ ਪੱਧਰ ਵਧ ਸਕਦਾ ਹੈ, ਜਿਸ ਨਾਲ ਐਸਿਡਿਟੀ, ਗੈਸ, ਦਿਲ ਵਿੱਚ ਜਲਨ ਅਤੇ ਬੇਅਰਾਮੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਬਹੁਤ ਸਾਰੇ ਲੋਕਾਂ ਨੂੰ ਸਵੇਰੇ ਡਕਾਰ, ਪੇਟ ਵਿੱਚ ਭਾਰੀਪਣ ਅਤੇ ਬੇਅਰਾਮੀ…
Read More
ਭਾਜਪਾ ਅਹੁਦੇਦਾਰ ਦੀ ਗ੍ਰਿਫ਼ਤਾਰੀ ‘ਤੇ ‘ਆਪ’ ਦਾ ਹਮਲਾ, ਕੇਜਰੀਵਾਲ ਨੇ ਨਸ਼ਾ ਤਸਕਰੀ ਨਾਲ ਜੋੜੇ ਸਵਾਲ

ਭਾਜਪਾ ਅਹੁਦੇਦਾਰ ਦੀ ਗ੍ਰਿਫ਼ਤਾਰੀ ‘ਤੇ ‘ਆਪ’ ਦਾ ਹਮਲਾ, ਕੇਜਰੀਵਾਲ ਨੇ ਨਸ਼ਾ ਤਸਕਰੀ ਨਾਲ ਜੋੜੇ ਸਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ (ਗੁਰਪ੍ਰੀਤ ਸਿੰਘ) : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ) ਦੇ ਅਹੁਦੇਦਾਰ ਨੂੰ ਨਸ਼ਾ ਵੇਚਦੇ ਹੋਏ ਫੜੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਨੇ ਈਡੀ ਪਾਰਟੀ 'ਤੇ ਤਿੱਖਾ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਈਡੀ ਪਾਰਟੀ ਦੇ ਅਹੁਦੇਦਾਰ ਖੁਦ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ ਹਨ। ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ? ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ 70 ਫੀਸਦੀ ਡਰੱਗਜ਼ ਗੁਜਰਾਤ ਦੇ ਰਸਤੇ…
Read More
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿਆਸੀ ਮੋਹਰਾ ਬਣਾਇਆ ਜਾ ਰਿਹਾ, ਅਕਾਲੀ ਦਲ ਦੀ ਬੌਖਲਾਹਟ ਬੇਨਕਾਬ: ਬਲਤੇਜ ਪੰਨੂ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿਆਸੀ ਮੋਹਰਾ ਬਣਾਇਆ ਜਾ ਰਿਹਾ, ਅਕਾਲੀ ਦਲ ਦੀ ਬੌਖਲਾਹਟ ਬੇਨਕਾਬ: ਬਲਤੇਜ ਪੰਨੂ

ਚੰਡੀਗੜ੍ਹ, 15 ਜੂਨ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਿਆਸਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਖੁੱਲ੍ਹੇਆਮ ਇੱਕ ਖਾਸ ਸਿਆਸੀ ਪਾਰਟੀ ਦੇ ਪੱਖ ਵਿੱਚ ਖੜ੍ਹੇ ਹੋ ਕੇ ਰਾਜਨੀਤੀ ਕਰ ਰਹੇ ਹਨ। ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੁਨੀਆ ਭਰ ਦੇ ਸਿੱਖਾਂ ਦਾ ਸਰਵਉੱਚ ਅਤੇ ਪੂਜਣਯੋਗ ਅਸਥਾਨ ਹੈ, ਨਾ ਕਿ ਸੁਖਬੀਰ ਸਿੰਘ ਬਾਦਲ ਜਾਂ ਅਕਾਲੀ ਦਲ ਦੀ ਨਿੱਜੀ ਜਾਗੀਰ। ਉਹਨਾਂ ਕਿਹਾ…
Read More
ਭਾਜਪਾ ਦੇ ਨਸ਼ਾ ਤਸਕਰੀ ਨਾਲ ਸਬੰਧ ਬੇਨਕਾਬ, ਪੰਜਾਬ ਨੂੰ ਬਰਬਾਦ ਕਰਨ ਵਾਲਿਆਂ ਨੂੰ ਲੋਕ ਜਾਣਦੇ : ਹਰਪਾਲ ਚੀਮਾ

ਭਾਜਪਾ ਦੇ ਨਸ਼ਾ ਤਸਕਰੀ ਨਾਲ ਸਬੰਧ ਬੇਨਕਾਬ, ਪੰਜਾਬ ਨੂੰ ਬਰਬਾਦ ਕਰਨ ਵਾਲਿਆਂ ਨੂੰ ਲੋਕ ਜਾਣਦੇ : ਹਰਪਾਲ ਚੀਮਾ

ਚੰਡੀਗੜ੍ਹ 15 ਜੂਨ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕਿਹਾ ਕਿ ਨਸ਼ਿਆਂ ਸਮੇਤ ਭਾਜਪਾ ਦੇ ਇੱਕ ਅਹੁਦੇਦਾਰ ਦੀ ਗ੍ਰਿਫ਼ਤਾਰੀ ਨੇ ਪਾਰਟੀ ਦੇ ਨਸ਼ਾ ਤਸਕਰੀ ਨਾਲ ਡੂੰਘੇ ਸਬੰਧਾਂ ਨੂੰ ਬੇਨਕਾਬ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਨੂੰ ਸਾਲਾਂ ਤੋਂ ਲੱਗੇ ਨਸ਼ਿਆਂ ਦੇ ਕੋਹੜ ਵਿੱਚ ਇਸਦੀ ਭੂਮਿਕਾ 'ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਪਹਿਲਾਂ ਨਸ਼ਾ ਤਸਕਰ ਭਾਜਪਾ ਦੀ ਸਿਆਸੀ ਸਰਪ੍ਰਸਤੀ ਹੇਠ ਕੰਮ ਕਰਦੇ ਸਨ, ਉੱਥੇ ਹੀ ਹੁਣ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਭਾਜਪਾ ਦੇ ਆਗੂ ਅਤੇ ਅਹੁਦੇਦਾਰ ਖੁਦ ਫੜੇ ਜਾ ਰਹੇ…
Read More
CM ਮਾਨ ਨੇ UPSC-2025 ਪਾਸ ਕਰਨ ਵਾਲੇ ਨੌਜਵਾਨਾਂ ਦਾ ਕੀਤਾ ਸਨਮਾਨ, ਕਿਹਾ- ਪੰਜਾਬ ਦੀਆਂ ਧੀਆਂ ਤੇ ਪੁੱਤਰ ਬਣ ਰਹੇ ਮਾਣ

CM ਮਾਨ ਨੇ UPSC-2025 ਪਾਸ ਕਰਨ ਵਾਲੇ ਨੌਜਵਾਨਾਂ ਦਾ ਕੀਤਾ ਸਨਮਾਨ, ਕਿਹਾ- ਪੰਜਾਬ ਦੀਆਂ ਧੀਆਂ ਤੇ ਪੁੱਤਰ ਬਣ ਰਹੇ ਮਾਣ

ਚੰਡੀਗੜ੍ਹ; 15 ਜੂਨ 2026 (ਗੁਰਪ੍ਰੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਹਿਮ ਸਫ਼ਲਤਾ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਵਧ ਰਹੀ ਗੁਣਵੱਤਾ ਅਤੇ ਸੂਬੇ ਦੇ ਨੌਜਵਾਨਾਂ ਦੀਆਂ ਅਥਾਹ ਸੰਭਾਵਨਾਵਾਂ ਨੂੰ ਦਰਸਾਉਂਦੀ ਹੈ। ਭਵਿੱਖ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ ਕਿ ਆਮ ਪਰਿਵਾਰਾਂ ਦੇ ਨੌਜਵਾਨ ਸਖ਼ਤ ਮਿਹਨਤ, ਪ੍ਰਤਿਭਾ ਅਤੇ ਦ੍ਰਿੜ ਇਰਾਦੇ ਨਾਲ ਦੇਸ਼ ਦੇ ਸਭ ਤੋਂ ਮਹੱਤਵਪੂਰਨ ਅਹੁਦਿਆਂ ਨੂੰ ਪ੍ਰਾਪਤ…
Read More
ਮੋਹਾਲੀ ‘ਚ ‘ਆਪ’ ਦਾ ਸ਼ਕਤੀ ਪ੍ਰਦਰਸ਼ਨ, ਕੇਜਰੀਵਾਲ ਤੇ CM ਮਾਨ ਨੇ ਲੋਕਾਂ ਦਾ ਕੀਤਾ ਧੰਨਵਾਦ

ਮੋਹਾਲੀ ‘ਚ ‘ਆਪ’ ਦਾ ਸ਼ਕਤੀ ਪ੍ਰਦਰਸ਼ਨ, ਕੇਜਰੀਵਾਲ ਤੇ CM ਮਾਨ ਨੇ ਲੋਕਾਂ ਦਾ ਕੀਤਾ ਧੰਨਵਾਦ

ਮੋਹਾਲੀ, 14 ਜੂਨ (ਗੁਰਪ੍ਰੀਤ ਸਿੰਘ) : ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੋਹਾਲੀ ਵਿੱਚ ਇੱਕ ਮੈਗਾ ਰੋਡ ਸ਼ੋਅ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਸ਼ਾਸਨਕਾਲ ਦੌਰਾਨ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਗਿਆ ਸੀ, ਉਦੋਂ ਪੂਰੇ ਸੂਬੇ ਵਿੱਚ ਨਸ਼ੇ ਫੈਲ ਗਏ ਸਨ ਅਤੇ ਪੰਜਾਬ ਉੱਤੇ ਇੱਕ ਕਾਲਾ ਦੌਰ ਛਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ…
Read More
‘ਇਸ਼ਕਨਾਮਾ’ ਦਾ ਟੀਜ਼ਰ ਰਿਲੀਜ਼, ਪਹਿਲੀ ਵਾਰ ਇਕੱਠੇ ਨਜ਼ਰ ਆਉਣਗੇ ਜੈ ਰੰਧਾਵਾ ਤੇ ਸ਼ਹਿਨਾਜ਼ ਗਿੱਲ

‘ਇਸ਼ਕਨਾਮਾ’ ਦਾ ਟੀਜ਼ਰ ਰਿਲੀਜ਼, ਪਹਿਲੀ ਵਾਰ ਇਕੱਠੇ ਨਜ਼ਰ ਆਉਣਗੇ ਜੈ ਰੰਧਾਵਾ ਤੇ ਸ਼ਹਿਨਾਜ਼ ਗਿੱਲ

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਬਹੁ-ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ ਇਸ਼ਕਨਾਮਾ ਦਾ ਟੀਜ਼ਰ ਸੋਮਵਾਰ ਨੂੰ ਨੋਵੋਟੇਲ ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ ਰਿਲੀਜ਼ ਕੀਤਾ ਗਿਆ, ਜਿਸ ਨਾਲ ਪੰਜਾਬੀ ਸਿਨੇਮਾ ਪ੍ਰੇਮੀਆਂ ਵਿੱਚ ਕਾਫ਼ੀ ਉਤਸ਼ਾਹ ਪੈਦਾ ਹੋਇਆ। ਟੀਜ਼ਰ ਲਾਂਚ ਹੋਣ ਤੋਂ ਬਾਅਦ, ਇਹ ਫਿਲਮ ਚਰਚਾ ਦਾ ਮੁੱਖ ਬਿੰਦੂ ਬਣ ਗਈ ਹੈ, ਦਰਸ਼ਕ ਇਸਦੀ ਰਿਲੀਜ਼ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਪ੍ਰੋਜੈਕਟ ਦੇ ਸਭ ਤੋਂ ਵੱਡੇ ਆਕਰਸ਼ਣਾਂ ਵਿੱਚੋਂ ਇੱਕ ਅਦਾਕਾਰ ਜੈ ਰੰਧਾਵਾ ਅਤੇ ਅਦਾਕਾਰਾ ਸ਼ਹਿਨਾਜ਼ ਗਿੱਲ ਦੀ ਪਹਿਲੀ ਔਨ-ਸਕ੍ਰੀਨ ਜੋੜੀ ਹੈ। ਸਮਾਗਮ ਦੌਰਾਨ ਮੀਡੀਆ ਨਾਲ ਗੱਲ ਕਰਦੇ ਹੋਏ, ਜੈ ਰੰਧਾਵਾ, ਸ਼ਹਿਨਾਜ਼ ਗਿੱਲ, ਸੌਰਭ ਸਚਦੇਵਾ, ਅੰਜੁਮ ਬੱਤਰਾ, ਨਿਰਮਲ ਰਿਸ਼ੀ, ਧੀਰਜ ਰਤਨ ਅਤੇ…
Read More
ਚੰਡੀਗੜ੍ਹ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੋਸਤ ਗੰਭੀਰ ਜ਼ਖ਼ਮੀ, 10-12 ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਚੰਡੀਗੜ੍ਹ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੋਸਤ ਗੰਭੀਰ ਜ਼ਖ਼ਮੀ, 10-12 ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਗੁਰਪ੍ਰੀਤ ਸਿੰਘ :- ਚੰਡੀਗੜ੍ਹ ਦੇ ਵਿਕਾਸ ਨਗਰ, ਮੌਲੀ ਜਾਗਰਾਂ ‘ਚ ਐਤਵਾਰ ਦੇਰ ਰਾਤ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਕਰੀਬ 10-12 ਹਮਲਾਵਰਾਂ ਨੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਨਾਲ ਉਸ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ 25 ਸਾਲਾ ਤੋਤਾ ਵਜੋਂ ਹੋਈ ਹੈ, ਜਦਕਿ ਉਸ ਦੇ ਦੋਸਤ 22 ਸਾਲਾ ਆਕਾਸ਼ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਤੇ ਉਹ ਇਸ ਸਮੇਂ ਇਲਾਜ ਅਧੀਨ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਹਮਲੇ ‘ਚ ਲਗਭਗ 10 ਤੋਂ 12 ਹਮਲਾਵਰ ਸ਼ਾਮਲ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਦੋਵੇਂ ਨੌਜਵਾਨਾਂ ਨੂੰ…
Read More
ਸਾਬਕਾ ਕੌਂਸਲਰ ਜੱਗਾ ਸਿੰਘ ਦੀ ਮੌਤ ਨਾਲ ਬਰਨਾਲਾ ‘ਚ ਸੋਗ ਦੀ ਲਹਿਰ, ਸੁਸਾਈਡ ਨੋਟ ਨੇ ਖੜੇ ਕੀਤੇ ਗੰਭੀਰ ਸਵਾਲ!

ਸਾਬਕਾ ਕੌਂਸਲਰ ਜੱਗਾ ਸਿੰਘ ਦੀ ਮੌਤ ਨਾਲ ਬਰਨਾਲਾ ‘ਚ ਸੋਗ ਦੀ ਲਹਿਰ, ਸੁਸਾਈਡ ਨੋਟ ਨੇ ਖੜੇ ਕੀਤੇ ਗੰਭੀਰ ਸਵਾਲ!

ਗੁਰਪ੍ਰੀਤ ਸਿੰਘ :- ਪੱਟੀ ਕੋਰਟ ਕੰਪਲੈਕਸ 'ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਕੋਰਟ ਕੰਪਲੈਕਸ ਦੇ ਗੇਟ ਨੰਬਰ-2 'ਤੇ ਸੁਰੱਖਿਆ ਡਿਊਟੀ ਨਿਭਾ ਰਹੇ ਪੰਜਾਬ ਪੁਲਿਸ ਦੇ ਇਕ ਏਐੱਸਆਈ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲ਼ੀ ਮਾਰ ਲਈ। ਗੰਭੀਰ ਰੂਪ 'ਚ ਜ਼ਖ਼ਮੀ ਪੁਲਿਸ ਮੁਲਾਜ਼ਮ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਜ਼ਖ਼ਮੀ ਪੁਲਿਸ ਮੁਲਾਜ਼ਮ ਦੀ ਪਛਾਣ ਏਐੱਸਆਈ ਗੁਰਮੀਤ ਸਿੰਘ ਵਾਸੀ ਪਿੰਡ ਸੈਦਪੁਰ ਵਜੋਂ ਹੋਈ ਹੈ ਜੋ ਅੱਜ ਸਵੇਰੇ ਕਰੀਬ 10 ਵਜੇ ਕੋਰਟ ਕੰਪਲੈਕਸ ਪੱਟੀ ਦੇ ਗੇਟ ਨੰਬਰ-2 'ਤੇ ਸੁਰੱਖਿਆ ਡਿਊਟੀ ਨਿਭਾ ਰਹੇ ਸਨ। ਇਸ ਦੌਰਾਨ ਅਚਾਨਕ ਗੋਲ਼ੀ ਚੱਲਣ…
Read More
ਪੱਟੀ ਕੋਰਟ ਕੰਪਲੈਕਸ ‘ਚ ਖ਼ੌਫ਼ਨਾਕ ਘਟਨਾ: ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ASI ਨੇ ਖ਼ੁਦ ਨੂੰ ਮਾਰੀ ਗੋਲੀ, ਹਾਲਤ ਨਾਜ਼ੁਕ

ਪੱਟੀ ਕੋਰਟ ਕੰਪਲੈਕਸ ‘ਚ ਖ਼ੌਫ਼ਨਾਕ ਘਟਨਾ: ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ASI ਨੇ ਖ਼ੁਦ ਨੂੰ ਮਾਰੀ ਗੋਲੀ, ਹਾਲਤ ਨਾਜ਼ੁਕ

ਗੁਰਪ੍ਰੀਤ ਸਿੰਘ :- ਪੱਟੀ ਕੋਰਟ ਕੰਪਲੈਕਸ 'ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਕੋਰਟ ਕੰਪਲੈਕਸ ਦੇ ਗੇਟ ਨੰਬਰ-2 'ਤੇ ਸੁਰੱਖਿਆ ਡਿਊਟੀ ਨਿਭਾ ਰਹੇ ਪੰਜਾਬ ਪੁਲਿਸ ਦੇ ਇਕ ਏਐੱਸਆਈ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲ਼ੀ ਮਾਰ ਲਈ। ਗੰਭੀਰ ਰੂਪ 'ਚ ਜ਼ਖ਼ਮੀ ਪੁਲਿਸ ਮੁਲਾਜ਼ਮ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਜ਼ਖ਼ਮੀ ਪੁਲਿਸ ਮੁਲਾਜ਼ਮ ਦੀ ਪਛਾਣ ਏਐੱਸਆਈ ਗੁਰਮੀਤ ਸਿੰਘ ਵਾਸੀ ਪਿੰਡ ਸੈਦਪੁਰ ਵਜੋਂ ਹੋਈ ਹੈ ਜੋ ਅੱਜ ਸਵੇਰੇ ਕਰੀਬ 10 ਵਜੇ ਕੋਰਟ ਕੰਪਲੈਕਸ ਪੱਟੀ ਦੇ ਗੇਟ ਨੰਬਰ-2 'ਤੇ ਸੁਰੱਖਿਆ ਡਿਊਟੀ ਨਿਭਾ ਰਹੇ ਸਨ। ਇਸ ਦੌਰਾਨ ਅਚਾਨਕ ਗੋਲ਼ੀ ਚੱਲਣ…
Read More
ਅੰਮ੍ਰਿਤਸਰ: ਕੋਲਡ ਡਰਿੰਕ ਚੋਰ ਕਾਬੂ, ਮਹੀਨਿਆਂ ‘ਚ ਵੇਚਿਆ ਕਰੀਬ 8 ਲੱਖ ਰੁਪਏ ਦਾ ਮਾਲ; ਆਪਣੀ ਹੀ ਕੰਪਨੀ ਨੂੰ ਲਗਾ ਰਹੇ ਸਨ ਚੂਨਾ

ਅੰਮ੍ਰਿਤਸਰ: ਕੋਲਡ ਡਰਿੰਕ ਚੋਰ ਕਾਬੂ, ਮਹੀਨਿਆਂ ‘ਚ ਵੇਚਿਆ ਕਰੀਬ 8 ਲੱਖ ਰੁਪਏ ਦਾ ਮਾਲ; ਆਪਣੀ ਹੀ ਕੰਪਨੀ ਨੂੰ ਲਗਾ ਰਹੇ ਸਨ ਚੂਨਾ

ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਦੀ ਵੱਲਾ ਚੌਂਕੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਇੱਕ ਕੋਲਡ ਡਰਿੰਕ ਕੰਪਨੀ ਦਾ ਮਾਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਕਾਬੂ ਕਰ ਲਿਆ ਗਿਆ। ਕੰਪਨੀ ਦੇ ਮਾਲਕ ਵਿਕਰਮ ਖਜੂਰੀਆ ਨੂੰ ਕਾਫੀ ਸਮੇਂ ਤੋਂ ਮਾਲ ਘੱਟ ਹੋਣ ਦਾ ਸ਼ੱਕ ਸੀ, ਜਿਸ ਤੋਂ ਬਾਅਦ ਕੀਤੀ ਗਈ ਜਾਂਚ ਦੌਰਾਨ ਚੋਰੀ ਦਾ ਪਰਦਾਫਾਸ਼ ਹੋਇਆ। ਪੀੜਤ ਧਿਰ ਅਨੁਸਾਰ ਦੋਵੇਂ ਡਰਾਈਵਰ ਲੰਮੇ ਸਮੇਂ ਤੋਂ ਕੰਪਨੀ ਨਾਲ ਜੁੜੇ ਹੋਏ ਸਨ ਤੇ ਟਰੱਕਾਂ ‘ਚ ਲੋਡ ਹੋਣ ਵਾਲੇ ਕੋਲਡ ਡਰਿੰਕ ਦੇ ਕਰੇਟ ਰਸਤੇ ‘ਚ ਹੀ ਉਤਾਰ ਕੇ ਵੇਚ ਦਿੰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਮਹੀਨਿਆਂ ਦੌਰਾਨ ਕਰੀਬ 7 ਤੋਂ…
Read More
ਸਲੋਵਾਕੀਆ ਪੁੱਜੇ ਪੀਐਮ ਮੋਦੀ, ਰਾਸ਼ਟਰਪਤੀ ਪੇਲੇਗ੍ਰਿਨੀ ਤੇ ਪ੍ਰਧਾਨ ਮੰਤਰੀ ਫਿਕੋ ਨਾਲ ਕਰਨਗੇ ਮੁਲਾਕਾਤ

ਸਲੋਵਾਕੀਆ ਪੁੱਜੇ ਪੀਐਮ ਮੋਦੀ, ਰਾਸ਼ਟਰਪਤੀ ਪੇਲੇਗ੍ਰਿਨੀ ਤੇ ਪ੍ਰਧਾਨ ਮੰਤਰੀ ਫਿਕੋ ਨਾਲ ਕਰਨਗੇ ਮੁਲਾਕਾਤ

ਰਾਜੀਵ ਸ਼ਰਮਾ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਦੂਜੇ ਪੜਾਅ ਲਈ ਸਲੋਵਾਕੀਆ ਪਹੁੰਚ ਗਏ ਹਨ। ਇੱਥੇ ਪੀਐੱਮ ਮੋਦੀ ਰਾਸ਼ਟਰਪਤੀ ਪੀਟਰ ਪੇਲੇਗ੍ਰਿਨੀ ਅਤੇ ਪ੍ਰਧਾਨ ਮੰਤਰੀ ਰਾਬਰਟ ਫਿਕੋ ਨਾਲ ਵਿਚਾਰ-ਵਟਾਂਦਰਾ ਕਰਨਗੇ ਅਤੇ ਵਪਾਰਕ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ। ਉਹ 1993 ਵਿੱਚ ਆਜ਼ਾਦੀ ਪ੍ਰਾਪਤ ਕਰਨ ਤੋਂ ਬਾਅਦ ਸਲੋਵਾਕੀਆ ਦਾ ਦੌਰਾ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਐਤਵਾਰ ਦੇਰ ਰਾਤ ਨੂੰ ਸਲੋਵਾਕੀਆ ਦੀ ਰਾਜਧਾਨੀ ਪਹੁੰਚਣ ਤੋਂ ਬਾਅਦ X 'ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਦੌਰਾ ਭਾਰਤ-ਸਲੋਵਾਕੀਆ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਅਤੇ ਸਹਿਯੋਗ ਲਈ ਨਵੇਂ ਰਸਤੇ ਲੱਭਣ ਦਾ ਮੌਕਾ ਪ੍ਰਦਾਨ ਕਰਦਾ ਹੈ। ਉਹ…
Read More
ਦੀਨਾਨਗਰ ‘ਚ ਵਾਰਡ ਨੰਬਰ 6 ਦੇ ਬੂਥ ਨੰਬਰ 9 ’ਚ ਅੱਜ ਮੁੜ ਪੈਣਗੀਆਂ ਵੋਟਾਂ, ਸ਼ਾਮ ਨੂੰ ਹੀ ਨਿਕਲਣਗੇ ਨਤੀਜੇ

ਦੀਨਾਨਗਰ ‘ਚ ਵਾਰਡ ਨੰਬਰ 6 ਦੇ ਬੂਥ ਨੰਬਰ 9 ’ਚ ਅੱਜ ਮੁੜ ਪੈਣਗੀਆਂ ਵੋਟਾਂ, ਸ਼ਾਮ ਨੂੰ ਹੀ ਨਿਕਲਣਗੇ ਨਤੀਜੇ

ਗੁਰਪ੍ਰੀਤ ਸਿੰਘ :- ਬੀਤੀ 13 ਜੂਨ ਨੂੰ ਨਗਰ ਕੌਂਸਲ ਦੀਨਾਨਗਰ ਦੀ ਵਾਰਡ ਨੰਬਰ 6 ਦੇ ਬੂਥ ਨੰਬਰ 9 ਵਿਚ ਵੋਟਿੰਗ ਮਸ਼ੀਨ ’ਚ ਤਕਨੀਕੀ ਖਰਾਬੀ ਆਉਣ ਕਾਰਨ ਚੋਣ ਮੁਲਤਵੀ ਹੋ ਗਈ ਸੀ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਤਹਿਤ ਅੱਜ 15 ਜੂਨ ਦਿਨ ਸੋਮਵਾਰ ਨੂੰ ਦੀਨਾਨਗਰ ਵਿਖੇ ਵਾਰਡ ਨੰਬਰ 6 ਦੇ ਬੂਥ ਨੰਬਰ 9 ਵਿਚ ਦੁਬਾਰਾ ਵੋਟਾਂ ਪੈਣਗੀਆਂ। ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਪੈਣ ਉਪਰੰਤ ਵੋਟਾਂ ਦੀ ਗਿਣਤੀ ਹੋਵੇਗੀ।ਇਹ ਵੀ ਪੜ੍ਹੋ : ਅੱਡਾ ਮਗਰਮੂਦੀਆਂ ਵਿਖੇ ਚੋਰਾਂ ਦੇ ਹੌਸਲੇ ਬੁਲੰਦ; ਘਰ…
Read More
ਅਮਰੀਕਾ ‘ਚ ਖੌਫਨਾਕ ਹਾਦਸਾ, 11 ਸਕਾਈਡਾਈਵਰਾਂ ਸਮੇਤ 12 ਲੋਕਾਂ ਦੀ ਮੌਤ, ਉਡਾਣ ਭਰਦਿਆਂ ਹੀ ਕ੍ਰੈਸ਼ ਹੋਇਆ ਜਹਾਜ਼

ਅਮਰੀਕਾ ‘ਚ ਖੌਫਨਾਕ ਹਾਦਸਾ, 11 ਸਕਾਈਡਾਈਵਰਾਂ ਸਮੇਤ 12 ਲੋਕਾਂ ਦੀ ਮੌਤ, ਉਡਾਣ ਭਰਦਿਆਂ ਹੀ ਕ੍ਰੈਸ਼ ਹੋਇਆ ਜਹਾਜ਼

ਰਾਜੀਵ ਸ਼ਰਮਾ :- ਅਮਰੀਕਾ ਦੇ ਮਿਸੂਰੀ ਰਾਜ ਤੋਂ ਦੁਖਦਾਈ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿੱਥੇ ਐਤਵਾਰ ਨੂੰ ਇੱਕ ਸਕਾਈਡਾਈਵਿੰਗ ਜਹਾਜ਼ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ। ਇਸ ਦੁਖਦਾਈ ਹਾਦਸੇ ਵਿੱਚ ਪਾਇਲਟ ਸਮੇਤ ਬਾਰਾਂ ਲੋਕਾਂ ਦੀ ਮੌਤ ਹੋ ਗਈ। (Missouri Plane Crash)  ਤਾਜ਼ਾ ਖ਼ਬਰਾਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੋਇਆ ਕ੍ਰੈਸ਼ ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ ਲਗਭਗ 11:34 ਵਜੇ ਮਿਸੂਰੀ ਦੇ ਬਟਲਰ ਮੈਮੋਰੀਅਲ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਇੱਕ ਪੈਸੀਫਿਕ ਏਅਰੋਸਪੇਸ P650 ਜਹਾਜ਼ ਤਕਨੀਕੀ ਖਰਾਬੀ ਜਾਂ ਅਣਜਾਣ ਕਾਰਨਾਂ ਕਰਕੇ ਹਾਦਸਾਗ੍ਰਸਤ ਹੋ ਗਿਆ,…
Read More
ਅਮਰੀਕਾ-ਈਰਾਨ ਜੰਗ ਖ਼ਤਮ… ਸ਼ਾਂਤੀ ਸਮਝੌਤਾ ਫਾਈਨਲ, ਜਾਣੋ ਕਦੋਂ ਤੇ ਕਿੱਥੇ ਹੋਣਗੇ ਦਸਤਖ਼ਤ!

ਅਮਰੀਕਾ-ਈਰਾਨ ਜੰਗ ਖ਼ਤਮ… ਸ਼ਾਂਤੀ ਸਮਝੌਤਾ ਫਾਈਨਲ, ਜਾਣੋ ਕਦੋਂ ਤੇ ਕਿੱਥੇ ਹੋਣਗੇ ਦਸਤਖ਼ਤ!

ਰਾਜੀਵ ਸ਼ਰਮਾ :- ਈਰਾਨ ਤੇ ਅਮਰੀਕਾ ਵਿਚਕਾਰ ਸਮਝੌਤੇ ‘ਤੇ ਕਦੋਂ ਤੇ ਕਿੱਥੇ ਦਸਤਖ਼ਤ ਕੀਤੇ ਜਾਣਗੇ, ਇਸ ਬਾਰੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਡੋਨਾਲਡ ਟਰੰਪ ਨੇ ਈਰਾਨ ਨਾਲ ਫਾਈਨਲ ਡੀਲ ਦਾ ਐਲਾਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਨੇ ਦਾਅਵਾ ਕੀਤਾ ਕਿ ਈਰਾਨ ਨਾਲ ਜੰਗ ਖ਼ਤਮ ਕਰਨ ਤੇ ਸਟ੍ਰੇਟ ਆਫ਼ ਹੋਰਮੁਜ਼ ਨੂੰ ਖੋਲ੍ਹਣ ਲਈ ਇੱਕ ਸਮਝੌਤਾ ਹੋ ਗਿਆ ਹੈ। ਇਸ ਸਮਝੌਤੇ ‘ਤੇ 19 ਜੂਨ (ਸ਼ੁੱਕਰਵਾਰ) ਨੂੰ ਸਵਿਟਜ਼ਰਲੈਂਡ ‘ਚ ਦਸਤਖਤ ਹੋਣਗੇ। ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਹੋਰਮੁਜ਼ ‘ਚ ਈਰਾਨੀ ਬੰਦਰਗਾਹਾਂ ਤੋਂ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ ਹਟਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੌਰਾਨ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਅਮਰੀਕੀ ਉਪ ਰਾਸ਼ਟਰਪਤੀ…
Read More
ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹਨੇਰੀ-ਤੂਫ਼ਾਨ ਦਾ ਅਲਰਟ, ਅੱਜ ਤੇ ਆਉਣ ਵਾਲੇ 3 ਦਿਨ ਬਾਰਿਸ਼ ਦੀ ਭਵਿੱਖਬਾਣੀ

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹਨੇਰੀ-ਤੂਫ਼ਾਨ ਦਾ ਅਲਰਟ, ਅੱਜ ਤੇ ਆਉਣ ਵਾਲੇ 3 ਦਿਨ ਬਾਰਿਸ਼ ਦੀ ਭਵਿੱਖਬਾਣੀ

ਗੁਰਪ੍ਰੀਤ ਸਿੰਘ :- ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਹੈ। ਬਾਕੀ ਜ਼ਿਲ੍ਹਿਆਂ ਲਈ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਦੂਜੇ ਪਾਸੇ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਆਉਣ ਵਾਲੇ ਤਿੰਨ ਦਿਨਾਂ ਲਈ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦੌਰਾਨ ਬਾਰਿਸ਼ ਦੀ ਭਵਿੱਖਬਾਣੀ…
Read More
ਪ੍ਰੇਮੀ ਨਾਲ ਰਹਿ ਰਹੀ ਵਿਆਹੁਤਾ ਮਹਿਲਾ ਵਲੋਂ ਸ਼ੱਕੀ ਹਾਲਾਤ ’ਚ ਖੁਦਕੁਸ਼ੀ!

ਪ੍ਰੇਮੀ ਨਾਲ ਰਹਿ ਰਹੀ ਵਿਆਹੁਤਾ ਮਹਿਲਾ ਵਲੋਂ ਸ਼ੱਕੀ ਹਾਲਾਤ ’ਚ ਖੁਦਕੁਸ਼ੀ!

ਗੁਰਪ੍ਰੀਤ ਸਿੰਘ :- ਡੇਰਾਬੱਸੀ ਬਰਵਾਲਾ ਰੋਡ ’ਤੇ ਪੈਂਦੇ ਪਿੰਡ ਕੂੜਾਂ ਵਾਲਾ ਦੇ ਕੁਆਰਟਰਾਂ ਵਿਚ ਰਹਿ ਰਹੀ ਇਕ ਵਿਆਹੁਤਾ ਮਹਿਲਾ ਵਲੋਂ ਸ਼ੱਕੀ ਹਾਲਾਤ ਵਿਚ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਸੀਮਾ ਦੇਊ ਉਮਰ ਕਰੀਬ 23 ਸਾਲ) ਵਜੋਂ ਹੋਈ ਹੈ, ਜੋ ਮੂਲ ਰੂਪ ਵਿਚ ਉੜੀਸਾ ਦੇ ਮਿਊਰਭੰਜ ਜ਼ਿਲ੍ਹੇ ਦੀ ਰਹਿਣ ਵਾਲੀ ਸੀ।ਮਹਿਲਾ ਦੇ ਪ੍ਰੇਮੀ ਸੁਮਿੱਤ (22) ਨੇ ਦੱਸਿਆ ਕਿ ਦੋਵਾਂ ਦੀ ਮੁਲਾਕਾਤ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਰਾਹੀਂ ਹੋਈ ਸੀ। ਸੀਮਾ ਪਹਿਲਾਂ ਤੋਂ ਹੀ ਵਿਆਹੀ ਹੋਈ ਸੀ ਅਤੇ ਉਸ ਦੇ ਪੁਰਾਣੇ ਪਤੀ (ਵਿਦਿਆਧਰ ਦੱਤ) ਤੋਂ ਉਸਦਾ ਇਕ 5 ਸਾਲ ਦਾ ਬੇਟਾ ਵੀ ਹੈ, ਜੋ ਉਨ੍ਹਾਂ…
Read More
ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ: ਅੰਮ੍ਰਿਤਸਰ ‘ਚ 5 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ; ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ: ਅੰਮ੍ਰਿਤਸਰ ‘ਚ 5 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ; ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਪੰਜਾਬ ਪੁਲਿਸ ਨੂੰ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਦੀ ਜਾਂਚ ਦੌਰਾਨ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਕੁੱਲ 5.041 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਸ ਕਾਰਵਾਈ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੁਲਿਸ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਨੂੰ ਜੜ੍ਹੋਂ ਪੁੱਟਣ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ,…
Read More
ਉੱਤਰੀ ਭਾਰਤ ‘ਚ ਮੌਸਮ ਦੀ ਵੱਡੀ ਚੇਤਾਵਨੀ: ਅਗਲੇ 7 ਦਿਨਾਂ ਲਈ ਭਾਰੀ ਮੀਂਹ, ਗਰਜ ਤੇ ਬਿਜਲੀ ਡਿੱਗਣ ਦੀ ਚੇਤਾਵਨੀ

ਉੱਤਰੀ ਭਾਰਤ ‘ਚ ਮੌਸਮ ਦੀ ਵੱਡੀ ਚੇਤਾਵਨੀ: ਅਗਲੇ 7 ਦਿਨਾਂ ਲਈ ਭਾਰੀ ਮੀਂਹ, ਗਰਜ ਤੇ ਬਿਜਲੀ ਡਿੱਗਣ ਦੀ ਚੇਤਾਵਨੀ

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਸੱਤ ਦਿਨਾਂ ਲਈ ਦੇਸ਼ ਦੇ ਕਈ ਹਿੱਸਿਆਂ ਲਈ ਮੌਸਮ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਵਿੱਚ ਪੱਛਮੀ ਗੜਬੜੀ ਅਤੇ ਤੇਜ਼ੀ ਨਾਲ ਅੱਗੇ ਵਧ ਰਹੇ ਦੱਖਣ-ਪੱਛਮੀ ਮਾਨਸੂਨ ਦੇ ਪ੍ਰਭਾਵ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ। ਵਿਭਾਗ ਦੇ ਅਨੁਸਾਰ, ਉੱਤਰੀ, ਮੱਧ, ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼, ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉੱਤਰੀ ਭਾਰਤ ਵਿੱਚ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਲੱਦਾਖ ਅਤੇ ਉੱਤਰਾਖੰਡ ਵਿੱਚ 14 ਜੂਨ ਤੋਂ 20 ਜੂਨ ਤੱਕ ਮੀਂਹ ਪੈਣ ਦੀ ਉਮੀਦ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੂਰਬੀ ਰਾਜਸਥਾਨ…
Read More
100% ਈਥਾਨੌਲ ਬਾਲਣ ਨੂੰ ਪ੍ਰਵਾਨਗੀ ਪੈਟਰੋਲ ‘ਤੇ ਨਿਰਭਰਤਾ ਘਟਾਉਣ ਵੱਲ ਵੱਡਾ ਕਦਮ : ਨਿਤਿਨ ਗਡਕਰੀ

100% ਈਥਾਨੌਲ ਬਾਲਣ ਨੂੰ ਪ੍ਰਵਾਨਗੀ ਪੈਟਰੋਲ ‘ਤੇ ਨਿਰਭਰਤਾ ਘਟਾਉਣ ਵੱਲ ਵੱਡਾ ਕਦਮ : ਨਿਤਿਨ ਗਡਕਰੀ

ਨਵੀਂ ਦਿੱਲੀ (ਗੁਰਪ੍ਰੀਤ ਸਿੰਘ) : ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਦੇਸ਼ ਵਿੱਚ 100 ਪ੍ਰਤੀਸ਼ਤ ਈਥਾਨੌਲ ਬਾਲਣ ਦੀ ਵਰਤੋਂ ਨੂੰ ਕਾਨੂੰਨੀ ਮਾਨਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦਾ ਉਦੇਸ਼ ਭਾਰਤ ਦੀ ਆਯਾਤ ਕੀਤੇ ਜੈਵਿਕ ਬਾਲਣਾਂ 'ਤੇ ਨਿਰਭਰਤਾ ਨੂੰ ਘਟਾਉਣਾ ਅਤੇ ਵਿਕਲਪਕ ਊਰਜਾ ਸਰੋਤਾਂ ਨੂੰ ਉਤਸ਼ਾਹਿਤ ਕਰਨਾ ਹੈ। ਕੇਂਦਰ ਸਰਕਾਰ ਦੇ 12 ਸਾਲ ਪੂਰੇ ਹੋਣ 'ਤੇ ਨਾਗਪੁਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਗਡਕਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਨੇ 100 ਪ੍ਰਤੀਸ਼ਤ ਈਥਾਨੌਲ ਦੀ ਵਰਤੋਂ ਨੂੰ ਕਾਨੂੰਨੀ ਮਾਨਤਾ ਦੇਣ ਵਾਲੀ ਫਾਈਲ 'ਤੇ ਦਸਤਖਤ ਕਰ ਦਿੱਤੇ ਹਨ। ਉਨ੍ਹਾਂ ਕਿਹਾ, "ਕੱਲ੍ਹ ਰਾਤ 8…
Read More
ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਮਹਿਲਾ ਟੀ-20 ਵਿਸ਼ਵ ਕੱਪ ‘ਚ ਭਾਰਤ ਦੀ ਸਭ ਤੋਂ ਸਫਲ ਬੱਲੇਬਾਜ਼ ਬਣੀ

ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਮਹਿਲਾ ਟੀ-20 ਵਿਸ਼ਵ ਕੱਪ ‘ਚ ਭਾਰਤ ਦੀ ਸਭ ਤੋਂ ਸਫਲ ਬੱਲੇਬਾਜ਼ ਬਣੀ

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹਿਲਾ ਟੀ-20 ਵਿਸ਼ਵ ਕੱਪ 2026 ਦੇ ਮੈਚ ਵਿੱਚ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ। ਪਾਕਿਸਤਾਨ ਵਿਰੁੱਧ ਮੈਚ ਵਿੱਚ ਸਿਰਫ਼ ਇੱਕ ਦੌੜ ਨਾਲ, ਉਸਨੇ ਸਾਬਕਾ ਭਾਰਤੀ ਕਪਤਾਨ ਮਿਤਾਲੀ ਰਾਜ ਦਾ ਰਿਕਾਰਡ ਤੋੜ ਦਿੱਤਾ ਅਤੇ ਮਹਿਲਾ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਭਾਰਤ ਦੀ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਖਿਡਾਰਨ ਬਣ ਗਈ। ਭਾਰਤੀ ਪਾਰੀ ਦੇ ਚੌਥੇ ਓਵਰ ਵਿੱਚ ਇਹ ਉਪਲਬਧੀ ਹਾਸਲ ਕਰਕੇ, ਹਰਮਨਪ੍ਰੀਤ ਨੇ ਆਪਣੇ ਟੀ-20 ਵਿਸ਼ਵ ਕੱਪ ਦੇ ਦੌੜਾਂ ਦੀ ਗਿਣਤੀ 762 ਤੱਕ ਪਹੁੰਚਾ ਦਿੱਤੀ। ਇਸ ਤੋਂ ਪਹਿਲਾਂ, ਇਹ ਰਿਕਾਰਡ ਮਿਤਾਲੀ ਰਾਜ ਦੇ ਨਾਮ ਸੀ, ਜਿਸਨੇ 40.33…
Read More
ਸੰਨੀ ਦਿਓਲ ਤੇ ਅਕਸ਼ੈ ਖੰਨਾ ਨੈੱਟਫਲਿਕਸ ਦੀ ਕੋਰਟਰੂਮ ਥ੍ਰਿਲਰ ‘ਇੱਕਾ’ ‘ਚ ਆਹਮੋ-ਸਾਹਮਣੇ ਹੋਣਗੇ; 10 ਜੁਲਾਈ ਨੂੰ ਹੋ ਰਹੀ ਰਿਲੀਜ਼

ਸੰਨੀ ਦਿਓਲ ਤੇ ਅਕਸ਼ੈ ਖੰਨਾ ਨੈੱਟਫਲਿਕਸ ਦੀ ਕੋਰਟਰੂਮ ਥ੍ਰਿਲਰ ‘ਇੱਕਾ’ ‘ਚ ਆਹਮੋ-ਸਾਹਮਣੇ ਹੋਣਗੇ; 10 ਜੁਲਾਈ ਨੂੰ ਹੋ ਰਹੀ ਰਿਲੀਜ਼

ਮੁੰਬਈ (ਲਖਵਿੰਦਰ ਸਿੰਘ) : OTT ਪਲੇਟਫਾਰਮ Netflix ਨੇ ਆਪਣੀ ਬਹੁਤ ਹੀ ਉਡੀਕੀ ਜਾਣ ਵਾਲੀ ਕੋਰਟਰੂਮ ਥ੍ਰਿਲਰ ਫਿਲਮ "ਇੱਕਾ" ਦਾ ਐਲਾਨ ਕੀਤਾ ਹੈ। ਇਹ ਫਿਲਮ ਹਿੰਦੀ ਸਿਨੇਮਾ ਦੇ ਪਾਵਰਹਾਊਸ ਅਦਾਕਾਰਾਂ ਸੰਨੀ ਦਿਓਲ ਅਤੇ ਅਕਸ਼ੈ ਖੰਨਾ ਨੂੰ ਕਈ ਸਾਲਾਂ ਬਾਅਦ ਦੁਬਾਰਾ ਇਕੱਠੇ ਕਰਦੀ ਹੈ। ਸਿਧਾਰਥ ਪੀ. ਮਲਹੋਤਰਾ ਦੁਆਰਾ ਨਿਰਦੇਸ਼ਤ, ਇਹ ਫਿਲਮ 10 ਜੁਲਾਈ ਨੂੰ Netflix 'ਤੇ ਸਟ੍ਰੀਮ ਹੋਵੇਗੀ। ਕਹਾਣੀ ਇੱਕ ਮਸ਼ਹੂਰ ਵਕੀਲ ਦੇ ਆਲੇ-ਦੁਆਲੇ ਘੁੰਮਦੀ ਹੈ, ਜਿਸਦੀ ਭੂਮਿਕਾ ਸੰਨੀ ਦਿਓਲ ਦੁਆਰਾ ਨਿਭਾਈ ਗਈ ਹੈ, ਜਿਸਨੂੰ ਆਪਣੇ ਅਤੀਤ ਤੋਂ ਇੱਕ ਆਦਮੀ ਦਾ ਬਚਾਅ ਕਰਨਾ ਚਾਹੀਦਾ ਹੈ ਜਿਸਦੀ ਵਾਪਸੀ ਪੁਰਾਣੇ ਜ਼ਖ਼ਮਾਂ ਨੂੰ ਦੁਬਾਰਾ ਖੋਲ੍ਹਦੀ ਹੈ। ਇਹ ਕਾਨੂੰਨੀ ਲੜਾਈ ਨਾ ਸਿਰਫ਼ ਉਸਦੀ ਪੇਸ਼ੇਵਰ ਜ਼ਿੰਦਗੀ, ਸਗੋਂ…
Read More
ਰਾਹੁਲ ਗਾਂਧੀ ਦੇ ਜਨਮਦਿਨ ‘ਤੇ ਕਾਂਗਰਸ ਦਾ ਮੈਗਾ ਨੌਕਰੀ ਮੇਲਾ, 150 ਤੋਂ ਵੱਧ ਕੰਪਨੀਆਂ ਦੇਣਗੀਆਂ ਨੌਕਰੀ ਦੇ ਮੌਕੇ

ਰਾਹੁਲ ਗਾਂਧੀ ਦੇ ਜਨਮਦਿਨ ‘ਤੇ ਕਾਂਗਰਸ ਦਾ ਮੈਗਾ ਨੌਕਰੀ ਮੇਲਾ, 150 ਤੋਂ ਵੱਧ ਕੰਪਨੀਆਂ ਦੇਣਗੀਆਂ ਨੌਕਰੀ ਦੇ ਮੌਕੇ

ਨਵੀਂ ਦਿੱਲੀ (ਰਾਜੀਵ ਸ਼ਰਮਾ) : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਜਨਮਦਿਨ ਦੇ ਮੌਕੇ 'ਤੇ, ਕਾਂਗਰਸ ਪਾਰਟੀ 19 ਜੂਨ ਨੂੰ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ "ਮਹਾ ਰੁਜ਼ਗਾਰ ਮੇਲਾ" ਦਾ ਆਯੋਜਨ ਕਰੇਗੀ। ਇਸ ਨੌਕਰੀ ਮੇਲੇ ਵਿੱਚ 150 ਤੋਂ ਵੱਧ ਨਾਮਵਰ ਕੰਪਨੀਆਂ ਅਤੇ ਸੰਸਥਾਵਾਂ ਹਿੱਸਾ ਲੈਣਗੀਆਂ, ਜੋ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਇਹ ਸਮਾਗਮ ਭਾਰਤੀ ਯੂਥ ਕਾਂਗਰਸ ਅਤੇ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੁਆਰਾ ਸਾਂਝੇ ਤੌਰ 'ਤੇ ਆਯੋਜਿਤ ਕੀਤਾ ਜਾ ਰਿਹਾ ਹੈ। ਭਾਰਤੀ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿਬ ਨੇ ਕਿਹਾ ਕਿ ਨੌਕਰੀ ਮੇਲੇ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਔਨਲਾਈਨ ਅਤੇ ਔਫਲਾਈਨ ਦੋਵਾਂ ਤਰ੍ਹਾਂ ਉਪਲਬਧ ਹੈ। ਔਨਲਾਈਨ ਰਜਿਸਟ੍ਰੇਸ਼ਨ…
Read More
ਵਾਰ-ਵਾਰ ਸਿਰ ਦਰਦ, ਚੱਕਰ ਆਉਣਾ ਤੇ ਭੁੱਲਣ ਦੀ ਭਾਵਨਾ ਨੂੰ ਨਜ਼ਰਅੰਦਾਜ਼ ਨਾ ਕਰੋ; ਇਹ ਦਿਮਾਗੀ ਟਿਊਮਰ ਦੇ ਹੋ ਸਕਦੇ ਲੱਛਣ

ਵਾਰ-ਵਾਰ ਸਿਰ ਦਰਦ, ਚੱਕਰ ਆਉਣਾ ਤੇ ਭੁੱਲਣ ਦੀ ਭਾਵਨਾ ਨੂੰ ਨਜ਼ਰਅੰਦਾਜ਼ ਨਾ ਕਰੋ; ਇਹ ਦਿਮਾਗੀ ਟਿਊਮਰ ਦੇ ਹੋ ਸਕਦੇ ਲੱਛਣ

Healthcare (ਨਵਲ ਕਿਸ਼ੋਰ) : ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿੱਚ, ਤਣਾਅ, ਥਕਾਵਟ ਅਤੇ ਸਿਰ ਦਰਦ ਨੂੰ ਆਮ ਸਮੱਸਿਆਵਾਂ ਮੰਨਿਆ ਜਾਂਦਾ ਹੈ। ਹਾਲਾਂਕਿ, ਮਾਹਿਰਾਂ ਦਾ ਕਹਿਣਾ ਹੈ ਕਿ ਲਗਾਤਾਰ ਸਿਰ ਦਰਦ, ਚੱਕਰ ਆਉਣਾ, ਜਾਂ ਯਾਦਦਾਸ਼ਤ ਦਾ ਨੁਕਸਾਨ ਕਈ ਵਾਰ ਦਿਮਾਗੀ ਟਿਊਮਰ ਵਰਗੀ ਗੰਭੀਰ ਬਿਮਾਰੀ ਦੇ ਸ਼ੁਰੂਆਤੀ ਲੱਛਣ ਹੋ ਸਕਦੇ ਹਨ। ਅਜਿਹੇ ਲੱਛਣਾਂ ਨੂੰ ਲੰਬੇ ਸਮੇਂ ਤੱਕ ਨਜ਼ਰਅੰਦਾਜ਼ ਕਰਨਾ ਮਹਿੰਗਾ ਪੈ ਸਕਦਾ ਹੈ। ਡਾਕਟਰਾਂ ਦੇ ਅਨੁਸਾਰ, ਦਿਮਾਗੀ ਟਿਊਮਰ ਦੇ ਸ਼ੁਰੂਆਤੀ ਲੱਛਣ ਅਕਸਰ ਇੰਨੇ ਹਲਕੇ ਹੁੰਦੇ ਹਨ ਕਿ ਲੋਕ ਉਨ੍ਹਾਂ ਨੂੰ ਮਾਈਗ੍ਰੇਨ, ਤਣਾਅ ਜਾਂ ਆਮ ਕਮਜ਼ੋਰੀ ਵਜੋਂ ਖਾਰਜ ਕਰ ਦਿੰਦੇ ਹਨ। ਇਸ ਨਾਲ ਨਿਦਾਨ ਵਿੱਚ ਦੇਰੀ ਹੁੰਦੀ ਹੈ। ਨਿਊਰੋਸਰਜਨ ਡਾ. ਪ੍ਰਵੀਨ ਗੁਪਤਾ ਦੇ…
Read More
ਵਾਲਾਂ ਦੇ ਝੜਨ ਤੋਂ ਪੀੜਤ ਲੋਕਾਂ ਲਈ ਰਾਹਤ, ਇਹ ਆਧੁਨਿਕ ਇਲਾਜ ਮਦਦਗਾਰ ਹੋ ਸਕਦੇ

ਵਾਲਾਂ ਦੇ ਝੜਨ ਤੋਂ ਪੀੜਤ ਲੋਕਾਂ ਲਈ ਰਾਹਤ, ਇਹ ਆਧੁਨਿਕ ਇਲਾਜ ਮਦਦਗਾਰ ਹੋ ਸਕਦੇ

Lifestyle (ਲਖਵਿੰਦਰ ਸਿੰਘ) : ਵਾਲਾਂ ਦਾ ਝੜਨਾ ਇਨ੍ਹੀਂ ਦਿਨੀਂ ਇੱਕ ਆਮ ਪਰ ਤੇਜ਼ੀ ਨਾਲ ਵਧ ਰਹੀ ਸਮੱਸਿਆ ਬਣਦੀ ਜਾ ਰਹੀ ਹੈ। ਸ਼ੁਰੂ ਵਿੱਚ, ਇਹ ਮਾਮੂਲੀ ਲੱਗ ਸਕਦਾ ਹੈ, ਜਿਵੇਂ ਕਿ ਤੁਹਾਡੇ ਸਿਰਹਾਣੇ 'ਤੇ ਕੁਝ ਵਾਲ ਲੱਭਣਾ ਜਾਂ ਕੰਘੀ ਕਰਦੇ ਸਮੇਂ ਉਨ੍ਹਾਂ ਨੂੰ ਤੋੜਨਾ, ਪਰ ਸਮੇਂ ਦੇ ਨਾਲ, ਇਹ ਸਮੱਸਿਆ ਗੰਭੀਰ ਹੋ ਸਕਦੀ ਹੈ। ਮਾਹਿਰਾਂ ਦੇ ਅਨੁਸਾਰ, ਰੋਜ਼ਾਨਾ 50 ਤੋਂ 100 ਵਾਲਾਂ ਦਾ ਝੜਨਾ ਆਮ ਮੰਨਿਆ ਜਾਂਦਾ ਹੈ, ਪਰ ਜੇਕਰ ਇਸ ਤੋਂ ਵੱਧ ਵਾਲ ਝੜਦੇ ਹਨ, ਤਾਂ ਇਸਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਡਾਕਟਰਾਂ ਦਾ ਕਹਿਣਾ ਹੈ ਕਿ ਸਮੇਂ ਸਿਰ ਅਤੇ ਢੁਕਵੇਂ ਇਲਾਜ ਨਾਲ, ਵਾਲਾਂ ਦੇ ਝੜਨ ਨੂੰ ਕਾਫ਼ੀ ਹੱਦ ਤੱਕ ਕੰਟਰੋਲ…
Read More
ਪੰਜਾਬ ਸਰਕਾਰ ਹੁਣ ਸਾਲਾਸਰ, ਖਾਟੂ ਸ਼ਿਆਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਕਰਵਾਏਗੀ ਮੁਫ਼ਤ ਦਰਸ਼ਨ

ਪੰਜਾਬ ਸਰਕਾਰ ਹੁਣ ਸਾਲਾਸਰ, ਖਾਟੂ ਸ਼ਿਆਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਕਰਵਾਏਗੀ ਮੁਫ਼ਤ ਦਰਸ਼ਨ

ਨਵੀਂ ਦਿੱਲੀ/ਪੰਜਾਬ, 14 ਜੂਨ  (ਗੁਰਪ੍ਰੀਤ ਸਿੰਘ) : ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ। ਹੁਣ ਤੱਕ ਭਗਵੰਤ ਮਾਨ ਸਰਕਾਰ ਦਰਬਾਰ ਸਾਹਿਬ-ਦੁਰਗਿਆਣਾ ਮੰਦਿਰ ਤੇ ਬਾਲਮੀਕਿ ਮੰਦਿਰ ਅਤੇ ਅਨੰਦਪੁਰ ਸਾਹਿਬ-ਨੈਣਾ ਦੇਵੀ ਮੰਦਿਰ ਦੇ ਹੀ ਦਰਸ਼ਨ ਕਰਵਾ ਰਹੀ ਸੀ। ਪਰ ਸ਼ਰਧਾਲੂਆਂ ਦੀ ਭਾਰੀ ਮੰਗ 'ਤੇ ਸਰਕਾਰ ਨੇ ਤਿੰਨ ਨਵੇਂ ਰੂਟਾਂ 'ਤੇ ਸਥਿਤ ਇਨ੍ਹਾਂ ਤੀਰਥ ਅਸਥਾਨਾਂ 'ਤੇ ਵੀ ਆਪਣੇ ਖਰਚੇ 'ਤੇ ਸ਼ਰਧਾਲੂਆਂ ਨੂੰ ਭੇਜਣ ਦਾ ਫੈਸਲਾ ਕੀਤਾ ਹੈ। ਸ਼ਨੀਵਾਰ ਨੂੰ ਜਲੰਧਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਹ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ…
Read More
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਬਣਾਇਆ: ਅਰਵਿੰਦ ਕੇਜਰੀਵਾਲ

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਬਣਾਇਆ: ਅਰਵਿੰਦ ਕੇਜਰੀਵਾਲ

ਜਲੰਧਰ, 14 ਜੂਨ  (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਜਲੰਧਰ ਵਿੱਚ 'ਪੰਜਾਬ ਰਾਜ ਵਪਾਰੀ ਕਮਿਸ਼ਨ' ਦੀ ਇੱਕ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਗੱਲਬਾਤ ਅਤੇ ਜਵਾਬਦੇਹ ਸ਼ਾਸਨ ਰਾਹੀਂ ਵਪਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ। ਛੋਟੇ ਵਪਾਰੀਆਂ ਨੂੰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੇ ਮਸਲਿਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਉਨ੍ਹਾਂ ਨੂੰ ਪਰੇਸ਼ਾਨੀ ਤੇ ਜਬਰੀ ਉਗਰਾਹੀ ਦਾ ਸ਼ਿਕਾਰ ਬਣਾਇਆ, ਉੱਥੇ ਭਗਵੰਤ ਮਾਨ ਸਰਕਾਰ…
Read More
ਪੰਜਾਬ : ਗੁਰਦੁਆਰਾ ਸਾਹਿਬ ‘ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ

ਪੰਜਾਬ : ਗੁਰਦੁਆਰਾ ਸਾਹਿਬ ‘ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ

ਗੂਰਪ੍ਰੀਤ ਸਿੰਘ :- ਜ਼ਿਲ੍ਹਾ ਤਰਨਤਾਰਨ ਅਧੀਨ ਹੁੰਦੇ ਕਸਬਾ ਝਬਾਲ ਨੇੜੇ ਮੌਜੂਦ ਗੁਰਦੁਆਰਾ ਮਾਤਾ ਭਾਗ ਕੌਰ ਜੀ ਵਿਖੇ ਇੱਕ ਮੰਦਬੁੱਧੀ ਔਰਤ ਵੱਲੋਂ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇਸ ਧਾਰਮਿਕ ਬੇਅਦਬੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਥਾਣਾ ਝਬਾਲ ਦੀ ਪੁਲਸ ਵੱਲੋਂ ਜਿੱਥੇ ਮੁਲਜ਼ਮ ਮਹਿਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਉੱਥੇ ਹੀ ਉਸ ਦੇ ਖਿਲਾਫ ਬੇਅਦਬੀ ਕਰਨ ਦੀਆਂ ਧਾਰਾਵਾਂ ਤਹਿਤ ਪਰਚਾ ਦਰਜ ਕਰਦੇ ਹੋਏ ਪੁੱਛ-ਗਿਛ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਮਾਤਾ ਭਾਗ ਕੌਰ ਜੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਸ਼ਾਮ…
Read More
ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ 15 ਜੂਨ ਨੂੰ….

ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ 15 ਜੂਨ ਨੂੰ….

ਗੂਰਪ੍ਰੀਤ ਸਿੰਘ :- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ 15 ਜੂਨ ਨੂੰ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਪੰਥ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ 13 ਅਪ੍ਰੈਲ 2026 ਨੂੰ ਬਣਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਨਾਲ ਜੁੜੇ ਮਸਲੇ ਵੀ ਕੇਂਦਰ ਵਿੱਚ ਰਹਿਣਗੇ। ਖ਼ਾਸ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਐਕਟ ਦੀਆਂ ਕੁਝ ਮੱਦਾਂ ਹਟਾਉਣ ਸਬੰਧੀ ਦਿੱਤੇ ਗਏ ਸੁਝਾਵਾਂ ‘ਤੇ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕਾਰਵਾਈ ਨਾ ਕਰਨ ਦੇ ਮਾਮਲੇ ‘ਤੇ ਚਰਚਾ ਹੋਵੇਗੀ। ਸੂਤਰਾਂ ਅਨੁਸਾਰ, ਸਰਕਾਰ ਵੱਲੋਂ…
Read More
ਹੁਣ ਮੁਫ਼ਤ ‘ਚ ਹੋਣਗੇ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਦੇ ਦਰਸ਼ਨ, ਮਾਨ ਸਰਕਾਰ ਦਾ ਵੱਡਾ ਐਲਾਨ

ਹੁਣ ਮੁਫ਼ਤ ‘ਚ ਹੋਣਗੇ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਦੇ ਦਰਸ਼ਨ, ਮਾਨ ਸਰਕਾਰ ਦਾ ਵੱਡਾ ਐਲਾਨ

ਗੁਰਪ੍ਰੀਤ ਸਿੰਘ :- ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੀਆਂ ਮੁਫ਼ਤ ਯਾਤਰਾਵਾਂ ਵੀ ਪ੍ਰਦਾਨ ਕਰੇਗੀ। ਹੁਣ ਤੱਕ, ਭਗਵੰਤ ਮਾਨ ਸਰਕਾਰ ਸਿਰਫ਼ ਦਰਬਾਰ ਸਾਹਿਬ-ਦੁਰਗਿਆਣ ਮੰਦਰ ,ਬਾਲਮੀਕੀ ਮੰਦਰ, ਅਤੇ ਆਨੰਦਪੁਰ ਸਾਹਿਬ-ਨੈਣਾ ਦੇਵੀ ਮੰਦਰ ਦੀਆਂ ਯਾਤਰਾਵਾਂ ਹੀ ਕਰ ਰਹੀ ਸੀ। ਹਾਲਾਂਕਿ, ਸ਼ਰਧਾਲੂਆਂ ਦੀ ਭਾਰੀ ਮੰਗ ਦੇ ਕਾਰਨ, ਸਰਕਾਰ ਨੇ ਆਪਣੇ ਖਰਚੇ ‘ਤੇ ਤਿੰਨ ਨਵੇਂ ਰੂਟਾਂ ‘ਤੇ ਇਨ੍ਹਾਂ ਯਾਤਰਾ ਸਥਾਨਾਂ ‘ਤੇ ਸ਼ਰਧਾਲੂਆਂ ਨੂੰ ਭੇਜਣ ਦਾ ਫੈਸਲਾ ਕੀਤਾ ਹੈ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਜਲੰਧਰ ਵਿੱਚ ਇੱਕ ਸਮਾਗਮ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰ…
Read More