03
Aug
ਚੰਡੀਗੜ੍ਹ; 3 ਅਗਸਤ 2026 (ਗੁਰਪ੍ਰੀਤ ਸਿੰਘ) : ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ 'ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹੋਏ ਦੇਸ਼ ਭਰ ਵਿੱਚ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ ਕੀਤਾ। ਮਤੇ 'ਤੇ ਬਹਿਸ ਨੂੰ ਸਮੇਟਦਿਆਂ ਅਤੇ ਫਿਰ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਨੇ ਕਰੋੜਾਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ, ਜਦਕਿ ਇਨਸਾਫ਼ ਮੰਗਣ ਵਾਲਿਆਂ ਨੂੰ…
