24
Jul
ਚੰਡੀਗੜ੍ਹ, 24 ਜੁਲਾਈ 2026 (ਗੁਰਪ੍ਰੀਤ ਸਿੰਘ) : ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ ਦੇ ਇਲਾਜ ’ਤੇ ₹20.22 ਕਰੋੜ ਖ਼ਰਚ ਕੀਤੇ ਹਨ। ਲਾਭਪਾਤਰੀਆਂ ਵਿੱਚ ਅੱਧੇ ਤੋਂ ਵੱਧ ਮਰੀਜ਼ 36 ਤੋਂ 60 ਸਾਲ ਉਮਰ ਵਰਗ ਨਾਲ ਸਬੰਧਤ ਹਨ, ਜਦਕਿ ਜੂਨ ਮਹੀਨੇ ਦੌਰਾਨ ਸਭ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਕੈਂਸਰ ਦਾ ਪਤਾ ਲੱਗਣਾ ਇੱਕ ਬਹੁਤ ਹੀ ਡਰਾਉਣਾ ਤਜ਼ਰਬਾ ਹੁੰਦਾ ਹੈ। ਕਈ ਪਰਿਵਾਰਾਂ ਲਈ ਇਹ ਡਰ ਉਸ ਵੇਲੇ ਹੋਰ ਵੀ ਵਧ ਜਾਂਦਾ ਹੈ, ਜਦੋਂ ਅਗਲਾ ਸਵਾਲ ਸਿਰਫ਼ ਇਹ ਨਹੀਂ ਹੁੰਦਾ ਕਿ “ਕੀ ਇਸ ਬੀਮਾਰੀ ਦਾ ਇਲਾਜ ਸੰਭਵ ਹੈ?”, ਸਗੋਂ ਇਹ ਵੀ ਹੁੰਦਾ ਹੈ ਕਿ “ਕੀ ਅਸੀਂ ਇਲਾਜ ਦਾ…
