13
Nov
ਐਸ.ਏ.ਐਸ. ਨਗਰ। ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰੀ ਪ੍ਰੋਜੈਕਟਾਂ ਦੇ ਚੱਲ ਰਹੇ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਖੇਡ ਮੈਦਾਨਾਂ, ਛੱਪੜਾਂ ਦੀ ਸਾਫ਼-ਸਫਾਈ, ਸ਼ਾਮਲਾਤ ਜ਼ਮੀਨਾਂ ਤੋਂ ਨਜ਼ਾਇਜ ਕਬਜ਼ਿਆਂ ਨੂੰ ਛੁਡਵਾਉਣ, ਪਿੰਡ ਦੀ ਦਿੱਖ ਨੂੰ ਸੁਧਾਰਨ ਹਿੱਤ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। #subhead1 ਵਧੀਕ ਡਿਪਟੀ ਕਮਿਸ਼ਨਰ…
