31
Jul
ਨੈਸ਼ਨਲ ਟਾਈਮਜ਼ ਬਿਊਰੋ :- ਹਰੇਕ ਸਾਲ ਵਾਂਗ ਐਤਕੀ ਵੀਂ ਸਰੀ ਡੈਲਟਾ ਦੇ ਸਕੋਟ ਰੋਡ 'ਤੇ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਤੋਂ 2 ਅਗਸਤ ਨੂੰ ਇੱਕ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ| ਜਿਸ ਸਬੰਧੀ ਲੋੜੀਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਉਕਤ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਅਮਨਦੀਪ ਸਿੰਘ ਜੌਹਲ ਨੇ ਦੱਸਿਆ ਕਿ ਇਹ ਨਗਰ ਕੀਰਤਨ ਸਵੇਰੇ 8 ਵਜੇ ਗੁਰੂ ਘਰ ਤੋਂ ਅਰਦਾਸ ਕਰਨ ਉਪਰੰਤ ਰਵਾਨਾ ਹੋਵੇਗਾ। ਉਹਨਾਂ ਅੱਗੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਰਵਾਨਾ ਹੋਣ ਵਾਲਾ ਇਹ ਨਗਰ ਕੀਰਤਨ ਤਹਿਸ਼ੁਦਾ ਰੂਟਾਂ ਰਾਹੀਂ ਹੁੰਦਾ ਹੋਇਆ ਬਾਅਦ…